05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸ਼੍ਰੋਮਣੀ ਅਕਾਲੀ ਦਲ ਪੁਨਰ ਸਰਜੀਤ ਵਲੋਂ ਗੁਰਦੁਆਰਾ ਸੁਧਾਰ ਲਹਿਰ 2 ਤਹਿਤ 5ਵੇਂ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਅਰਦਾਸ

ਅੰਮ੍ਰਿਤਸਰ, 5 ਅਕਤੂਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਿਚ ਸੁਧਾਰ ਦੀ ਮੰਗ ਨੂੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਆਰੰਭੀ 'ਗੁਰਦੁਆਰਾ ਸੁਧਾਰ ਲਹਿਰ...

ਅਜੀਤ ਡੈਸਕ 05-10-2026

ਅੰਮ੍ਰਿਤਸਰ,  5 ਅਕਤੂਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਿਚ ਸੁਧਾਰ ਦੀ ਮੰਗ ਨੂੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਆਰੰਭੀ 'ਗੁਰਦੁਆਰਾ ਸੁਧਾਰ ਲਹਿਰ' ਭਾਗ - 2 ਤਹਿਤ ਅੱਜ ਦਲ ਵਲੋਂ 5ਵੇਂ ਦਿਨ ਜ਼ਿਲ੍ਹਾ ਗੁਰਦਾਸਪੁਰ ਤੇ ਪਠਾਨਕੋਟ ਦੇ ਆਗੂਆਂ ਤੇ ਵਰਕਰਾਂ ਦਾ ਜਥਾ, ਜਥੇਦਾਰ ਸੁੱਚਾ ਸਿੰਘ ਛੋਟੇਪੁਰ ਦੀ ਅਗਵਾਈ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਅਰਦਾਸ ਕੀਤੀ ਗਈ।
ਇਸ ਦੌਰਾਨ ਜਥੇਦਾਰ ਛੋਟੇਪੁਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਿਚ ਵਾਪਰੀਆਂ ਹਾਲੀਆ ਮੰਦਭਾਗੀਆਂ ਘਟਨਾਵਾਂ ਨੇ ਵਿਸ਼ਵ ਭਰ ਦੀ ਸਿੱਖ ਸੰਗਤ ਨੂੰ ਗੰਭੀਰ ਚਿੰਤਾ ਅਤੇ ਨਮੋਸ਼ੀ ਵਿਚ ਪਾਇਆ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸੁਧਾਰ ਲਹਿਰ' ਰਾਹੀਂ ਪੰਥਕ ਸੰਸਥਾਵਾਂ ਦੇ ਪ੍ਰਬੰਧ, ਮਾਣ-ਮਰਯਾਦਾ ਅਤੇ ਕਥਿਤ ਦੁਰਵਰਤੋਂ ਸੰਬੰਧੀ ਉੱਠ ਰਹੀਆਂ ਚਿੰਤਾਵਾਂ ਅਤੇ ਵਿਸ਼ਵ ਭਰ ਦੀ ਸਿੱਖ ਸੰਗਤ ਵਿਚ ਪੈਦਾ ਹੋਏ ਰੋਸ ਅਤੇ ਫਿਕਰ ਨੂੰ ਉਜਾਗਰ ਕੀਤਾ ਜਾ ਰਿਹਾ ਹੈ। ਇਸ ਮੌਕੇ ਪ੍ਰੋ: ਬਲਵਿੰਦਰ ਸਿੰਘ ਜੌੜਾ ਸਿੰਘਾ ਸਮੇਤ ਜ਼ਿਲ੍ਹਾ ਗੁਰਦਾਸਪੁਰ ਤੇ ਪਠਾਨਕੋਟ ਦੇ ਹੋਰ ਪਾਰਟੀ ਆਗੂ ਵੀ ਹਾਜਰ ਸਨ।

ਪਿਛਲੀ ਖ਼ਬਰ ਟੀ.ਐਮ.ਸੀ.ਦੀ ਸਾਬਕਾ ਸੰਸਦ ਮੈਂਬਰ ਰੁਕਮਿਣੀ ਮਲਿਕ, ਅਧਿਕਾਰਤ ਤੌਰ 'ਤੇ ਭਾਜਪਾ ਚ ਸ਼ਾਮਿਲ ਅਗਲੀ ਖ਼ਬਰ ਕਥਿਤ ਨਫ਼ਰਤੀ ਭਾਸ਼ਣ ਮਾਮਲਾ: ਦਿੱਲੀ ਹਾਈ ਕੋਰਟ ਨੇ ਪਟੀਸ਼ਨਾਂ ਕੀਤੀਆਂ ਰੱਦ