ਜਲੰਧਰ, 9 ਅਕਤੂਬਰ (ਦਵਿੰਦਰ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਮ ਹਾਕੀ ਸਟੇਡੀਅਮ ਵਿਖੇ ਚੱਲ ਰਹੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪਹੁੰਚੇ। ਮੁੱਖ ਮੰਤਰੀ ਨੇ ਸਟੇਡੀਅਮ ਦੀਆਂ ਤਿਆਰੀਆਂ ਸਬੰਧੀ ਮੌਕੇ 'ਤੇ ਮੌਜੂਦ ਅਧਿਕਾਰੀਆਂ ਤੋਂ ਜਾਣਕਾਰੀ ਇਕੱਠੀ ਕੀਤੀ ਅਤੇ ਜ਼ਰੂਰੀ ਮਾਰਗਦਰਸ਼ਨ ਦਿੱਤਾ।
ਨਿਰੀਖਣ ਦੌਰਾਨ ਖਿਡਾਰੀਆਂ ਲਈ ਉਪਲਬਧ ਸਹੂਲਤਾਂ, ਮੈਦਾਨ ਦੀ ਸਥਿਤੀ, ਸੁਰੱਖਿਆ ਪ੍ਰਬੰਧਾਂ ਅਤੇ ਹੋਰ ਤਿਆਰੀਆਂ ਦਾ ਵੀ ਨਿਰੀਖਣ ਕੀਤਾ ਗਿਆ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਖਿਡਾਰੀਆਂ ਅਤੇ ਦਰਸ਼ਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਸਾਰੇ ਪ੍ਰਬੰਧ ਸਮੇਂ ਸਿਰ ਪੂਰੇ ਹੋਣ।
ਮੁੱਖ ਮੰਤਰੀ ਭਗਵੰਤ ਮਾਨ ਦੇ ਹਾਕੀ ਸਟੇਡੀਅਮ ਪਹੁੰਚਣ ਲਈ ਸਖ਼ਤ ਸੁਰੱਖਿਆ ਪ੍ਰਬੰਧ ਵੀ ਕੀਤੇ ਗਏ ਸਨ। ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਤਿਆਰੀਆਂ ਬਾਰੇ ਪੂਰੀ ਜਾਣਕਾਰੀ ਦਿੱਤੀ।