08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਮੈਡ ਸੰਧੂ ਕਤਲ ਮਾਮਲੇ ਚ ਸ਼ੂਟਰ ਨੇ ਸਣੇ 6 ਗ੍ਰਿਫਤਾਰ

ਅੰਮ੍ਰਿਤਸਰ, 8 ਅਕਤੂਬਰ (ਰੇਸ਼ਮ ਸਿੰਘ) - ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਤੇ ਇਨਫਲੂਐਂਸਰ ਮੈਡ ਸੰਧੂ ਦੇ ਗੋਲੀਆਂ ਮਾਰ ਕੇ ਹੋਏ ਕਤਲ ਦੇ ਚਰਚਿਤ ਮਾਮਲੇ ਚ ਅੰਮ੍ਰਿਤਸਰ...

ਅਜੀਤ ਡੈਸਕ 08-10-2026

ਅੰਮ੍ਰਿਤਸਰ, 8 ਅਕਤੂਬਰ (ਰੇਸ਼ਮ ਸਿੰਘ) - ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਤੇ ਇਨਫਲੂਐਂਸਰ ਮੈਡ ਸੰਧੂ ਦੇ ਗੋਲੀਆਂ ਮਾਰ ਕੇ ਹੋਏ ਕਤਲ ਦੇ ਚਰਚਿਤ ਮਾਮਲੇ ਚ ਅੰਮ੍ਰਿਤਸਰ ਪੁਲਿਸ ਵਲੋਂ ਸ਼ੂਟਰ ਸਮੇਤ ਛੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਖ਼ੁਲਾਸਾ ਅੱਜ ਇੱਥੇ ਪ੍ਰੈਸ ਕਾਨਫ਼ਰੰਸ ਵਿਚ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਕੀਤਾ। ਉਨ੍ਹਾਂ ਦੱਸਿਆ ਕਿ ਸ਼ੂਟਰ ਵਾਰਦਾਤ ਨੂੰ ਅੰਜਾਮ ਦੇ ਕੇ ਅਹਿਮਦਾਬਾਦ (ਗੁਜਰਾਤ) ਚਲੇ ਗਏ ਸਨ ਜਿੱਥੋਂ ਉਨ੍ਹਾਂ ਨੂੰ ਕਾਬੂ ਕਰਕੇ ਲਿਆਂਦਾ ਜਾ ਰਿਹਾ ਹੈ। ਇਹ ਕਤਲ ਗੈਂਗਸਟਰਾਂ ਵਲੋਂ ਆਪਣਾ ਨਾਮ ਬਣਾਉਣ ਲਈ ਕੀਤਾ ਗਿਆ ਸੀ। ਇਸ ਸੰਬੰਧੀ ਜਲਦੀ ਹੀ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।

ਪਿਛਲੀ ਖ਼ਬਰ ਨਿਵੇਸ਼ਕਾਂ ਦੇ ਭਰੋਸੇ ਨੂੰ ਕਾਇਮ ਰੱਖਣ ਲਈ ਅੱਜ ਲਾਂਚ ਕੀਤੇ ਨੇ ਦੋ ਵੱਡੇ ਪੋਰਟਲ - ਮੁੱਖ ਮੰਤਰੀ ਭਗਵੰਤ ਮਾਨ ਅਗਲੀ ਖ਼ਬਰ ਪੰਜਾਬ ਅਤੇ ਪੰਜਾਬੀਆਂ ਦੇ ਭਲੇ ਲਈ ਅਕਾਲੀ ਦਲ (ਬ) ਨੂੰ ਸੱਤਾ ਵਿੱਚ ਲਿਆਓ - ਸੁਖਬੀਰ ਸਿੰਘ ਬਾਦਲ ਦੀ ਲੋਕਾਂ ਨੂੰ ਅਪੀਲ