06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਜਲੰਧਰ-ਅੰਮ੍ਰਿਤਸਰ ਹਾਈਵੇਅ ’ਤੇ ਪੰਜਾਬੀ ਗਾਇਕ ਬੂਟਾ ਮੁਹੰਮਦ ਦੀ ਗੱਡੀ ਟਰਾਲੇ ਨਾਲ ਟਕਰਾਈ

ਜਲੰਧਰ, 6 ਸਤੰਬਰ- ਜਲੰਧਰ-ਅੰਮ੍ਰਿਤਸਰ ਹਾਈਵੇਅ ’ਤੇ ਸੂਚੀ ਪਿੰਡ ਨੇੜੇ ਇੰਡੀਅਨ ਆਇਲ ਡਿਪੂ...

ਅਜੀਤ ਡੈਸਕ 06-10-2026

ਜਲੰਧਰ, 6 ਸਤੰਬਰ- ਜਲੰਧਰ-ਅੰਮ੍ਰਿਤਸਰ ਹਾਈਵੇਅ ’ਤੇ ਸੂਚੀ ਪਿੰਡ ਨੇੜੇ ਇੰਡੀਅਨ ਆਇਲ ਡਿਪੂ ਕੋਲ ਪੰਜਾਬੀ ਗਾਇਕ ਬੂਟਾ ਮੁਹੰਮਦ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਗੱਡੀ ਦੀ ਟੱਕਰ ਇਕ ਟਰਾਲੇ ਨਾਲ ਹੋ ਗਈ। ਹਾਦਸੇ ਦੌਰਾਨ ਗੱਡੀ ਵਿਚ ਸਵਾਰ ਪਰਿਵਾਰਕ ਮੈਂਬਰ ਵਾਲ-ਵਾਲ ਬਚ ਗਏ।

ਹਾਦਸੇ ਦੀ ਸੂਚਨਾ ਮਿਲਣ ’ਤੇ ਰਾਮ ਮੰਦਰ ਪੁਲਿਸ ਥਾਣੇ ਦੇ ਏ.ਐਸ.ਆਈ. ਸੁਰਜੀਤ ਸਿੰਘ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ। ਪੁਲਿਸ ਮੁਤਾਬਕ ਦੋਵੇਂ ਵਾਹਨਾਂ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਟਰਾਲੇ ਨੂੰ ਭਾਰੀ ਨੁਕਸਾਨ ਪਹੁੰਚਿਆ। ਫਿਲਹਾਲ ਹਾਦਸੇ ਵਿਚ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।

 

ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਦਾ ਹੋਇਆ ਅੰਤਿਮ ਸੰਸਕਾਰ ਅਗਲੀ ਖ਼ਬਰ ਪੰਜਾਬ ਦੀ ਧੀ ਹਰਮਨਪ੍ਰੀਤ ਕੌਰ ਦੇ ਸ਼ਾਨਦਾਰ ਕਪਤਾਨੀ ਕਾਰਜਕਾਲ ਨੂੰ ਸਲਾਮ ਕਰਦੇ ਹਾਂ - ਭਗਵੰਤ ਮਾਨ