04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ- ਡੀ.ਐਸ.ਪੀ. ਤਜਿੰਦਰ ਪਾਲ ਸਿੰਘ

ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 4 ਅਕਤੂਬਰ (ਕਪਿਲ ਕੰਧਾਰੀ)- ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਅਜੀਤ ਡੈਸਕ 04-10-2026

ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 4 ਅਕਤੂਬਰ (ਕਪਿਲ ਕੰਧਾਰੀ)- ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਡੀ.ਜੀ.ਪੀ. ਪੰਜਾਬ ਅਤੇ ਫਿਰੋਜ਼ਪੁਰ ਰੇਂਜ ਦੇ ਡੀ.ਆਈ.ਜੀ. ਤੇ ਐਸ.ਐਸ.ਪੀ.  ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਗੁਰੂਹਰਸਹਾਏ ਅਤੇ ਥਾਣਾ ਲੱਖੋ ਕੇ ਬਹਿਰਾਮ ਪੁਲਿਸ ਵਲੋਂ ਸਰਹੱਦੀ ਇਲਾਕਿਆਂ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਦੀਆਂ ਵੱਖ-ਵੱਖ ਬਸਤੀਆਂ  ਵਿਚ ਆਪਰੇਸ਼ਨ ਕਾਸੋ ਤਹਿਤ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ।

ਇਸ ਦੌਰਾਨ ਪੁਲਿਸ ਵਲੋਂ ਮਾੜੇ ਅਨਸਰਾਂ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਕਰਨ ਦੇ ਨਾਲ-ਨਾਲ ਸ਼ੱਕੀ ਥਾਵਾਂ ਅਤੇ ਘਰਾਂ ਦੀ ਵੀ ਤਲਾਸ਼ੀ ਲਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ-ਡਿਵੀਜ਼ਨ ਗੁਰੂਹਰਸਹਾਏ ਦੇ ਡੀ.ਐਸ.ਪੀ. ਤਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਆਪਰੇਸ਼ਨ ਕਾਸੋ ਤਹਿਤ ਸਰਹੱਦੀ ਖੇਤਰ ਨਾਲ ਲੱਗਦੇ ਵੱਖ-ਵੱਖ ਪਿੰਡਾਂ, ਜਿਨ੍ਹਾਂ ਵਿਚ ਗਜਨੀਵਾਲਾ, ਗੱਟੀ ਮਤੜ, ਝਾਵਲਾ, ਗੁਰੂ ਕਰਮ ਸਿੰਘ ਬਸਤੀ ਆਦਿ ਸ਼ਾਮਲ ਹਨ, ਵਿਚ ਚੈਕਿੰਗ ਮੁਹਿੰਮ ਚਲਾਈ ਗਈ।

ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਗੁਰੂਹਰਸਹਾਏ ਹਲਕੇ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ ਪੁਲਿਸ ਵਲੋਂ ਲਗਾਤਾਰ ਅਜਿਹੀਆਂ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਡੀ.ਐਸ.ਪੀ. ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਸਬ-ਇੰਸਪੈਕਟਰ ਬਲਦੀਪ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਵੱਖ-ਵੱਖ ਪਿੰਡਾਂ ਵਿਚ ਚੈਕਿੰਗ ਕੀਤੀ ਗਈ ਅਤੇ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਵੀ ਜਾਂਚ ਕੀਤੀ ਗਈ।

ਉਨ੍ਹਾਂ ਨਸ਼ਾ ਤਸਕਰਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਇਲਾਕੇ ਵਿਚ ਕਿਸੇ ਵੀ ਤਰ੍ਹਾਂ ਦੀ ਨਸ਼ਾ ਤਸਕਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਨਸ਼ੇ ਦੇ ਕਾਰੋਬਾਰ ਵਿਚ ਸ਼ਾਮਲ ਹਰ ਵਿਅਕਤੀ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਿਸੇ ਨਸ਼ਾ ਤਸਕਰ ਜਾਂ ਨਸ਼ਿਆਂ ਦੇ ਕਾਰੋਬਾਰ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ।

ਡੀ.ਐਸ.ਪੀ. ਤਜਿੰਦਰ ਪਾਲ ਸਿੰਘ ਨੇ ਇਹ ਵੀ ਕਿਹਾ ਕਿ ਜੇਕਰ ਕੋਈ ਸਰਕਾਰੀ ਵਿਭਾਗ ਦਾ ਕਰਮਚਾਰੀ ਜਾਂ ਅਧਿਕਾਰੀ ਨਸ਼ਾ ਤਸਕਰੀ ਜਾਂ ਕਿਸੇ ਹੋਰ ਗੈਰ-ਕਾਨੂੰਨੀ ਗਤੀਵਿਧੀ ਵਿਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਵੀ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨਸ਼ੇ ਦੀ ਲਤ ਦਾ ਸ਼ਿਕਾਰ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਹੜੇ ਨੌਜਵਾਨ ਨਸ਼ਾ ਛੱਡਣਾ ਚਾਹੁੰਦੇ ਹਨ, ਉਹ ਬਿਨ੍ਹਾਂ ਕਿਸੇ ਡਰ ਜਾਂ ਝਿਜਕ ਦੇ ਪੁਲਿਸ ਨਾਲ ਸੰਪਰਕ ਕਰਨ। ਪੁਲਿਸ ਵਲੋਂ ਉਨ੍ਹਾਂ ਨੂੰ ਨਸ਼ਾ ਛੁਡਾਉਣ ਅਤੇ ਮੁੜ ਆਮ ਜੀਵਨ ਵਿਚ ਲਿਆਉਣ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ। ਇਸ ਮੌਕੇ ਡੀ.ਐਸ.ਪੀ. ਦੇ ਰੀਡਰ ਵਿਜੇ ਕੁਮਾਰ, ਕਰਨੈਲ ਸਿੰਘ ਆਦੀ ਹਾਜ਼ਰ ਸਨ। 

ਪਿਛਲੀ ਖ਼ਬਰ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਆਸਾਂ ਤੇ ਪਾਣੀ ਫੇਰਿਆ- ਮੰਗਵਾਲ ਅਗਲੀ ਖ਼ਬਰ ਆਈ.ਜੀ. ਭੁੱਲਰ ਦੀ ਅਗਵਾਈ ਹੇਠ ਪੁਲਿਸ ਨੇ ਚਲਾਇਆ ਆਪ੍ਰੇਸ਼ਨ ਕਾਸੋ