30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਕੇਂਦਰ ਸਰਕਾਰ ਨੇ ਮਹਾਰਾਜਾ ਅੱਜ ਸਰੋਵਰ ਦੇ ਵਿਕਾਸ ਲਈ 93.94 ਕਰੋੜ ਰੁਪਏ ਕੀਤੇ ਮਨਜ਼ੂਰ

ਖਰੜ (ਮੁਹਾਲੀ), 30 ਸਤੰਬਰ (ਤਰਸੇਮ ਸਿੰਘ ਜੰਡਪੁਰੀ) - ਕੇਂਦਰ ਸਰਕਾਰ ਵਲੋਂ ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਦਾਦਾ ਜੀ ਨਾਲ ਸੰਬੰਧਿਤ ਮਹਾਰਾਜਾ ਅੱਜ ਸਰੋਵਰ ਖਰੜ...

ਅਜੀਤ ਡੈਸਕ 30-09-2026

ਖਰੜ (ਮੁਹਾਲੀ), 30 ਸਤੰਬਰ (ਤਰਸੇਮ ਸਿੰਘ ਜੰਡਪੁਰੀ) - ਕੇਂਦਰ ਸਰਕਾਰ ਵਲੋਂ ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਦਾਦਾ ਜੀ ਨਾਲ ਸੰਬੰਧਿਤ ਮਹਾਰਾਜਾ ਅੱਜ ਸਰੋਵਰ ਖਰੜ ਦੇ ਵਿਕਾਸ ਲਈ 93.94 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ, ਜਿਸ ਨਾਲ ਪ੍ਰਬੰਧਕਾਂ ਦੇ 40 ਸਾਲਾਂ 'ਚ ਸੰਘਰਸ਼ ਦਾ ਸੁਪਨਾ ਸਾਕਾਰ ਹੋਇਆ ਹੈ। ਇਸ ਸੰਬੰਧੀ ਮਹਾਰਾਜਾ ਅੱਜ ਸਰੋਵਰ ਦੀ ਦੇਖਰੇਖ ਕਰ ਰਹੇ ਸੀਨੀਅਰ ਪੱਤਰਕਾਰ ਅਤੇ ਸ੍ਰੀ ਰਾਮ ਮੰਦਰ ਅੱਜ ਸਰੋਵਰ ਵਿਕਾਸ ਸਮਿਤੀ ਦੇ ਪ੍ਰਧਾਨ ਸ਼ਸ਼ੀ ਪਾਲ ਜੈਨ, ਜੋ ਪਿਛਲੇ 40 ਸਾਲਾਂ ਤੋਂ ਮਹਾਰਾਜਾ ਅੱਜ ਸਰੋਵਰ, ਖਰੜ ਦੀ ਸੰਭਾਲ ਅਤੇ ਵਿਕਾਸ ਲਈ ਅਣਥੱਕ ਮਿਹਨਤ ਕਰ ਰਹੇ ਹਨ, ਨੇ ਸਰੋਵਰ ਦੇ ਪੁਨਰ ਸੁਰਜੀਤੀ ਅਤੇ ਪੁਨਰ ਵਿਕਾਸ ਲਈ ਕੇਂਦਰ ਸਰਕਾਰ ਵੱਲੋਂ 93.94 ਕਰੋੜ ਦੇ ਪ੍ਰੋਜੈਕਟ ਨੂੰ ਮਨਜ਼ੂਰੀ ਦੇਣ ‘ਤੇ ਖੁਸ਼ੀ ਪ੍ਰਗਟ ਕੀਤੀ।

ਪਿਛਲੀ ਖ਼ਬਰ ਸੀ.ਬੀ.ਆਈ. ਤੋਂ ਕਰਵਾਈ ਜਾਵੇ , ਬਹਿਰੀਨ ਦੀ ਬੀਬੀ ਵਲੋਂ ਲਗਾਏ ਦੋਸ਼ਾਂ ਦੀ ਜਾਂਚ - ਅੰਤ੍ਰਿੰਗ ਕਮੇਟੀ ਦੀ ਬੈਠਕ ਦੌਰਾਨ ਕ... ਅਗਲੀ ਖ਼ਬਰ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ 4 ਕਿਲੋ ਹੈਰੋਇਨ ਸਮੇਤ ਤਿੰਨ ਦੋਸਤ ਗ੍ਰਿਫ਼ਤਾਰ