ਰਾਏਕੋਟ, (ਲੁਧਿਆਣਾ), 2 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)- ਦਾਣਾ ਮੰਡੀ ਰਾਏਕੋਟ ਵਿਖੇ ਅੱਜ ਝੋਨੇ ਦੇ ਸੀਜ਼ਨ ਦੀ ਸਰਕਾਰੀ ਖ਼ਰੀਦ ਦਾ ਰਸਮੀ ਉਦਘਾਟਨ ਹਲਕਾ ਰਾਏਕੋਟ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਅਤੇ ਮਾਰਕੀਟ ਕਮੇਟੀ ਰਾਏਕੋਟ ਦੇ ਚੇਅਰਮੈਨ ਗੁਰਮਿੰਦਰ ਸਿੰਘ ਤੂਰ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ।ਉਦਘਾਟਨ ਦੌਰਾਨ ਵਿਧਾਇਕ ਠੇਕੇਦਾਰ ਹਾਕਮ ਸਿੰਘ ਅਤੇ ਚੇਅਰਮੈਨ ਗੁਰਮਿੰਦਰ ਸਿੰਘ ਤੂਰ ਵਲੋਂ ਮੰਡੀ ਵਿਚ ਆਈ ਕਿਸਾਨ ਦੀ ਝੋਨੇ ਦੀ ਢੇਰੀ ਦਾ ਸਰਕਾਰੀ ਰੇਟ ਲਗਵਾਇਆ ਗਿਆ ਅਤੇ ਸੀਜ਼ਨ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਆਖਿਆ ਕਿ ਸਰਕਾਰ ਵਲੋਂ ਸੂਬੇ ਭਰ ਦੀਆਂ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਪੁਖਤਾ ਅਤੇ ਸੁਚੱਜੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਆਪਣੀ ਪੁੱਤਾਂ ਵਾਂਗ ਪਾਲੀ ਫ਼ਸਲ ਵੇਚਣ ਸਮੇਂ ਕਿਸੇ ਵੀ ਤਰ੍ਹਾਂ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।
ਤਾਜ਼ਾ ਖ਼ਬਰਾਂ
Free
ਰਾਏਕੋਟ ’ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ
ਰਾਏਕੋਟ, (ਲੁਧਿਆਣਾ), 2 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)- ਦਾਣਾ ਮੰਡੀ ਰਾਏਕੋਟ ਵਿਖੇ ਅੱਜ ਝੋਨੇ ਦੇ ਸੀਜ਼ਨ ਦੀ ਸਰਕਾਰੀ ਖ਼ਰੀਦ ਦਾ ਰਸਮੀ ਉਦਘਾਟਨ ਹਲਕਾ ਰਾਏਕੋਟ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਅਤੇ ਮਾਰਕੀਟ ਕਮੇਟੀ ਰਾਏਕੋਟ ਦੇ ਚੇਅਰਮੈਨ ਗੁਰਮਿੰਦਰ ਸਿੰਘ ਤੂਰ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ।
ਅਜੀਤ ਡੈਸਕ
02-10-2026