04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

5 ਕਰੋੜ ਦੀ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ

ਅਜਨਾਲਾ (ਅੰਮ੍ਰਿਤਸਰ), 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ) - ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ. ਕੰਵਲਪ੍ਰੀਤ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ...

ਅਜੀਤ ਡੈਸਕ 04-10-2026

ਅਜਨਾਲਾ (ਅੰਮ੍ਰਿਤਸਰ), 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ) - ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ. ਕੰਵਲਪ੍ਰੀਤ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸਬ-ਡਵੀਜ਼ਨ ਰਾਜਾਸਾਂਸੀ ਦੇ ਡੀ.ਐੱਸ.ਪੀ. ਜਗਬੀਰ ਸਿੰਘ ਔਲਖ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਭਿੰਡੀ ਸੈਦਾਂ ਦੀ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਵਲੋਂ ਇਕ ਨਸ਼ਾ ਤਸਕਰ ਨੂੰ ਇਕ ਕਿਲੋ ਹੈਰੋਇਨ, ਜਿਸ ਦੀ ਕੀਮਤ ਕਰੀਬ 5 ਕਰੋੜ ਰੁਪਏ ਦੱਸੀ ਜਾ ਰਹੀ ਹੈ, ਸਮੇਤ ਕਾਬੂ ਕੀਤਾ ਗਿਆ ਹੈ। ਅਜੀਤ ਨਾਲ ਗੱਲਬਾਤ ਕਰਦਿਆਂ ਡੀ.ਐੱਸ.ਪੀ. ਜਗਬੀਰ ਸਿੰਘ ਔਲਖ ਨੇ ਦੱਸਿਆ ਕਿ ਹੈਰੋਇਨ ਸਮੇਤ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਹੀਰਾ ਸਿੰਘ ਪੁੱਤਰ ਬਿੱਟੂ ਸਿੰਘ ਵਾਸੀ ਭਿੰਡੀ ਸੈਦਾਂ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਪਿਛਲੀ ਖ਼ਬਰ ਗਿਆਨੇਸ਼ ਕੁਮਾਰ ਨੇ ਸਥਾਪਿਤ ਨਿਯਮਾਂ ਨੂੰ ਨਜ਼ਰਅੰਦਾਜ਼ ਕਰਦਿਆਂ ਆਪਣੀ ਮਰਜ਼ੀ ਨਾਲ ਸਾਰੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ - ਸ... ਅਗਲੀ ਖ਼ਬਰ ਫਰਾਂਸ ਦੇ ਯੂਰਪ ਮਾਮਲਿਆਂ ਦੇ ਮੰਤਰੀ, ਬੈਂਜਾਮਿਨ ਹੈਦਾਦ, 4 ਤੋਂ 6 ਅਕਤੂਬਰ ਤੱਕ ਕਰਨਗੇ ਭਾਰਤ ਦਾ ਦੌਰਾ