ਫਤਿਹਗੜ੍ਹ ਸਾਹਿਬ, 29 ਸਤੰਬਰ (ਬਲਜਿੰਦਰ ਸਿੰਘ)- ਅਕਾਲੀ ਦਲ ਵਾਰਸ ਪੰਜਾਬ ਦੇ ਜਥੇਬੰਦੀ ਵਲੋਂ ਆਪਣਾ ਪੰਜਵਾਂ ਸਥਾਪਨਾ ਦਿਵਸ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਪਾਰਟੀ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਦੌਰਾਨ ਪਾਰਟੀ ਦੀ ਚੜ੍ਹਦੀ ਕਲਾ, ਸਰਬੱਤ ਦੇ ਭਲੇ ਅਤੇ ਜਥੇਬੰਦੀ ਵਲੋਂ ਭਵਿੱਖ ਵਿਚ ਕੀਤੇ ਜਾਣ ਵਾਲੇ ਕਾਰਜਾਂ ਦੀ ਸਫਲਤਾ ਲਈ ਅਰਦਾਸ ਕੀਤੀ ਗਈ।
ਇਸ ਸਮਾਗਮ ਵਿਚ ਅਕਾਲੀ ਦਲ ਵਾਰਸ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ, ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਮਨਦੀਪ ਸਿੰਘ ਸਿੱਧੂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਥਾਪਨਾ ਦਿਵਸ ਮੌਕੇ ਕਰਵਾਏ ਗਏ ਇਸ ਅਰਦਾਸ ਸਮਾਗਮ ਦੌਰਾਨ ਸਮੂਹ ਹਾਜ਼ਰੀਨ ਨੇ ਜਥੇਬੰਦੀ ਦੀ ਚੜ੍ਹਦੀ ਕਲਾ, ਏਕਤਾ ਅਤੇ ਭਵਿੱਖ ਵਿਚ ਕੀਤੇ ਜਾਣ ਵਾਲੇ ਕਾਰਜਾਂ ਲਈ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ। ਇਸ ਦੇ ਨਾਲ ਹੀ ਸਰਬੱਤ ਦੇ ਭਲੇ, ਪੰਜਾਬ ਦੀ ਖੁਸ਼ਹਾਲੀ ਅਤੇ ਸਮੁੱਚੀ ਮਨੁੱਖਤਾ ਦੀ ਚੜ੍ਹਦੀ ਕਲਾ ਦੀ ਕਾਮਨਾ ਕੀਤੀ ਗਈ।