06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਮੁੱਖ ਮੰਤਰੀ ਮਾਨ ਵਲੋਂ ਬੰਦੀ ਸਿੰਘ ਇਨਸਾਫ਼ ਮੋਰਚੇ ਵਲੋਂ ਬਣਾਈ ਕਮੇਟੀ ਨਾਲ ਮੀਟਿੰਗ

ਚੰਡੀਗੜ੍ਹ, 6 ਅਕਤੂਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੰਦੀ ਸਿੰਘ ਇਨਸਾਫ਼ ਮੋਰਚੇ ਵਲੋਂ ਬਣਾਈ ਗਈ 4 ਮੈਂਬਰੀ ਕਮੇਟੀ (ਸ. ਗੁਰਦੀਪ ਸਿੰਘ ਬਠਿੰਡਾ, ਐਡਵੋਕੇਟ ਜਸਪਾਲ ਸਿੰਘ ਮੰਝਪੁਰ, ਸ. ਪਾਲ ਸਿੰਘ ਫਰਾਂਸ ਅਤੇ ਸ. ਬਲਵਿੰਦਰ ਪਾਲ ਸਿੰਘ) ਨਾਲ ਅੱਜ ਅਹਿਮ ਮੀਟਿੰਗ ਹੋਈ।

ਅਜੀਤ ਡੈਸਕ 06-10-2026

ਚੰਡੀਗੜ੍ਹ, 6 ਅਕਤੂਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੰਦੀ ਸਿੰਘ ਇਨਸਾਫ਼ ਮੋਰਚੇ ਵਲੋਂ ਬਣਾਈ ਗਈ 4 ਮੈਂਬਰੀ ਕਮੇਟੀ (ਸ. ਗੁਰਦੀਪ ਸਿੰਘ ਬਠਿੰਡਾ, ਐਡਵੋਕੇਟ ਜਸਪਾਲ ਸਿੰਘ ਮੰਝਪੁਰ, ਸ. ਪਾਲ ਸਿੰਘ ਫਰਾਂਸ ਅਤੇ ਸ. ਬਲਵਿੰਦਰ ਪਾਲ ਸਿੰਘ) ਨਾਲ ਅੱਜ ਅਹਿਮ ਮੀਟਿੰਗ ਹੋਈ। ਬੰਦੀ ਸਿੰਘਾਂ ਦੀ ਰਿਹਾਈ ਦੇ ਮਸਲੇ 'ਤੇ ਕਮੇਟੀ ਮੈਂਬਰਾਂ ਦੇ ਵਿਚਾਰ ਅਤੇ ਅਪੀਲ ਨੂੰ ਬੜੇ ਗੌਰ ਨਾਲ ਸੁਣਿਆ ਤੇ ਮੈਂ ਕਮੇਟੀ ਨੂੰ ਪੂਰਾ ਭਰੋਸਾ ਦਿਵਾਇਆ ਹੈ ਕਿ ਪੰਜਾਬ ਸਰਕਾਰ ਇਸ ਮਸਲੇ ਦਾ ਜਲਦ ਤੋਂ ਜਲਦ ਢੁੱਕਵਾਂ ਹੱਲ ਕੱਢਣ ਲਈ ਵਚਨਬੱਧ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਜਿਹੜੇ ਵਾਜਿਬ ਅਤੇ ਕਾਨੂੰਨੀ ਕਦਮ ਪਿਛਲੀਆਂ ਸਰਕਾਰਾਂ ਵਲੋਂ ਕਈ ਸਾਲਾਂ ਤੋਂ ਨਹੀਂ ਚੁੱਕੇ ਗਏ, ਸਾਡੀ ਸਰਕਾਰ ਉਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਚੁੱਕੇਗੀ ਤਾਂ ਜੋ ਇਸ ਮੁੱਦੇ ਦਾ ਜਲਦ ਹੱਲ ਕੀਤਾ ਜਾ ਸਕੇ। ਪੰਜਾਬ ਸਰਕਾਰ ਹਮੇਸ਼ਾ ਇਨਸਾਫ਼ ਦੇ ਨਾਲ ਖੜ੍ਹੀ ਹੈ। 

ਪਿਛਲੀ ਖ਼ਬਰ ਜਥੇਦਾਰ ਲੰਗਾਹ ਸ਼੍ਰੋਮਣੀ ਅਕਾਲੀ ਦਲ ਦੀ ਘਰੋ ਘਰੀ ਮੁਹਿੰਮ ਦਾ ਹਲਕਾ ਡੇਰਾ ਬਾਬਾ ਨਾਨਕ ਤੋਂ ਅੱਜ ਕਰਨਗੇ ਆਗਾਜ਼ ਅਗਲੀ ਖ਼ਬਰ ਅਜਨਾਲਾ ਨੇੜੇ ਏ.ਐਸ.ਆਈ ਸੁਖਚੈਨ ਸਿੰਘ ’ਤੇ ਗੋਲੀਬਾਰੀ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ