ਅੰਮ੍ਰਿਤਸਰ, 9 ਅਕਤੂਬਰ (ਜਸਵੰਤ ਸਿੰਘ ਜੱਸ)- ਅਕਾਲੀ ਦਲ ਵਿਚੋਂ ਪਿਛਲੇ ਦਿਨੀਂ ਬਰਖ਼ਾਸਤ ਕੀਤੀ ਗਈ ਮਹਿਲਾ ਅਕਾਲੀ ਆਗੂ ਬੀਬੀ ਰੂਪ ਕੌਰ ਸੰਧੂ, ਜਿਸ ਨੇ ਕਿ ਅੱਜ ਕੁਝ ਪੀੜਤ ਬੀਬੀਆਂ ਨੂੰ ਨਾਲ ਲੈ ਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਮਿਲਣ ਦਾ ਐਲਾਨ ਕੀਤਾ ਸੀ, ਉਹ ਸਕੱਤਰੇਤ ਵਿਖੇ ਨਹੀਂ ਪੁੱਜੀ। ਇਸ ਸੰਬੰਧੀ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਇਕ ਵੀਡੀਓ ਜਾਰੀ ਕਰਕੇ ਰੂਪ ਕੌਰ ਸੰਧੂ ਨੇ ਕਿਹਾ ਕਿ ਉਹ ਸੁਰੱਖਿਆ ਕਾਰਨਾਂ ਕਰਕੇ ਅੱਜ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਨਹੀਂ ਜਾ ਰਹੀ। ਉਸ ਨੇ ਇਹ ਵੀ ਦੋਸ਼ ਲਾਇਆ ਕਿ ਪੀੜਤ ਬੀਬੀਆਂ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਜਾਣ ਤੋ ਰੋਕਣ ਲਈ ਦਬਾਅ ਪਾਇਆ ਜਾ ਰਿਹਾ ਹੈ। ਉਨ੍ਹਾਂ ਡੀ.ਜੀ.ਪੀ. ਪੰਜਾਬ ਨੂੰ ਲੋੜੀਂਦੀ ਸੁਰੱਖਿਆ ਮੁਹੱਈਆ ਕਰਾਉਣ ਦੀ ਵੀ ਅਪੀਲ ਕੀਤੀ।
ਤਾਜ਼ਾ ਖ਼ਬਰਾਂ
Free
ਸੁਰੱਖਿਆ ਕਾਰਨਾਂ ਕਰਕੇ ਰੂਪ ਕੌਰ ਸੰਧੂ ਪੀੜਤ ਬੀਬੀਆਂ ਨੂੰ ਲੈ ਕੇ ਨਹੀਂ ਪੁੱਜੀ ਅਕਾਲ ਤਖਤ ਸਕੱਤਰੇਤ
ਅੰਮ੍ਰਿਤਸਰ, 9 ਅਕਤੂਬਰ (ਜਸਵੰਤ ਸਿੰਘ ਜੱਸ)- ਅਕਾਲੀ ਦਲ ਵਿਚੋਂ ਪਿਛਲੇ ਦਿਨੀਂ ਬਰਖ਼ਾਸਤ ਕੀਤੀ ਗਈ ਮਹਿਲਾ ਅਕਾਲੀ ਆਗੂ ਬੀਬੀ ਰੂਪ ਕੌਰ ਸੰਧੂ, ਜਿਸ ਨੇ ਕਿ ਅੱਜ ਕੁਝ ਪੀੜਤ ਬੀਬੀਆਂ ਨੂੰ ਨਾਲ ਲੈ ਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਮਿਲਣ ਦਾ ਐਲਾਨ ਕੀਤਾ ਸੀ, ਉਹ ਸਕੱਤਰੇਤ ਵਿਖੇ ਨਹੀਂ ਪੁੱਜੀ।
ਅਜੀਤ ਡੈਸਕ
09-10-2026