ਤਪਾ ਮੰਡੀ (ਬਰਨਾਲਾ), 26 ਸਤੰਬਰ (ਵਿਜੇ ਸ਼ਰਮਾ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਹੋਇਆਂ ਜਿੱਥੇ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ ਉੱਥੇ ਹਲਕਿਆਂ ਦੇ ਅਰਜਰਵਰ ਵੀ ਲਗਾਏ ਜਾ ਰਹੇ ਹਨ। ਇਸ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਹਾਈਕਮਾਨ ਵਲੋਂ ਅਕਾਲੀ ਦਲ ਯੂਥ ਦੇ ਜਿਲ੍ਹਾ ਪ੍ਰਧਾਨ ਰਣਦੀਪ ਸਿੰਘ ਢਿੱਲਵਾਂ ਨੂੰ ਇਕ ਹੋਰ ਜ਼ਿੰਮੇਵਾਰੀ ਦਿੰਦਿਆਂ ਹਲਕਾ ਮਾਲੇਰਕੋਟਲਾ ਦਾ ਅਬਜ਼ਰਵਰ ਲਗਾਇਆ ਗਿਆ ਹੈ । ਇਸ ਨਿਯੁਕਤੀ ਨੂੰ ਲੈ ਕੇ ਪਾਰਟੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਹੈ ਵੇਖਣ ਨੂੰ ਮਿਲੀ। ਇਸ ਮੌਕੇ ਜ਼ਿਲ੍ਹਾ ਯੂਥ ਪ੍ਰਧਾਨ ਰਣਦੀਪ ਸਿੰਘ ਢਿੱਲਵਾਂ ਨੇ ਕਿਹਾ ਕਿ ਪਾਰਟੀ ਹਾਈਕਮਾਨ ਵਲੋਂ ਜੋ ਜ਼ਿੰਮੇਵਾਰੀ ਦਿੱਤੀ ਗਈ ਹੈ, ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਦੇ ਨਾਲ ਹੀ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਪੂਰੀ ਲੀਡਰਸ਼ਿਪ ਦਾ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਦੇਣ ਅਤੇ ਭਰੋਸਾ ਜਿਤਾਉਣ ਲਈ ਧੰਨਵਾਦ ਕੀਤਾ।
ਤਾਜ਼ਾ ਖ਼ਬਰਾਂ
Free
ਸ਼੍ਰੋਮਣੀ ਅਕਾਲੀ ਦਲ ਬਾਦਲ ਯੂਥ ਦੇ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਢਿੱਲਵਾਂ ਨੂੰ ਲਾਇਆ ਗਿਆ ਮਾਲੇਰਕੋਟਲੇ ਦਾ ਅਬਜ਼ਰਬਰ
ਤਪਾ ਮੰਡੀ (ਬਰਨਾਲਾ), 26 ਸਤੰਬਰ (ਵਿਜੇ ਸ਼ਰਮਾ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਹੋਇਆਂ ਜਿੱਥੇ ਨਵੀਆਂ...
ਅਜੀਤ ਡੈਸਕ
26-09-2026