02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਜਲੰਧਰ ਰੋਡ 'ਤੇ ਵਡਾਲਾ ਫਲਾਈਓਵਰ 'ਤੇ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ, ਦੂਸਰਾ ਗੰਭੀਰ ਜ਼ਖਮੀ

ਕਪੂਰਥਲਾ, 2 ਅਕਤੂਬਰ (ਅਮਨਜੋਤ ਸਿੰਘ ਵਾਲੀਆ)- ਸਾਇੰਸ ਸਿਟੀ ਚੌਂਕੀ ਨੇੜੇ ਵਡਾਲਾ ਫਲਾਈਓਵਰ 'ਤੇ ਸੜਕ ਹਾਦਸੇ...

ਅਜੀਤ ਡੈਸਕ 02-10-2026

ਕਪੂਰਥਲਾ, 2 ਅਕਤੂਬਰ (ਅਮਨਜੋਤ ਸਿੰਘ ਵਾਲੀਆ)- ਸਾਇੰਸ ਸਿਟੀ ਚੌਂਕੀ ਨੇੜੇ ਵਡਾਲਾ ਫਲਾਈਓਵਰ 'ਤੇ ਸੜਕ ਹਾਦਸੇ ਵਿਚ ਦੋ ਨੌਜਵਾਨ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ  ਰਾਹਗੀਰਾਂ ਵਲੋਂ ਜਲੰਧਰ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ ਜਿੱਥੇ ਇਕ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਐਸ.ਐਚ.ਓ. ਮੇਜਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ  ਸੂਚਨਾ ਮਿਲੀ ਕਿ ਜਤਿੰਦਰ ਪੁੱਤਰ ਮੁਲਖ ਦਾਸ ਵਾਸੀ ਪੀਰ ਚੌਧਰੀ ਰੋਡ ਤੇ ਅਮਿਤ ਵਾਸੀ ਆਰ.ਸੀ.ਐਫ. ਗੇਟ ਨੰਬਰ 2 ਜਿਨ੍ਹਾਂ ਦਾ ਫਲਾਈ ਓਵਰ 'ਤੇ ਮੋਟਰਸਾਈਕਲ ਸਲਿਪ ਹੋਣ ਕਾਰਨ ਦੋਵੇਂ ਜ਼ਖਮੀ ਹੋ ਗਏ ਸਨ। ਜਿਨ੍ਹਾਂ ਨੂੰ ਰਾਹਗੀਰਾਂ ਵਲੋਂ ਜਲੰਧਰ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ।

ਇਨ੍ਹਾਂ ਵਿਚੋਂ ਜਤਿੰਦਰ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ ਜਿਸਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਾਮ ਦੇ ਸਮੇਂ ਪਤਾ ਲੱਗਾ ਕਿ ਉਨ੍ਹਾਂ ਦੇ ਲੜਕੇ ਦਾ ਐਕਸੀਡੈਂਟ ਹੋ ਗਿਆ ਜਦੋਂ ਉਹ ਜਲੰਧਰ ਪੁੱਜੇ ਤਾਂ ਡਾਕਟਰ ਨੇ ਉਨ੍ਹਾਂ ਦੇ ਲੜਕੇ ਨੂੰ ਮਿ੍ਤਕ ਐਲਾਨ ਦਿੱਤਾ, ਜਦਕਿ ਦੂਸਰੇ ਲੜਕੇ ਦਾ ਇਲਾਜ ਜਾਰੀ ਹੈ।

ਪਿਛਲੀ ਖ਼ਬਰ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਬਣਨ ’ਤੇ ਸੁਖਜਿੰਦਰ ਰੰਧਾਵਾ ਨੇ ਦਿੱਤੀਆਂ ਵਧਾਈਆਂ ਅਗਲੀ ਖ਼ਬਰ ਪ੍ਰਤਾਪ ਸਿੰਘ ਬਾਜਵਾ ਵਲੋਂ ਪਰਗਟ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਮਿਲਣ 'ਤੇ ਵਧਾਈ