01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਕੁਲਦੀਪ ਸਿੰਘ ਧਾਲੀਵਾਲ ਵਲੋਂ ਅਜਨਾਲਾ ਦੀ ਅਨਾਜ ਮੰਡੀ ’ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

ਅਜਨਾਲਾ (ਅੰਮ੍ਰਿਤਸਰ), 1 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਖੇਤਰ ਦੀ ਸਭ ਤੋਂ ਵੱਡੀ ਅਨਾਜ ਮੰਡੀ...

ਅਜੀਤ ਡੈਸਕ 01-10-2026

ਅਜਨਾਲਾ (ਅੰਮ੍ਰਿਤਸਰ), 1 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਖੇਤਰ ਦੀ ਸਭ ਤੋਂ ਵੱਡੀ ਅਨਾਜ ਮੰਡੀ ਅਜਨਾਲਾ ਵਿਖੇ ਝੋਨੇ ਦੀ ਸਰਕਾਰੀ ਖਰੀਦ ਦਾ ਆਗਾਜ਼ ਅੱਜ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ 'ਅਜੀਤ' ਨਾਲ ਗੱਲਬਾਤ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਮੰਡੀਆਂ ਵਿਚ ਖਰੀਦ, ਲਿਫਟਿੰਗ ਅਤੇ ਅਦਾਇਗੀ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਮੰਡੀ ਵਿਚ ਆਉਣ ਵਾਲੀ ਫ਼ਸਲ ਦੀ ਸਮੇਂ ਸਿਰ ਖਰੀਦ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਖਰੀਦ ਹੋਣ ਤੋਂ ਬਾਅਦ ਝੋਨੇ ਦੀ ਲਿਫਟਿੰਗ ਵਿਚ ਵੀ ਕਿਸੇ ਤਰ੍ਹਾਂ ਦੀ ਦੇਰੀ ਨਹੀਂ ਹੋਣ ਦਿੱਤੀ ਜਾਵੇਗੀ, ਤਾਂ ਜੋ ਮੰਡੀਆਂ ਵਿਚ ਫ਼ਸਲ ਦੇ ਅੰਬਾਰ ਨਾ ਲੱਗਣ ਅਤੇ ਕਿਸਾਨਾਂ ਨੂੰ ਆਪਣੀ ਅਗਲੀ ਫ਼ਸਲ ਲਈ ਮੰਡੀ ਵਿਚ ਖਾਲੀ ਥਾਂ ਮਿਲਦੀ ਰਹੇ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੀ ਅਦਾਇਗੀ 24 ਘੰਟਿਆਂ ਦੇ ਅੰਦਰ-ਅੰਦਰ ਕਰਵਾਉਣ ਲਈ ਵੀ ਪ੍ਰਬੰਧ ਕੀਤੇ ਗਏ ਹਨ।

ਪਿਛਲੀ ਖ਼ਬਰ ਈ.ਡੀ. ਜਲੰਧਰ ਨੇ ਐਸ.ਪੀ. ਓਸਵਾਲ ਦੀ ਗੈਰ-ਕਾਨੂੰਨੀ ਡਿਜੀਟਲ ਗ੍ਰਿਫ਼ਤਾਰੀ ਦੇ ਸੰਬੰਧ 'ਚ ਕੋਲਕਾਤਾ ਤੋਂ ਸੋਹੇਲ ਅਖਤਰ ਉਰਫ... ਅਗਲੀ ਖ਼ਬਰ ਤਾਲਮੇਲ ਕਮੇਟੀ ਨੇ "ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026" ਸਬੰਧੀ ਮੀਟਿੰਗ ਬੁਲਾਈ