01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਦਾਣਾ ਮੰਡੀ ਜੰਡਿਆਲਾ ਗੁਰੂ ਵਿਖੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

ਜੰਡਿਆਲਾ ਗੁਰੂ, (ਅੰਮ੍ਰਿਤਸਰ), 1 ਅਕਤੂਬਰ (ਅੰਮ੍ਰਿਤ ਪਾਲ ਸਿੰਘ)- ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਅੱਜ ਦਾਣਾ ਮੰਡੀ ਜੰਡਿਆਲਾ ਗੁਰੂ ਵਿਖੇ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ ਗਈ।

ਅਜੀਤ ਡੈਸਕ 01-10-2026

ਜੰਡਿਆਲਾ ਗੁਰੂ, (ਅੰਮ੍ਰਿਤਸਰ), 1 ਅਕਤੂਬਰ (ਅੰਮ੍ਰਿਤ ਪਾਲ ਸਿੰਘ)- ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਅੱਜ ਦਾਣਾ ਮੰਡੀ ਜੰਡਿਆਲਾ ਗੁਰੂ ਵਿਖੇ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਵਲੋਂ ਮੰਡੀ ਵਿਚ ਲਿਆਂਦੀ ਗਈ ਫ਼ਸਲ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਕਿਸਾਨਾਂ ਨੂੰ ਮੰਡੀ ਵਿਚ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦੇਣ ਲਈ ਹਦਾਇਤਾਂ ਦਿੱਤੀਆਂ।

ਮੰਤਰੀ ਨੇ ਕਿਹਾ ਕਿ ਝੋਨੇ ਦੀ ਖਰੀਦ ਅਤੇ ਲਿਫ਼ਟਿੰਗ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਵਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਖਰੀਦ, ਅਦਾਇਗੀ ਅਤੇ ਲਿਫਟਿੰਗ ਸੰਬੰਧੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਅਧਿਕਾਰੀ ਮੰਡੀਆਂ ਵਿਚ ਮੌਜੂਦ ਰਹਿਣਗੇ।

ਪਿਛਲੀ ਖ਼ਬਰ ਸਕੂਲ ਬੱਸ ਪਲਟੀ, 2 ਬੱਚੇ ਮਾਮੂਲੀ ਜ਼ਖ਼ਮੀ ਅਗਲੀ ਖ਼ਬਰ ਸਰਕਾਰ ਨੇ ਬੇਅਦਬੀ ਸੰਬੰਧੀ ਕਾਨੂੰਨ ਨਾਲ ਸੰਬੰਧਿਤ ਕਮੇਟੀ ਦੇ ਗਠਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤੀ ਜਾਣਕਾਰੀ