08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਨਾਨਾ ਪਾਟੇਕਰ ਦੇ ਦਿਹਾਂਤ ਨਾਲ ਕਲਾ ਜਗਤ ਨੂੰ ਪਿਆ ਵੱਡਾ ਘਾਟਾ- ਅਮਿਤ ਸ਼ਾਹ

ਨਵੀਂ ਦਿੱਲੀ, 8 ਅਕਤੂਬਰ- ਕੇਂਦੀਰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਗਜ਼ ਅਦਾਕਾਰ ਨਾਨਾ ਪਾਟੇਕਰ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕਰਦਿਆਂ ਇਸ ਨੂੰ ਕਲਾ ਜਗਤ ਲਈ ਨਾ ਪੂਰਾ ਹੋਣ ਵਾਲਾ ਘਾਟਾ ਕਰਾਰ ਦਿੱਤਾ ਹੈ।

ਅਜੀਤ ਡੈਸਕ 08-10-2026

ਨਵੀਂ ਦਿੱਲੀ, 8 ਅਕਤੂਬਰ- ਕੇਂਦੀਰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਗਜ਼ ਅਦਾਕਾਰ ਨਾਨਾ ਪਾਟੇਕਰ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕਰਦਿਆਂ ਇਸ ਨੂੰ ਕਲਾ ਜਗਤ ਲਈ ਨਾ ਪੂਰਾ ਹੋਣ ਵਾਲਾ ਘਾਟਾ ਕਰਾਰ ਦਿੱਤਾ ਹੈ। ਇਕ ਪੋਸਟ ਵਿਚ ਉਨ੍ਹਾਂ ਨਾਲ ਆਪਣੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਉਨ੍ਹਾਂ ਲਿਖਿਆ ਕਿ ਭਾਰਤੀ ਸਿਨੇਮਾ ਦੇ ਮਹਾਨ ਅਦਾਕਾਰ ਨਾਨਾ ਪਾਟੇਕਰ ਦਾ ਦਿਹਾਂਤ ਕਲਾ ਜਗਤ ਲਈ ਇਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਪੰਜ ਦਹਾਕਿਆਂ ਤੋਂ ਵੱਧ ਸਮੇਂ ਤੱਕ, ਆਪਣੀ ਸੁਭਾਵਿਕ ਅਦਾਕਾਰੀ ਅਤੇ ਦਮਦਾਰ ਸੰਵਾਦ ਅਦਾਇਗੀ ਨਾਲ ਉਨ੍ਹਾਂ ਨੇ ਦਰਸ਼ਕਾਂ ਦੇ ਦਿਲਾਂ 'ਤੇ ਅਮਿੱਟ ਛਾਪ ਛੱਡੀ।

ਭਾਵੇਂ ਗੰਭੀਰ ਸਮਾਜਿਕ ਮੁੱਦੇ ਹੋਣ ਜਾਂ ਹਾਸ-ਵਿਅੰਗ, ਉਨ੍ਹਾਂ ਨੇ ਜਿਸ ਵੀ ਕਿਰਦਾਰ ਨੂੰ ਨਿਭਾਇਆ, ਉਸ ਵਿਚ ਜਾਨ ਪਾ ਦਿੱਤੀ। 'ਨਾਮ ਫਾਊਂਡੇਸ਼ਨ' ਰਾਹੀਂ ਸੋਕੇ ਨਾਲ ਪ੍ਰਭਾਵਿਤ ਕਿਸਾਨ ਪਰਿਵਾਰਾਂ ਦੀ ਸੇਵਾ ਕਰਨੀ ਹੋਵੇ ਜਾਂ ਫੌਜੀਆਂ ਦਾ ਹੌਸਲਾ ਵਧਾਉਣ ਲਈ ਸਰਹੱਦ 'ਤੇ ਜਾਣਾ - ਪ੍ਰਸਿੱਧੀ ਦੇ ਸਿਖਰ 'ਤੇ ਪਹੁੰਚਣ ਦੇ ਬਾਵਜੂਦ ਉਹ ਆਪਣੀਆਂ ਜੜ੍ਹਾਂ ਨਾਲ ਜੁੜੇ ਰਹੇ। ਜਦੋਂ ਵੀ ਮੈਂ ਉਨ੍ਹਾਂ ਨੂੰ ਮਿਲਿਆ, ਉਨ੍ਹਾਂ ਦੀ ਸਾਦਗੀ ਅਤੇ ਸਪੱਸ਼ਟਵਾਦੀ ਸੁਭਾਅ ਨੇ ਹਮੇਸ਼ਾ ਡੂੰਘਾ ਪ੍ਰਭਾਵ ਛੱਡਿਆ। ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰ ਤੇ ਪ੍ਰਸ਼ੰਸਕਾਂ ਨੂੰ ਇਹ ਦੁੱਖ ਸਹਿਣ ਦੀ ਸ਼ਕਤੀ ਦੇਣ। ਓਮ ਸ਼ਾਂਤੀ ਸ਼ਾਂਤੀ ਸ਼ਾਂਤੀ।

ਪਿਛਲੀ ਖ਼ਬਰ ਯਕੀਨ ਕਰਨਾ ਬਹੁਤ ਔਖਾ ਹੈ, ਨਾਨਾ ਪਾਟੇਕਰ ਜੀ ਹੁਣ ਸਾਡੇ ਵਿਚਕਾਰ ਨਹੀਂ ਰਹੇ - ਮੁੱਖ ਮੰਤਰੀ ਭਗਵੰਤ ਮਾਨ ਅਗਲੀ ਖ਼ਬਰ ਹਵਾਈ ਸੈਨਾ ਦਿਵਸ ਸਮਾਗਮਾਂ ਦੌਰਾਨ ਏਅਰ ਚੀਫ਼ ਮਾਰਸ਼ਲ ਏ.ਪੀ. ਸਿੰਘ ਵਲੋਂ ਪਰੇਡ ਦਾ ਨਿਰੀਖਣ