ਦਿੱਲੀ, 9 ਅਕਤੂਬਰ- ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਇੰਡੀਆ (INDIA) ਬਲਾਕ ਦੀ ਮੋਰਚਾਬੰਦੀ ਜਾਰੀ ਹੈ। ਵਿਰੋਧੀ ਧਿਰ ਦੇ 10 ਆਗੂਆਂ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ।
ਇਨ੍ਹਾਂ ਆਗੂਆਂ ਵਿਚ ਰਾਹੁਲ ਗਾਂਧੀ ਅਤੇ ਮੱਲਿਕਾਰਜੁਨ ਖੜਗੇ ਵੀ ਸ਼ਾਮਲ ਸਨ। INDIA ਬਲਾਕ ਦੇ ਆਗੂ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਹਨ। ਇਸ ਤੋਂ ਪਹਿਲਾਂ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਸੰਸਦ ਤੋਂ ਰਾਸ਼ਟਰਪਤੀ ਭਵਨ ਤੱਕ ਮਾਰਚ ਕੱਢਿਆ ਅਤੇ ਵਿਜੇ ਚੌਕ ਵਿਖੇ ਪ੍ਰਦਰਸ਼ਨ ਕੀਤਾ।