ਅੰਮ੍ਰਿਤਸਰ, 7 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ (ਸਕੂਲਾਂ) ਦੇ ਪ੍ਰਿੰਸੀਪਲ ਸਾਹਿਬਾਨ ਦੀ ਵਿਸ਼ੇਸ਼ ਇਕੱਤਰਤਾ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਪ੍ਰਬੰਧਕੀ ਬਲਾਕ ਵਿਖੇ ਹੋਈ, ਜਿਸ ਦੀ ਅਗਵਾਈ ਸ਼੍ਰੋਮਣੀ ਕਮੇਟੀ ਅੰਤ੍ਰਿੰਗ ਮੈਂਬਰ ਬੀਬੀ ਹਰਜਿੰਦਰ ਕੌਰ, ਸਕੱਤਰ ਵਿਦਿਆ ਸੁਖਮਿੰਦਰ ਸਿੰਘ ਅਤੇ ਡਿਪਟੀ ਡਾਇਰੈਕਟਰ ਬੀਬੀ ਸਤਵੰਤ ਕੌਰ ਨੇ ਕੀਤੀ।
ਇਕੱਤਰਤਾ ਦੌਰਾਨ ਸਿੱਖ ਸੰਸਥਾਵਾਂ ਨੂੰ ਜਾਣਬੁੱਝ ਕੇ ਨਿਸ਼ਾਨੇ ’ਤੇ ਲੈ ਕੇ ਕੀਤੇ ਜਾ ਰਹੇ ਪ੍ਰਚਾਰ ’ਤੇ ਚਿੰਤਾ ਪ੍ਰਗਟ ਕੀਤੀ ਗਈ ਅਤੇ ਇਸ ਨੂੰ ਮੰਦਭਾਗਾ ਤੇ ਚਿੰਤਾਜਨਕ ਵਰਤਾਰਾ ਕਰਾਰ ਦਿੱਤਾ ਗਿਆ। ਬੁਲਾਰਿਆਂ ਨੇ ਕਿਹਾ ਕਿ ਸੋਸ਼ਲ ਮੀਡੀਆ ਦੇ ਵੱਖ-ਵੱਖ ਮੰਚਾਂ ’ਤੇ ਸਿੱਖ ਸੰਸਥਾਵਾਂ ਅਤੇ ਸਿੱਖ ਸਿਧਾਂਤਾਂ ਸੰਬੰਧੀ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਵਾਲੇ ਪ੍ਰਚਾਰ ਦੀ ਪਛਾਣ ਕਰਨਾ ਸਮੇਂ ਦੀ ਲੋੜ ਹੈ। ਇਕੱਤਰਤਾ ਵਿਚ ਇਹ ਵਿਚਾਰ ਵੀ ਪ੍ਰਮੁੱਖਤਾ ਨਾਲ ਸਾਹਮਣੇ ਆਇਆ ਕਿ ਪੰਥ ਵਿਰੋਧੀ ਚਾਲਾਂ ਅਤੇ ਸਿੱਖ ਵਿਰੋਧੀ ਪ੍ਰਚਾਰ ਤੋਂ ਸੁਚੇਤ ਰਹਿਣਾ ਹਰ ਸਿੱਖ ਦੀ ਕੌਮੀ ਜ਼ਿੰਮੇਵਾਰੀ ਹੈ।
ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ ਨੇ ਕਿਹਾ ਕਿ ਅੱਜ ਲੋੜ ਹੈ ਕਿ ਸੰਸਥਾ ਬਾਰੇ ਹੋ ਰਹੀ ਇਕਪਾਸੜ ਜਾਂ ਬਿਨਾਂ ਤੱਥਾਂ ਦੀ ਬਿਆਨਬਾਜ਼ੀ ਦਾ ਜਵਾਬ ਸੰਜਮ ਅਤੇ ਤੱਥਾਂ ਨਾਲ ਦਿੱਤਾ ਜਾਵੇ। ਉਨ੍ਹਾਂ ਕਿਹਾ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸੰਸਥਾ ਨੇ ਪੰਥਕ ਕਾਰਜਾਂ ਵਿਚ ਹਮੇਸ਼ਾ ਮੋਹਰੀ ਹੋ ਕੇ ਭੂਮਿਕਾ ਨਿਭਾਈ ਅਤੇ ਵਿਦਿਅਕ ਅਦਾਰਿਆਂ ਨੂੰ ਵੀ ਸਮੇਂ ਦਾ ਹਾਣੀ ਬਨਾਉਣ ਲਈ ਵੀ ਵੱਡੇ ਯਤਨ ਕੀਤੇ ਹਨ।
ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ਦੀ ਵਿਦਿਅਕ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ, ਗੁਰਬਾਣੀ, ਸਿੱਖ ਸਿਧਾਂਤਾਂ ਅਤੇ ਸਿੱਖ ਵਿਰਸੇ ਨਾਲ ਜੋੜਨ ਲਈ ਨਵੇਂ ਉਪਰਾਲੇ ਕਰਨ ਸਬੰਧੀ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਗੁਰਦਿਆਲ ਸਿੰਘ, ਪ੍ਰਿੰਸੀਪਲ ਰਾਜਨਮੋਲ ਕੌਰ, ਪ੍ਰਿੰਸੀਪਲ ਅਮਨਦੀਪ ਕੌਰ, ਪ੍ਰਿੰਸੀਪਲ ਗੁਰੀਤ ਕੌਰ, ਪ੍ਰਿੰਸੀਪਲ ਪ੍ਰਭਜੀਤ ਸਿੰਘ, ਪ੍ਰਿੰਸੀਪਲ ਗਗਨਪ੍ਰੀਤ ਕੌਰ, ਪ੍ਰਿੰਸੀਪਲ ਗੁਰਸ਼ਰਨ ਸਿੰਘ, ਪ੍ਰਿੰਸੀਪਲ ਹਰਜੀਤ ਕੌਰ, ਪ੍ਰਿੰਸੀਪਲ ਸਰਬਜੀਤ ਸਿੰਘ, ਪ੍ਰਿੰਸੀਪਲ ਹਰਪ੍ਰੀਤ ਕੌਰ, ਪ੍ਰਿੰਸੀਪਲ ਬਲਕਾਰ ਸਿੰਘ, ਪ੍ਰਿੰਸੀਪਲ ਰਮਨਦੀਪ ਕੌਰ, ਪ੍ਰਿੰਸੀਪਲ ਬਿਕਰਮਜੀਤ ਸਿੰਘ, ਪ੍ਰਿੰਸੀਪਲ ਮਮਤਾ ਕੌਰ, ਪ੍ਰਿੰਸੀਪਲ ਪੂਜਾ ਸ਼ਰਮਾ, ਪ੍ਰਿੰਸੀਪਲ ਕਿਰਨਦੀਪ ਕੌਰ, ਪ੍ਰਿੰਸੀਪਲ ਰੀਤਾ ਸੈਨੀ, ਪ੍ਰਿੰਸੀਪਲ ਕੁਲਵੰਤ ਸਿੰਘ, ਪ੍ਰਿੰਸੀਪਲ ਸੰਦੀਪ ਸਿੰਘ, ਪ੍ਰਿੰਸੀਪਲ ਬਿੰਦਰਪਾਲ ਕੌਰ, ਪ੍ਰਿੰਸੀਪਲ ਨਵਲੀਨ ਕੌਰ, ਪ੍ਰਿੰਸੀਪਲ ਕੰਵਲਜੀਤ ਕੌਰ, ਪ੍ਰਿੰਸੀਪਲ ਸਤਨਾਮ ਸਿੰਘ, ਪ੍ਰਿੰਸੀਪਲ ਪ੍ਰਮਿੰਦਰ ਕੌਰ, ਪ੍ਰਿੰਸੀਪਲ ਮਨੋਰਮਾ ਸਮਾਗ, ਪ੍ਰਿੰਸੀਪਲ ਰਣਜੀਤ ਸਿੰਘ, ਪ੍ਰਿੰਸੀਪਲ ਸਤਵਿੰਦਰ ਕੌਰ, ਪ੍ਰਿੰਸੀਪਲ ਜਸਵਿੰਦਰ ਸਿੰਘ, ਪ੍ਰਿੰਸੀਪਲ ਰਾਜਵਿੰਦਰ ਕੌਰ, ਪ੍ਰਿੰਸੀਪਲ ਕੁਲਦੀਪ ਸਿੰਘ, ਪ੍ਰਿੰਸੀਪਲ ਪਵਨਦੀਪ ਕੌਰ, ਪ੍ਰਿੰਸੀਪਲ ਗੁਰਮੀਤ ਸਿੰਘ, ਪ੍ਰਿੰਸੀਪਲ ਹਰਪ੍ਰੀਤ ਸਿੰਘ, ਪ੍ਰਿੰਸੀਪਲ ਪਰਮੀਤ ਕੌਰ, ਪ੍ਰਿੰਸੀਪਲ ਦਲਵਿੰਦਰ ਕੌਰ, ਪ੍ਰਿੰਸੀਪਲ ਰਾਜਵਿੰਦਰ ਕੌਰ, ਪ੍ਰਿੰਸੀਪਲ ਕੁਲਦੀਪ ਸਿੰਘ ਸਮੇਤ ਹੋਰ ਮੌਜੂਦ ਸਨ।