ਡੇਹਲੋਂ (ਲੁਧਿਆਣਾ), 26 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)- ਲੁਧਿਆਣਾ ਤੋਂ ਮਾਲੇਰਕੋਟਲਾ ਸੜਕ 'ਤੇ ਨਿਹੰਗ ਜਥੇਬੰਦੀਆਂ ਵਲੋਂ ਜਥੇਦਾਰ ਬਾਬਾ ਕਰਨੈਲ ਸਿੰਘ ਦੀ ਅਗਵਾਈ ਹੇਠ ਡੇਹਲੋਂ ਪੁਲਿਸ ਖ਼ਿਲਾਫ਼ ਬਾਈਪਾਸ ਚੌਂਕ 'ਤੇ ਰੋਸ ਧਰਨਾ ਲਗਾ ਦਿੱਤਾ ਗਿਆ ਹੈ, ਜਿਸ ਕਾਰਨ ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗਣ ਨਾਲ ਲੋਕ ਪ੍ਰੇਸ਼ਾਨ ਹਨ । ਜ਼ਿਕਰਯੋਗ ਹੈ ਕਿ 22 ਸਤੰਬਰ ਨੂੰ ਪਿੰਡ ਲਹਿਰਾ ਵਿਖੇ ਪੁਲਿਸ ਵਰਦੀ ਵਿਚ ਤਿੰਨ ਨੌਜਵਾਨਾ ਨੂੰ ਲੁੱਟਾਂ ਖੋਹਾਂ ਅਤੇ ਨਸ਼ੇ ਦਾ ਸੇਵਕ ਕਰਨ ਦੇ ਚਲਦਿਆਂ ਨਿਹੰਗ ਜਥੇਬੰਦੀਆਂ ਵਲੋਂ ਕਾਬੂ ਕਰ ਕੇ ਪੁਲਿਸ ਹਵਾਲੇ ਕਰ ਦਿੱਤਾ ਗਿਆ ਸੀ , ਜੋ ਆਪਣੇ ਆਪ ਨੂੰ ਥਾਣਾ ਡੇਹਲੋਂ ਦੇ ਇੰਚਾਰਜ਼ ਇੰਸਪੈਕਟਰ ਵਿਜੇ ਕੁਮਾਰ ਦੇ ਬੰਦੇ ਦੱਸ ਰਹੇ ਸਨ । ਭਾਵੇਂ ਇਸ ਮਾਮਲੇ ਵਿਚ ਤਿੰਨਾਂ ਨੌਜਵਾਨਾਂ ਖ਼ਿਲਾਫ਼ ਮੁਕੱਦਮਾਂ ਦਰਜ਼ ਕਰਕੇ ਥਾਣਾ ਮੁਖੀ ਨੂੰ ਲਾਈਨ ਹਾਜ਼ਰ ਕੀਤਾ ਜਾ ਚੁੱਕਾ ਹੈ, ਪਰ ਨਿਹੰਗ ਜਥੇਬੰਦੀ ਦੇ ਆਗੂ ਪੁਲਿਸ ਕਾਰਵਾਈ ਤੋਂ ਸੰਤੁਸ਼ਟ ਨਹੀਂ ਹੋਏ ਤੇ ਅੱਜ ਦੂਸਰੀ ਵਾਰ ਰੋਸ ਧਰਨਾ ਲਗਾ ਦਿੱਤਾ ਹੈ । ਖ਼ਬਰ ਲਿਖੇ ਜਾਣ ਤੱਕ ਸਵੇਰ ਤੋਂ ਰੋਸ ਧਰਨਾ ਜਾਰੀ ਹੈ।
ਤਾਜ਼ਾ ਖ਼ਬਰਾਂ
Free
ਨਿਹੰਗ ਜਥੇਬੰਦੀਆਂ ਵਲੋਂ ਪੁਲਿਸ ਖ਼ਿਲਾਫ਼ ਰੋਸ ਧਰਨਾ ਜਾਰੀ
ਡੇਹਲੋਂ (ਲੁਧਿਆਣਾ), 26 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)- ਲੁਧਿਆਣਾ ਤੋਂ ਮਾਲੇਰਕੋਟਲਾ ਸੜਕ 'ਤੇ ਨਿਹੰਗ ਜਥੇਬੰਦੀਆਂ ਵਲੋਂ ਜਥੇਦਾਰ ਬਾਬਾ ਕਰਨੈਲ ਸਿੰਘ ਦੀ...
ਅਜੀਤ ਡੈਸਕ
26-09-2026