08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸ਼੍ਰੋਮਣੀ ਕਮੇਟੀ ਮੈਂਬਰ ਮਾਸਟਰ ਕਾਹਨੇਕੇ ਨੇ ਸ੍ਰੀ ਅਕਾਲ ਤਖਤ ਸਕੱਤਰੇਤ ਵਿਖੇ ਸੌਂਪਿਆ ਸਪੱਸ਼ਟੀਕਰਨ ਪੱਤਰ

ਅੰਮ੍ਰਿਤਸਰ, 8 ਅਕਤੂਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਅੰਤਰਿੰਗ ਕਮੇਟੀ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਮਾਸਟਰ ਮਿੱਠੂ ਸਿੰਘ ਕਾਹਨੇਕੇ...

ਅਜੀਤ ਡੈਸਕ 08-10-2026

ਅੰਮ੍ਰਿਤਸਰ, 8 ਅਕਤੂਬਰ (ਜਸਵੰਤ ਸਿੰਘ ਜੱਸ) -  ਸ਼੍ਰੋਮਣੀ ਕਮੇਟੀ ਦੇ ਅੰਤਰਿੰਗ ਕਮੇਟੀ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਮਾਸਟਰ ਮਿੱਠੂ ਸਿੰਘ ਕਾਹਨੇਕੇ ਵਲੋਂ ਬੀਤੇ ਦਿਨੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ ਸੰਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕਤਰੇਤ ਵਿਖੇ ਆਪਣਾ ਸਪੱਸ਼ਟੀਕਰਨ ਪੱਤਰ ਸੌਂਪਿਆ ਗਿਆ। ਜ਼ਿਕਰ ਯੋਗ ਹੈ ਕਿ ਪਿਛਲੇ ਦਿਨੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਾਪਰੀਆਂ ਘਟਨਾਵਾਂ ਦੇ ਸੰਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਅੰਤਰਿੰਗ ਕਮੇਟੀ ਮੈਂਬਰ ਮਾਸਟਰ ਮਿੱਠੂ ਸਿੰਘ ਕਾਹਨੇਕੇ ਸਮੇਤ ਇਕ ਵਫ਼ਦ ਵਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਗਈ ਸੀ। ਇਸ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੁਆਰਾ ਗੁਰੂ ਦੋਖੀ ਪੰਥ ਵਿਰੋਧੀ ਐਲਾਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਲਈ ਮਾਸਟਰ ਕਾਹਨੇਕੇ ਨੂੰ 10 ਦਿਨਾਂ ਦੇ ਅੰਦਰ ਨਿੱਜੀ ਰੂਪ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ। ਮਾਸਟਰ ਕਾਹਨੇਕੇ ਵਲੋਂ ਅੱਜ ਸਕਤਰੇਤ ਦੇ ਇੰਚਾਰਜ ਬਗੀਚਾ ਸਿੰਘ ਨੂੰ ਸਪੱਸ਼ਟੀਕਰਨ ਪੱਤਰ ਸੌਂਪਿਆ ਗਿਆ, ਜਦੋਂ ਕਿ ਸ਼੍ਰੋਮਣੀ ਕਮੇਟੀ ਦੇ ਵਿਰੋਧੀ ਧਿਰ ਨਾਲ ਸੰਬੰਧਿਤ ਇਕ ਹੋਰ ਮੈਂਬਰ ਜਸਵੰਤ ਸਿੰਘ ਪੁੜੈਣ ਵਲੋਂ ਬੀਤੇ ਦਿਨ ਆਪਣਾ ਸਪੱਸ਼ਟੀਕਰਨ ਅਤੇ ਖਿਮਾ ਯਾਚਨਾ ਪੱਤਰ ਜਥੇਦਾਰ ਨੂੰ ਦਿੱਤਾ ਗਿਆ ਸੀ।

ਪਿਛਲੀ ਖ਼ਬਰ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਗੰਭੀਰ ਜ਼ਖਮੀ, ਹਾਲਤ ਚਿੰਤਾਜਨਕ ਅਗਲੀ ਖ਼ਬਰ ਜੀ.ਐਸ.ਟੀ. ਕੌਂਸਲ ਦੀ 57ਵੀਂ ਮੀਟਿੰਗ : ਨਿਰਮਲਾ ਸੀਤਾਰਮਨ ਕਰ ਰਹੇ ਹਨ ਪ੍ਰਧਾਨਗੀ