25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਚੋਣ ਕਮਿਸ਼ਨ ਖਿਲਾਫ ਪੰਜਾਬ ਕਾਂਗਰਸ ਦਾ ਧਰਨਾ, ਨਹੀਂ ਸ਼ਾਮਿਲ ਹੋਏ ਸਚਿਨ ਪਾਇਲਟ, ਬਾਜਵਾ 'ਤੇ ਚੰਨੀ ਵੀ ਰਹੇ ਗੈਰਹਾਜ਼ਰ

ਚੰਡੀਗੜ੍ਹ, 25 ਸਤੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਵਲੋਂ ਵੋਟ ਚੋਰੀ ਦਾ ਦੋਸ਼ ਲਾ ਕੇ...

ਅਜੀਤ ਡੈਸਕ 25-09-2026

ਚੰਡੀਗੜ੍ਹ, 25 ਸਤੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਵਲੋਂ ਵੋਟ ਚੋਰੀ ਦਾ ਦੋਸ਼ ਲਾ ਕੇ ਦੇਸ਼ ਦੇ ਚੋਣ ਕਮਿਸ਼ਨਰ ਖਿਲਾਫ ਚੰਡੀਗੜ੍ਹ ਵਿਚ ਧਰਨਾ ਪ੍ਰਦਰਸ਼ਨ ਕੀਤਾ ਗਿਆl ਇਹ ਧਰਨਾ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਦੀ ਅਗਵਾਈ ਵਿਚ ਹੋਣਾ ਸੀ ਪਰ ਉਹ ਨਹੀਂ ਪਹੁੰਚੇ ਜਦਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਧਰਨੇ ਵਿਚੋਂ ਗੈਰ ਹਾਜ਼ਰ ਰਹੇ l

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਇਲਾਵਾ ਸੁਖਜਿੰਦਰ ਸਿੰਘ ਰੰਧਾਵਾ, ਰਾਣਾ ਕੇਪੀ ਸਿੰਘ, ਰਾਣਾ ਗੁਰਜੀਤ ਸਿੰਘ, ਪ੍ਰਗਟ ਸਿੰਘ, ਵਿਜੇਇੰਦਰ ਸਿੰਗਲਾ, ਸੂਰਜ ਠਾਕੁਰ ਸਮੇਤ ਵੱਡੀ ਗਿਣਤੀ ਵਿਚ ਕਾਂਗਰਸ ਆਗੂ ਅਤੇ ਵਰਕਰ ਧਰਨੇ ਵਿਚ ਸ਼ਾਮਿਲ ਹੋਣ ਪੁੱਜੇ l ਇਸ ਦੌਰਾਨ ਚੋਣ ਕਮਿਸ਼ਨ ਦੇ ਦਫ਼ਤਰ ਦਾ ਘਰਾਓ ਕਰਨ ਜਾਂਦੇ ਕਾਂਗਰਸੀਆਂ ਉੱਤੇ ਚੰਡੀਗੜ੍ਹ ਪੁਲਿਸ ਵਲੋਂ ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ ਜਦੋਂ ਫਿਰ ਵੀ ਕਾਂਗਰਸੀ ਅੱਗੇ ਜਾਣ ਲਈ ਵਜਿੱਦ ਰਹੇ ਤਾਂ ਰਾਜਾ ਵੜਿੰਗ ਸਮੇਤ ਕਈ ਹੋਰ ਆਗੂਆਂ ਤੇ ਵਰਕਰਾਂ ਨੂੰ ਚੰਡੀਗੜ੍ਹ ਪੁਲਿਸ ਵਲੋਂ ਹਿਰਾਸਤ 'ਚ ਲੈ ਲਿਆ ਗਿਆ।

ਪਿਛਲੀ ਖ਼ਬਰ ਪੇਂਡੂ ਚੌਂਕੀਦਾਰਾਂ ਵਲੋਂ ਅਮਨ ਅਰੋੜਾ ਦੀ ਕੋਠੀ ਅੱਗੇ ਸੂਬਾ ਪੱਧਰੀ ਧਰਨਾ ਅਗਲੀ ਖ਼ਬਰ ਲੁਧਿਆਣਾ ਦੇ ਗੰਦੇ ਨਾਲੇ ਨੂੰ ਮਿਲੇਗੀ ਨਵੀਂ ਦਿੱਖ, ਵਿਧਾਇਕ ਪੱਪੀ ਤੇ ਮੇਅਰ ਇੰਦਰਜੀਤ ਕੌਰ ਨੇ ਲਿਆ ਜਾਇਜ਼ਾ