06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਕੇਂਦਰੀ ਕੈਬਨਿਟ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਰਕਾਰ ਦੇ ਮੁਖੀ ਵਜੋਂ 25 ਸਾਲ ਪੂਰੇ ਕਰਨ ’ਤੇ ਸ਼ਲਾਘਾ ਕਰਦਿਆਂ ਮਤਾ ਪਾਸ

ਨਵੀਂ ਦਿੱਲੀ, 6 ਅਕਤੂਬਰ- ਕੇਂਦਰੀ ਕੈਬਨਿਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਰਕਾਰ ਦੇ ਮੁਖੀ ਵਜੋਂ 25 ਸਾਲ...

ਅਜੀਤ ਡੈਸਕ 06-10-2026

ਨਵੀਂ ਦਿੱਲੀ, 6 ਅਕਤੂਬਰ- ਕੇਂਦਰੀ ਕੈਬਨਿਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਰਕਾਰ ਦੇ ਮੁਖੀ ਵਜੋਂ 25 ਸਾਲ ਪੂਰੇ ਕਰਨ ’ਤੇ ਉਨ੍ਹਾਂ ਦੇ ਲੰਮੇ ਸਿਆਸੀ ਸਫ਼ਰ ਅਤੇ ਸ਼ਾਸਨ ਦੀ ਸ਼ਲਾਘਾ ਕਰਦਿਆਂ ਇਕ ਮਤਾ ਪਾਸ ਕੀਤਾ ਹੈ। ਮਤੇ ਵਿੱਚ ‘ਪਰਿਵਾਰ ਪਹਿਲਾਂ’ ਦੀ ਥਾਂ ‘ਰਾਸ਼ਟਰ ਪਹਿਲਾਂ’ ਦੀ ਰਾਜਨੀਤੀ ਨੂੰ ਤਰਜੀਹ ਦੇਣ ਲਈ ਵੀ ਪ੍ਰਧਾਨ ਮੰਤਰੀ ਦੀ ਪ੍ਰਸ਼ੰਸਾ ਕੀਤੀ ਗਈ।

ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਮਤੇ ਵਿਚ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਸ਼ੁਰੂ ਹੋਏ ਅਤੇ ਬਾਅਦ ਵਿਚ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਜਾਰੀ ਰਹੇ ਮੋਦੀ ਦੇ 25 ਸਾਲਾਂ ਦੇ ਕਾਰਜਕਾਲ ਨੂੰ ਇਤਿਹਾਸਕ ਦੱਸਿਆ ਗਿਆ ਹੈ।

ਵੈਸ਼ਨਵ ਨੇ ਕਿਹਾ ਕਿ ਮੋਦੀ ਦਾ ਲੰਮਾ ਸਿਆਸੀ ਸਫ਼ਰ ਭਾਰਤੀ ਲੋਕਤੰਤਰ ਦੀ ਪਰਿਪੱਕਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਮੋਦੀ ਨੂੰ ਵਾਰ-ਵਾਰ ਦਿੱਤਾ ਗਿਆ ਜਨ-ਫ਼ਤਵਾ ਉਨ੍ਹਾਂ ਪ੍ਰਤੀ ਲੋਕਾਂ ਦੇ ਭਰੋਸੇ ਦਾ ਪ੍ਰਤੀਕ ਹੈ।

ਉਨ੍ਹਾਂ ਕਿਹਾ, “ਨਰਿੰਦਰ ਮੋਦੀ ਦੇ 25 ਸਾਲਾਂ ਦਾ ਸੇਵਾ ਰਿਕਾਰਡ ਜੀਵੰਤ ਭਾਰਤੀ ਲੋਕਤੰਤਰ ਦਾ ਪ੍ਰਤੀਕ ਹੈ, ਜਿੱਥੇ ਇਕ ਸਧਾਰਨ ਪਿਛੋਕੜ ਵਾਲਾ ਵਿਅਕਤੀ ਉੱਠ ਕੇ ਦੇਸ਼ ਦਾ ਪ੍ਰਧਾਨ ਮੰਤਰੀ ਬਣਿਆ।”

ਵੈਸ਼ਨਵ ਮੁਤਾਬਕ, ਕੈਬਨਿਟ ਦੇ ਦਸ ਨੁਕਤਿਆਂ ਵਾਲੇ ਮਤੇ ਵਿਚ ਕੋਵਿਡ-19 ਮਹਾਮਾਰੀ ਅਤੇ ਪੱਛਮੀ ਏਸ਼ੀਆ ਵਿਚ ਸੰਘਰਸ਼ ਵਰਗੇ ਵਿਸ਼ਵ ਪੱਧਰੀ ਸੰਕਟਾਂ ਦੌਰਾਨ ਮੋਦੀ ਦੀ ਅਗਵਾਈ ਦੀ ਸ਼ਲਾਘਾ ਕੀਤੀ ਗਈ ਹੈ। ਇਸ ਤੋਂ ਇਲਾਵਾ ਅੰਦਰੂਨੀ ਅਤੇ ਬਾਹਰੀ ਸੁਰੱਖਿਆ ਨੂੰ ਮਜ਼ਬੂਤ ਕਰਨ, ਸੁਧਾਰਾਂ ਨੂੰ ਅੱਗੇ ਵਧਾਉਣ ਅਤੇ ਭਾਰਤ ਦੇ ਸਵੈ-ਮਾਣ ਤੇ ਆਤਮਨਿਰਭਰਤਾ ਨੂੰ ਮਜ਼ਬੂਤ ਕਰਨ ਲਈ ਵੀ ਉਨ੍ਹਾਂ ਦੀ ਭੂਮਿਕਾ ਨੂੰ ਰੇਖਾਂਕਿਤ ਕੀਤਾ ਗਿਆ ਹੈ।

ਮਤੇ ਵਿਚ ਇਹ ਵੀ ਕਿਹਾ ਗਿਆ ਹੈ ਕਿ ਮੋਦੀ ਨੇ ਭਾਰਤੀ ਰਾਜਨੀਤੀ ਵਿਚ ‘ਰਾਸ਼ਟਰ ਪਹਿਲਾਂ’ ਦੀ ਪਹੁੰਚ ਨੂੰ ਤਰਜੀਹ ਦਿੱਤੀ, ਜਦਕਿ ਵੈਸ਼ਨਵ ਦੇ ਅਨੁਸਾਰ ਪਿਛਲੀਆਂ ਸਰਕਾਰਾਂ ਵਿਚ ‘ਪਰਿਵਾਰ ਪਹਿਲਾਂ’ ਦੀ ਰਾਜਨੀਤੀ ਹਾਵੀ ਰਹੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ ਭਲਕੇ ਪੂਰੇ ਕਰਨਗੇ।

 

ਪਿਛਲੀ ਖ਼ਬਰ ਪੰਜਾਬ ਸੀ.ਐੱਮ ਦੇ ਓ.ਐੱਸ.ਡੀ. ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਸੀ.ਬੀ.ਆਈ. ਵਲੋਂ ਕੇਸ ਦਰਜ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ