22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਕੇਂਦਰ ਤੇ ਸੂਬਾ ਸਰਕਾਰਾਂ ਔਰਤਾਂ ਦੀ ਸੁਰੱਖਿਆ ਯਕੀਨੀ ਬਣਾਉਣ-ਪ੍ਰਿਅੰਕਾ ਗਾਂਧੀ

ਵਾਇਨਾਡ (ਕੇਰਲ), 22 ਸਤੰਬਰ (ਪੀ.ਟੀ.ਆਈ.)-ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਨੇ ਦਿੱਲੀ ਤੇ ਬਿਹਾਰ ’ਚ ਔਰਤਾਂ ਨਾਲ ਹਾਲ ਹੀ ’ਚ ਵਾਪਰੀਆਂ ਜਿਨਸੀ ਹਿੰਸਾ ਦੀਆਂ ਘਟਨਾਵਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਅਜਿਹੇ ‘ਭਿਆਨਕ’ ਹਮਲੇ ਨਾ ਸਿਰਫ਼ ..

ਅਜੀਤ ਡੈਸਕ 22-09-2026

ਵਾਇਨਾਡ (ਕੇਰਲ), 22 ਸਤੰਬਰ (ਪੀ.ਟੀ.ਆਈ.)-ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਨੇ ਦਿੱਲੀ ਤੇ ਬਿਹਾਰ ’ਚ ਔਰਤਾਂ ਨਾਲ ਹਾਲ ਹੀ ’ਚ ਵਾਪਰੀਆਂ ਜਿਨਸੀ ਹਿੰਸਾ ਦੀਆਂ ਘਟਨਾਵਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਅਜਿਹੇ ‘ਭਿਆਨਕ’ ਹਮਲੇ ਨਾ ਸਿਰਫ਼ ਵਧ ਰਹੇ ਹਨ, ਸਗੋਂ ਔਰਤਾਂ ਵਿਰੁੱਧ ਹਿੰਸਾ ਵੀ ਹੋਰ ਗੰਭੀਰ ਤੇ ਹਿੰਸਕ ਹੁੰਦੀ ਜਾ ਰਹੀ ਹੈ। ਉਨ੍ਹਾਂ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਔਰਤਾਂ ਬਿਨਾਂ ਕਿਸੇ ਡਰ ਦੇ ਸੜਕਾਂ ‘ਤੇ ਆ-ਜਾ ਸਕਣ। ਵਾਡਰਾ ਨੇ ਔਰਤਾਂ ਵਿਰੁੱਧ ਅਪਰਾਧਾਂ ਦੀਆਂ ਘਟਨਾਵਾਂ ਨੂੰ ‘ਭਿਆਨਕ’ ਕਰਾਰ ਦਿੰਦਿਆਂ ਕਿਹਾ ਕਿ ਔਰਤਾਂ ਲਈ ਸੁਰੱਖਿਆ ਹਮੇਸ਼ਾ ਇਕ ਚਿੰਤਾ ਦਾ ਵਿਸ਼ਾ ਰਹੀ ਹੈ, ਪਰ ਹੁਣ ਹਾਲਾਤ ਹੋਰ ਵੀ ਗੰਭੀਰ ਹੁੰਦੇ ਜਾ ਰਹੇ ਹਨ। ਉਨ੍ਹਾਂ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘’ਇਹ ਭਿਆਨਕ ਹੈ। ਔਰਤਾਂ ਵਿਰੁੱਧ ਅਪਰਾਧ ਲਗਾਤਾਰ ਵੱਧ ਰਹੇ ਹਨ। ਔਰਤਾਂ ਲਈ ਹਮੇਸ਼ਾ ਸੁਰੱਖਿਆ ਦੀ ਸਮੱਸਿਆ ਰਹੀ ਹੈ ਤੇ ਹੁਣ ਉਨ੍ਹਾਂ ਵਿਰੁੱਧ ਹਿੰਸਾ ਲਗਾਤਾਰ ਹੋਰ ਵੱਧਦੀ ਤੇ ਗੰਭੀਰ ਹੁੰਦੀ ਜਾ ਰਹੀ ਹੈ। ਜੇਕਰ ਅਸੀਂ ਆਪਣੀਆਂ ਸੜਕਾਂ ‘ਤੇ ਔਰਤਾਂ ਦੀ ਸੁਰੱਖਿਆ ਵੀ ਯਕੀਨੀ ਨਹੀਂ ਬਣਾ ਸਕਦੇ ਤਾਂ ਵੱਡੀਆਂ ਯੋਜਨਾਵਾਂ ਤੇ ਪ੍ਰੋਗਰਾਮਾਂ ਦੀ ਗੱਲ ਕਰਨ ਦਾ ਕੋਈ ਮਤਲਬ ਨਹੀਂ ਹੈ। ਪਿਛਲੇ ਕੁਝ ਹਫ਼ਤਿਆਂ ਦੌਰਾਨ ਕੌਮੀ ਰਾਜਧਾਨੀ ਦਿੱਲੀ ’ਚ ਨਾਬਾਲਗ ਲੜਕੀਆਂ ਨਾਲ ਜਿਨਸੀ ਹਿੰਸਾ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ।

ਪਿਛਲੀ ਖ਼ਬਰ ਬਿਹਾਰ ਦੇ ਮੁੱਖ ਮੰਤਰੀ ਵਲੋਂ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤਿ ਪੁਰਬ ਮੌਕੇ ਸ਼ਰਧਾ ਦੇ ਫੁੱਲ ਭੇਟ ਅਗਲੀ ਖ਼ਬਰ ਤੇਲੰਗਾਨਾ ਦੇ ਸਰਕਾਰੀ ਹਸਪਤਾਲ ’ਚ ਅੱਗ ਲੱਗਣ ਤੋਂ ਬਾਅਦ ਤਿੰਨ ਨਵਜੰਮੇ ਬੱਚਿਆਂ ਦੀ ਮੌਤ