07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਲਾਹੌਰ 'ਚ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ, 9 ਨੂੰ ਪਾਏ ਜਾਣਗੇ ਭੋਗ

ਅੰਮ੍ਰਿਤਸਰ, 7 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਸਾਂਝੇ ਤੌਰ 'ਤੇ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਲਾਹੌਰ ਸਥਿਤ ਚੂਨਾ ਮੰਡੀ 'ਚ ਗੁਰਦੁਆਰਾ ਪ੍ਰਕਾਸ਼ ਅਸਥਾਨ ਗੁਰੂ ਰਾਮਦਾਸ ਜੀ ਵਿਖੇ ਮਨਾਏ ਜਾ ਰਹੇ ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਹੋਈ ਅਤੇ 9 ਅਕਤੂਬਰ ਨੂੰ ਭੋਗ ਪਾਏ ਜਾਣਗੇ। ਅਰੰਭਤਾ ਦੀ ਅਰਦਾਸ ਗ੍ਰੰਥੀ ਭਾਈ ਪਰਮਜੀਤ ਸਿੰਘ ਅਤੇ ਨਿਸ਼ਾਨ ਸਾਹਿਬ ਦਾ ਚੋਲਾ ਬਦਲਣ ਦੀ ਸੇਵਾ ਹੈੱਡ ਗ੍ਰੰਥੀ ਭਾਈ ਮਨਿੰਦਰ ਸਿੰਘ ਨੇ ਕੀਤੀ।

ਅਜੀਤ ਡੈਸਕ 07-10-2026

ਗੁਰਦੁਆਰਾ ਪ੍ਰਕਾਸ਼ ਅਸਥਾਨ ਗੁਰੂ ਰਾਮਦਾਸ ਜੀ ਦੇ ਹੈੱਡ ਗ੍ਰੰਥੀ ਭਾਈ ਮਨਿੰਦਰ ਸਿੰਘ ਨੇ ਇਸ ਬਾਰੇ 'ਚ 'ਅਜੀਤ' ਨਾਲ ਲਾਹੌਰ ਤੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਬੜੀ ਸ਼ਰਧਾ ਤੇ ਭਾਵਨਾ ਨਾਲ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਮੌਕੇ ਅੱਜ ਭਾਈ ਹਰਦੀਪ ਸਿੰਘ, ਜੋਗਿੰਦਰ ਸਿੰਘ, ਭਾਈ ਹਰਵਿੰਦਰ ਸਿੰਘ (ਹਜ਼ੂਰੀ ਰਾਗੀ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ), ਭਾਈ ਤੇਜਮੀਤ ਸਿੰਘ, ਬੀਬੀ ਕਿਰਨ ਕੌਰ, ਅਰੂਜ਼ ਰਿਆਜ਼ ਹੰਸ, ਬੀਬੀ ਕੁਲਜੀਤ ਕੌਰ, ਜਤਿੰਦਰ ਕੌਰ, ਭਾਈ ਇੰਦਰਜੀਤ ਸਿੰਘ, ਭਾਈ ਨਈਮ ਤਾਹਿਰ ਲਾਲ, ਨਰਿੰਦਰ ਕੌਰ, ਭਾਈ ਚਮਨਦੀਪ ਸਿੰਘ, ਹਰਲੀਨ ਕੌਰ, ਸਤਪਾਲ ਕੌਰ, ਨੌਮਨਦੀਪ ਕੌਰ, ਭਾਈ ਅਨੀਲ ਕੁਮਾਰ ਜੈਕਬਾਦਾਦ, ਮਨੀਸ਼ ਕੁਮਾਰ ਸੱਖਰ, ਭਾਈ ਨਾਨਕ ਰਾਮ ਹੈਦਰਾਬਾਦ, ਭਾਈ ਮਨਦੀਪ ਸਿੰਘ, ਉਮੇਸ਼ ਕਬੀਰ ਕੁਮਾਰ ਅਤੇ ਧੀਰਜ ਕੁਮਾਰ, ਜਤਿੰਦਰ ਕੁਮਾਰ, ਅੰਮ੍ਰਿਤ ਲਾਲ ਅਤੇ ਓਮ ਕੁਮਾਰ ਸ਼ਿਕਾਰਪੁਰ ਦੇ ਕੀਰਤਨੀ ਜਥਿਆਂ ਵਲੋਂ ਧੁਰ ਕੀ ਬਾਣੀ ਦੇ ਮਨੋਹਰ ਸ਼ਬਦ ਕੀਰਤਨ ਦੀ ਛਹਿਬਰ ਲਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

8 ਅਕਤੂਬਰ ਨੂੰ ਦੁਪਹਿਰ 2 ਵਜੇ ਤੋਂ 3:30 ਵਜੇ ਤੱਕ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਹੋਣਗੇ ਅਤੇ 9 ਅਕਤੂਬਰ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਭਾਈ ਮਨਿੰਦਰ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਗੁਰੂ ਰਾਮਦਾਸ ਸੇਵਕ ਜਥਾ ਵਲੋਂ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਸਮੇਤ ਵੱਖ-ਵੱਖ ਭਵਨਾਂ 'ਚ ਰੰਗ ਬਿਰੰਗੇ ਖ਼ੂਬਸੂਰਤ ਮਹਿਕਦੇ ਅਤੇ ਸਜਾਵਟੀ ਫੁੱਲਾਂ ਅਤੇ ਰੌਸ਼ਨੀਆਂ ਦੀ ਸਜਾਵਟ ਕੀਤੀ ਗਈ ਹੈ। ਇਸ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਸਭ ਪ੍ਰਵੇਸ਼ ਰਸਤਿਆਂ ਅਤੇ ਗੁੰਬਦ 'ਤੇ ਰੰਗ ਬਰੰਗੀਆਂ ਰੌਸ਼ਨੀਆਂ ਅਤੇ ਫੁੱਲਾਂ ਨਾਲ ਕੀਤੀ ਗਈ ਸਜਾਵਟ ਰੂਹ ਨੂੰ ਤ੍ਰਿਪਤ ਕਰਨ ਵਾਲਾ ਮਨਮੋਹਕ ਨਜ਼ਾਰਾ ਪੇਸ਼ ਕਰ ਰਹੀ ਹੈ।

ਪਿਛਲੀ ਖ਼ਬਰ ਫੂਡ ਸੇਫ਼ਟੀ ਵਿਭਾਗ ਵਲੋਂ 250 ਕਿੱਲੋ ਬਿਨਾਂ ਬਿੱਲ ਵਾਲਾ ਦੇਸੀ ਘਿਓ ਜ਼ਬਤ ਅਗਲੀ ਖ਼ਬਰ ਅਸਲਾ ਸਾਫ਼ ਕਰਦੇ ਸਮੇਂ ਏ.ਐਸ.ਆਈ. ਦੀ ਆਪਣੀ ਹੀ ਏ.ਕੇ.47 ਨਾਲ ਗੋਲੀ ਲੱਗਣ ਨਾਲ ਹੋਈ ਮੌਤ