27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਨਿੱਜੀ ਯੂਨੀਵਰਸਿਟੀ ਹੰਗਾਮਾ : ਸਥਿਤੀ ਕਾਬੂ ਹੇਠ, ਟ੍ਰੈਫ਼ਿਕ ਸੁਚਾਰੂ ਕਰ ਦਿੱਤਾ ਗਿਆ ਹੈ - ਗੌਰਵ ਤੂਰਾ (ਐੱਸ.ਐੱਸ.ਪੀ.)

ਫਗਵਾੜਾ (ਕਪੂਰਥਲਾ), 27 ਸਤੰਬਰ -: ਐਤਵਾਰ ਤੜਕੇ ਕਰੀਬ 2 ਵਜੇ ਨਿੱਜੀ ਯੂਨੀਵਰਸਿਟੀ ਵਿਚ ਇਕ ਵਿਦਿਆਰਥਣ ਨਾਲ ਕਥਿਤ ਜਬਰ-ਜਨਾਹ ਦੀ ਖ਼ਬਰ ਵਾਇਰਲ...

ਅਜੀਤ ਡੈਸਕ 27-09-2026

ਫਗਵਾੜਾ (ਕਪੂਰਥਲਾ), 27 ਸਤੰਬਰ  -: ਐਤਵਾਰ ਤੜਕੇ ਕਰੀਬ 2 ਵਜੇ ਨਿੱਜੀ ਯੂਨੀਵਰਸਿਟੀ ਵਿਚ ਇਕ ਵਿਦਿਆਰਥਣ ਨਾਲ ਕਥਿਤ ਜਬਰ-ਜਨਾਹ ਦੀ ਖ਼ਬਰ ਵਾਇਰਲ ਹੋਣ ਮਗਰੋਂ ਤਣਾਅ ਪੈਦਾ ਹੋ ਗਿਆ ਤੇ ਵਿਦਿਆਰਥੀਆਂ ਨੇ ਰੋਸ ਪ੍ਰਦਰਸ਼ਨ ਕਰਦੇ ਹੋਏ ਨੈਸ਼ਨਲ ਹਾਈਵੇ ਜਾ ਕਰ ਦਿੱਤਾ।।
ਰੋਸ ਪ੍ਰਦਰਸ਼ਨ ਲੜਕੀਆਂ ਦੇ ਹੋਸਟਲ ਨੇੜੇ ਤੋਂ ਸ਼ੁਰੂ ਹੋਇਆ, ਜਿਸ ਤੋਂ ਬਾਅਦ ਵਿਦਿਆਰਥੀਆਂ ਨੇ ਯੂਨੀਵਰਸਿਟੀ ਕੈਂਪਸ ਵਿਚ ਭੰਨਤੋੜ ਕਰਦਿਆਂ ਖਿੜਕੀਆਂ ਦੇ ਸ਼ੀਸ਼ੇ ਤੋੜੇ ਅਤੇ ਇੱਟਾਂ ਤੇ ਗਮਲੇ ਸੁੱਟੇ। ਇਸ ਦੌਰਾਨ ਕੈਂਪਸ ਦੀਆਂ ਕੁਝ ਥਾਵਾਂ ’ਤੇ ਅੱਗ ਲਗਾਏ ਜਾਣ ਦੀ ਵੀ ਸੂਚਨਾ ਹੈ। ਤਣਾਅ ਦੀ ਖ਼ਬਰ ਮਿਲਦਿਆਂ ਹੀ ਭਾਰੀ ਪੁਲਿਸ ਫੋਰਸ ਮੌਕੇ 'ਤੇ ਪਹੁੰਚੀ। ਐੱਸ.ਐੱਸ.ਪੀ. ਕਪੂਰਥਲਾ ਗੌਰਵ ਤੂਰਾ ਨੇ ਕਿਹਾ ਕਿ ਪੁਲਿਸ ਨੂੰ ਤੜਕੇ 1.45 ਦੇ ਕਰੀਬ ਸੂਚਨਾ ਮਿਲੀ ਸੀ ਕਿ ਕਾਫੀ ਵਿਦਿਆਰਥੀ ਯੂਨੀਵਰਸਿਟੀ ਦੇ ਬਾਹਰ ਇਕੱਠੇ ਹੋਏ ਹਨ, ਜਿਨ੍ਹਾਂ ਨੇ ਸੜਕ ਜਾਮ ਕਰ ਦਿੱਤੀ ਹੈ। ਇਸ ਤੋਂ ਬਾਅਦ ਉਹ ਹੋਰਨਾਂ ਪੁਲਿਸ ਅਧਿਕਾਰੀਆਂ ਨਾਲ ਮੌਕੇ ''ਤੇ ਪਹੁੰਚੇ ਹਨ। ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਪ੍ਰਸ਼ਾਸਨ ਨਾਲ ਉਨ੍ਹਾਂ ਦਾ ਕੋਈ ਮਸਲਾ ਹੈ, ਜਿਸਨੂੰ ਸੁਲਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਥਿਤੀ ਬਿਲਕੁਲ ਕਾਬੂ ਹੇਠ ਹੈ ਤੇ ਟ੍ਰੈਫ਼ਿਕ ਨੂੰ ਸੁਚਾਰੂ ਕਰ ਦਿੱਤਾ ਗਿਆ ਹੈ।

ਪਿਛਲੀ ਖ਼ਬਰ ਸੜਕ ਹਾਦਸੇ ਵਿਚ ਐਕਟਿਵਾ ਸਵਾਰ ਔਰਤ ਦੀ ਮੌਤ ਅਗਲੀ ਖ਼ਬਰ ਨਿੱਜੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਨੈਸ਼ਨਲ ਹਾਈਵੇ ਜਾਮ