03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਲੁਧਿਆਣਾ ਵਿਚ ਸਾਬਕਾ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ

ਲੁਧਿਆਣਾ, 3 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਲਾਡੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਮੰਨੇਵਾਲ ਵਿਚ...

ਅਜੀਤ ਡੈਸਕ 03-10-2026

ਲੁਧਿਆਣਾ, 3 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਲਾਡੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਮੰਨੇਵਾਲ ਵਿਚ ਅੱਜ ਰਾਤ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਹਥਿਆਰਬੰਦ ਨੌਜਵਾਨਾਂ ਵਲੋਂ ਸਾਬਕਾ ਸਰਪੰਚ ਨਵਜੀਤ ਸਿੰਘ ਨੀਟੂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਪਿੰਡ ਨੇੜੇ ਆਪਣੀ ਕਾਰ ਵਿਚ ਜਾ ਰਿਹਾ ਸੀ ਕਿ ਉੱਥੇ ਉਸਨੂੰ ਦੋ ਮੋਟਰਸਾਈਕਲ ਸਵਾਰਾਂ ਨੇ ਰੋਕ ਲਿਆ ਤੇ ਗੋਲੀਆਂ ਚਲਾਣੀਆਂ ਸ਼ੁਰੂ ਕਰ ਦਿੱਤੀਆਂ।

ਗੰਭੀਰ ਹਾਲਤ ਵਿਚ ਉਸ ਨੂੰ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਅੱਜ ਦੇਰ ਰਾਤ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਦੁਬਈ ਦੇ ਕ੍ਰਾਊਨ ਪ੍ਰਿੰਸ ਨੇ ਪਾਇਲਟ ਸਮਿਤ ਮੱਛਾਰ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਨੌਜਵਾਨ ਵਲੋਂ ਸੁਨਿਆਰੇ ’ਤੇ ਪੈਟਰੋਲ ਛਿੜਕ ਕੇ ਅੱਗ ਲਾਉਣ ਦੀ ਕਥਿਤ ਕੋਸ਼ਿਸ਼