ਅੰਮ੍ਰਿਤਸਰ, 1 ਅਕਤੂਬਰ- ਤਾਲਮੇਲ ਕਮੇਟੀ ਨੇ "ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026" ਸਬੰਧੀ ਮੀਟਿੰਗ ਬੁਲਾਈ ਹੈ। ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ 6 ਅਕਤੂਬਰ ਨੂੰ ਦੁਪਹਿਰ 12 ਵਜੇ ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਵਿਚ "ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026" ਬਾਰੇ ਵਿਸਥਾਰ ਵਿਚ ਚਰਚਾ ਕੀਤੀ ਜਾਵੇਗੀ।
ਤਾਲਮੇਲ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੇ ਸੁਝਾਵਾਂ 'ਤੇ ਵੀ ਵਿਚਾਰ ਕਰੇਗੀ। ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਈ ਕਮੇਟੀ ਨਾਲ ਤਾਲਮੇਲ ਬਾਰੇ ਵੀ ਵਿਚਾਰ ਕਰੇਗੀ।