25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਭਾਜਪਾ ਦੀ ਪ੍ਰਧਾਨ ਬੀਬੀ ਮਨਜੀਤ ਕੌਰ ਓਠੀਆਂ ਕਈ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ

ਓਠੀਆਂ (ਅੰਮ੍ਰਿਤਸਰ), 25 ਸਤੰਬਰ (ਗੁਰਵਿੰਦਰ ਸਿੰਘ ਛੀਨਾ)- ਪੰਜਾਬ ਦੀਆ 2027 ਦੀਆਂ ਵਿਧਾਨ ਸਭਾ ਚੋਣਾਂ ਜਿੱਤ...

ਅਜੀਤ ਡੈਸਕ 25-09-2026

ਓਠੀਆਂ (ਅੰਮ੍ਰਿਤਸਰ), 25 ਸਤੰਬਰ (ਗੁਰਵਿੰਦਰ ਸਿੰਘ ਛੀਨਾ)- ਪੰਜਾਬ ਦੀਆ 2027 ਦੀਆਂ ਵਿਧਾਨ ਸਭਾ ਚੋਣਾਂ ਜਿੱਤ ਕੇ ਪੰਜਾਬ ਵਿਚ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਚ ਕੀਤੇ ਕੰਮਾਂ ਤੋਂ ਖੁਸ਼ ਹੋ ਕੇ ਪੰਜਾਬ ਦੀ ਜਨਤਾ ਪਿਛਲੇ 70 ਸਾਲਾਂ ਤੋਂ ਪੰਜਾਬ ਵਿਚ ਰਾਜ ਕਈ ਸਿਆਸੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ ਜਿਸ ਦੇ ਤਹਿਤ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਅਧੀਨ ਪੈਂਦੇ ਪਿੰਡ ਓਠੀਆਂ ਦੀ ਭਾਰਤੀ ਜਨਤਾ ਪਾਰਟੀ ਦੀ ਰਹਿ ਚੁੱਕੀ ਪ੍ਰਧਾਨ ਬੀਬੀ ਮਨਜੀਤ ਕੌਰ ਕਲੋਨੀਆ ਵਾਲੀ ਪਿਛਲੇ 30 ਸਾਲਾਂ ਤੋਂ ਭਾਰਤੀ ਜਨਤਾ ਪਾਰਟੀ ਵਿਚ ਸੇਵਾ ਨਿਭਾ ਰਹੀ ਸੀ।

ਪਿੰਡ ਦੇ ਸਰਪੰਚ ਤਰਲੋਚਨ ਸਿੰਘ ਦੀ ਪ੍ਰੇਰਨਾ ਸਦਕਾ ਬੀਬੀ ਮਨਜੀਤ ਕੌਰ ਭਾਰਤੀ ਜਨਤਾ ਪਾਰਟੀ ਨੂੰ ਅਲਵਿਦਾ ਕਹਿ ਕੇ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਜਿਨ੍ਹਾਂ ਨੂੰ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ ਵਲੋਂ ਆਮ ਆਦਮੀ ਪਾਰਟੀ ਦੇ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਅਤੇ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਈ।

ਮਨਜੀਤ ਕੌਰ ਨੇ ਪਾਰਟੀ  ਦੀ ਮਜਬੂਤੀ ਲਈ ਰਾਤ ਦਿਨ ਕੰਮ ਕਰਨ ਦਾ ਭਰੋਸਾ ਦਿੱਤਾ ਅਤੇ 2027 ਵਿਚ ਦੁਬਾਰਾ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਾਵਾਂਗੇ।

ਪਿਛਲੀ ਖ਼ਬਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਆਲ ਇੰਡੀਆ ਗੁਰਦੁਆਰਾ ਐਕਟ ਬਣਾਉਣ... ਅਗਲੀ ਖ਼ਬਰ ਸਰਬਜੀਤ ਸਿੰਘ ਪੱਪਲ ਨੇ ਸੰਭਾਲਿਆ ਮਾਰਕੀਟ ਕਮੇਟੀ ਭੁਲੱਥ ਦੇ ਚੇਅਰਮੈਨ ਦਾ ਅਹੁਦਾ