ਅਜਨਾਲਾ (ਅੰਮ੍ਰਿਤਸਰ), 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਜੀ.ਆਰ.ਪੀ ਪੁਲਿਸ (ਰੇਲਵੇ ਪੁਲਸ) ਦੇ ਏ.ਐੱਸ.ਆਈ ਸੁਖਚੈਨ ਸਿੰਘ 'ਤੇ ਗੋਲੀ ਚੱਲਣ ਦੀ ਘਟਨਾ ਬਾਰੇ ਗੱਲਬਾਤ ਕਰਦਿਆਂ ਡੀ.ਐੱਸ.ਪੀ ਅਜਨਾਲਾ ਧਰਮਿੰਦਰ ਕਲਿਆਣ ਨੇ ਦੱਸਿਆ ਕਿ ਇਸ ਸਾਰੇ ਮਾਮਲੇ ਦੀ ਹਰ ਪਹਿਲੂ ਤੋਂ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਏਗੀ ਅਤੇ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ I
ਉਨ੍ਹਾਂ ਦੱਸਿਆ ਕਿ ਏ.ਐੱਸ.ਆਈ ਸੁਖਚੈਨ ਸਿੰਘ ਦੀ ਹਾਲਤ ਬਿਲਕੁਲ ਠੀਕ ਹੈ I ਉਨ੍ਹਾਂ ਇਹ ਵੀ ਦੱਸਿਆ ਕਿ ਇਸ ਮਾਮਲੇ ਸਬੰਧੀ ਏ.ਐੱਸ.ਆਈ ਸੁਖਚੈਨ ਸਿੰਘ ਦੇ ਬਿਆਨਾਂ ਤੇ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਏ.ਐੱਸ.ਆਈ ਸੁਖਚੈਨ ਸਿੰਘ ਆਪਣੇ ਘਰ ਤੋਂ ਇਕ ਕਿਲੋਮੀਟਰ ਦੂਰ ਸੀ ਜਦੋਂ ਉਸ ਉੱਪਰ ਗੋਲੀ ਚੱਲੀ ਸੀ I