30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਮਿਲੀਆਂ ਧਮਕੀਆਂ

ਅੰਮ੍ਰਿਤਸਰ, 30 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਅੱਜ ਅੰਮ੍ਰਿਤਸਰ ਦੇ ਵੱਖ-ਵੱਖ ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ...

ਅਜੀਤ ਡੈਸਕ 30-09-2026

ਅੰਮ੍ਰਿਤਸਰ, 30 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਅੱਜ ਅੰਮ੍ਰਿਤਸਰ ਦੇ ਵੱਖ-ਵੱਖ ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੇ ਈਮੇਲ ਮਿਲਣ ਦੀ ਸੂਚਨਾ ਮਿਲੀ ਹੈ, ਜਿਸ ਕਰਕੇ ਸਕੂਲਾਂ ‘ਚ ਸੁਰੱਖਿਆ ਨੂੰ ਮੁੱਖ ਰੱਖਦਿਆਂ ਛੁੱਟੀ ਕਰ ਦਿੱਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ. ਰੋਡ, ਡੀ.ਏ.ਵੀ. ਇੰਟਰਨੈਸ਼ਨਲ ਸਕੂਲ, ਰਾਮ ਆਸ਼ਰਮ ਸਕੂਲ, ਦਿੱਲੀ ਪਬਲਿਕ ਸਕੂਲ ਆਦਿ ਨੂੰ ਧਮਕੀ ਭਰੇ ਈਮੇਲ ਆਏ ਹਨ।ਇਸ ਸੰਬੰਧੀ ਚੀਫ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨੂੰ ਧਮਕੀ ਭਰੇ ਈਮੇਲ ਆਈ ਹੈ, ਜਿਸ ਕਰਕੇ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਈ ਰੱਖਣ ਲਈ ਫਿਲਹਾਲ ਛੁੱਟੀ ਕਰ ਦਿੱਤੀ ਹੈ ਅਤੇ ਇਸ ਦੀ ਜਾਣਕਾਰੀ ਪੁਲਸ ਤੇ ਪ੍ਰਸ਼ਾਸਨ ਨੂੰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਅਨਸਰਾਂ ਖ਼ਿਲਾਫ਼ ਸਖ਼ਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ।

ਪਿਛਲੀ ਖ਼ਬਰ ਗੈਂਗਸਟਰ ‘ਤੇ ਵਾਰ’ ਮੁਹਿੰਮ ਦੇ 252ਵੇਂ ਦਿਨ ਪੁਲਿਸ ਵਲੋਂ 594 ਛਾਪੇਮਾਰੀਆਂ, 249 ਗ੍ਰਿਫਤਾਰ ਅਗਲੀ ਖ਼ਬਰ ਸੜਕ ਹਾਦਸੇ ਦਾ ਸ਼ਿਕਾਰ ਹੋਏ ਕਾਰ ਸਵਾਰ ਮਾਮਾ- ਭਾਣਜਾ