ਦਿੜ੍ਹਬਾ ਮੰਡੀ (ਸੰਗਰੂਰ), 3 ਅਕਤੂਬਰ (ਜਸਵੀਰ ਸਿੰਘ ਔਜਲਾ)- ਕੇਂਦਰ ਸਰਕਾਰ ਵਲੋਂ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ 25 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਨੂੰ ‘ਆਪ’ ਦੇ ਟਰੇਡ ਵਿੰਗ ਪੰਜਾਬ ਕਮੇਟੀ ਮੈਂਬਰ ਰਾਜੇਸ਼ ਗੋਪ, ਦਿੜ੍ਹਬਾ ਚੇਅਰਮੈਨ ਅਜੇ ਬਾਂਸਲ ਸ਼ੈੱਟੀ ਅਤੇ ਟਰੱਕ ਯੂਨੀਅਨ ਪ੍ਰਧਾਨ ਅਜੇ ਸਿੰਗਲਾ ਨੇ ਕਿਸਾਨਾਂ ਨਾਲ ਮਜ਼ਾਕ ਕਰਾਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਖਾਦਾਂ, ਬੀਜਾਂ, ਡੀਜ਼ਲ, ਦਵਾਈਆਂ ਅਤੇ ਮਜ਼ਦੂਰੀ ਦੇ ਵਧਦੇ ਖਰਚਿਆਂ ਕਾਰਨ ਕਿਸਾਨਾਂ ’ਤੇ ਆਰਥਿਕ ਬੋਝ ਵਧ ਰਿਹਾ ਹੈ। ਆਗੂਆਂ ਨੇ ਕੇਂਦਰ ਸਰਕਾਰ ਤੋਂ ਅਗਲੇ ਸਾਲ ਦੀ ਕਣਕ ’ਤੇ 250 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਦੀ ਮੰਗ ਕੀਤੀ।