ਨਵੀਂ ਦਿੱਲੀ, 5 ਅਕਤੂਬਰ - ਦਿੱਲੀ ਹਾਈ ਕੋਰਟ ਨੇ 2020 ਦੇ ਉੱਤਰ-ਪੂਰਬੀ ਦਿੱਲੀ ਦੰਗਿਆਂ ਨਾਲ ਜੁੜੇ ਕਥਿਤ ਨਫ਼ਰਤੀ ਭਾਸ਼ਣਾਂ ਦੇ ਮਾਮਲੇ ਵਿਚ ਸਿਆਸਤਦਾਨਾਂ ਵਿਰੁੱਧ ਐਫ.ਆਈ.ਆਰ. ਦਰਜ ਕਰਨ ਦੀ ਮੰਗ ਵਾਲੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਹੈ। ਡਿਵੀਜ਼ਨ ਬੈਂਚ ਨੇ 2019 ਦੇ ਸੀ.ਏ.ਏ. ਵਿਰੋਧੀ ਪ੍ਰਦਰਸ਼ਨਾਂ ਦੌਰਾਨ ਜਾਮੀਆ ਮਿਲੀਆ ਇਸਲਾਮੀਆ ਵਿਖੇ ਪੁਲਿਸ ਦੀ ਕਥਿਤ ਬੇਰਹਿਮੀ ਦੀ ਐਸ.ਆਈ.ਟੀ. ਰਾਹੀਂ ਜਾਂਚ ਕਰਵਾਉਣ ਦੀ ਮੰਗ ਵਾਲੀਆਂ ਪਟੀਸ਼ਨਾਂ ਨੂੰ ਵੀ ਰੱਦ ਕਰ ਦਿੱਤਾ ਹੈ।