10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਸੀ.ਜੇ.ਪੀ. ਵਲੋਂ ਪ੍ਰਦਰਸ਼ਨ ਦਾ ਸੱਦਾ, ਪੁਲਿਸ ਨੇ ਹਿਰਾਸਤ ’ਚ ਲਏ 150 ਪ੍ਰਦਰਸ਼ਨਕਾਰੀ

ਨਵੀਂ ਦਿੱਲੀ, 10 ਅਕਤੂਬਰ-ਕਾਕਰੋਚ ਜਨਤਾ ਪਾਰਟੀ (CJP) ਵਲੋਂ ਅੱਜ ਜੰਤਰ-ਮੰਤਰ 'ਤੇ ਵਿਰੋਧ ਪ੍ਰਦਰਸ਼ਨ ਦੇ ਐਲਾਨ ਤੋਂ ਬਾਅਦ ਦਿੱਲੀ ਹਾਈ ਅਲਰਟ 'ਤੇ ਹੈ। ਦਿੱਲੀ ਪੁਲਿਸ ਵਲੋਂ ਵਿਰੋਧ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ।

ਅਜੀਤ ਡੈਸਕ 10-10-2026

ਨਵੀਂ ਦਿੱਲੀ, 10 ਅਕਤੂਬਰ-ਕਾਕਰੋਚ ਜਨਤਾ ਪਾਰਟੀ (CJP) ਵਲੋਂ ਅੱਜ ਜੰਤਰ-ਮੰਤਰ 'ਤੇ ਵਿਰੋਧ ਪ੍ਰਦਰਸ਼ਨ ਦੇ ਐਲਾਨ ਤੋਂ ਬਾਅਦ ਦਿੱਲੀ ਹਾਈ ਅਲਰਟ 'ਤੇ ਹੈ। ਦਿੱਲੀ ਪੁਲਿਸ ਵਲੋਂ ਵਿਰੋਧ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ। ਰਾਜਧਾਨੀ ਦੀਆਂ ਸਾਰੀਆਂ ਸਰਹੱਦਾਂ 'ਤੇ ਪੁਲਿਸ ਜਾਂਚ ਜਾਰੀ ਹੈ। CJP ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਜੰਤਰ-ਮੰਤਰ 'ਤੇ ਕੁੱਝ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿਚ ਲਿਆ ਗਿਆ। ਦਿੱਲੀ ਦੇ 45 ਮੈਟਰੋ ਸਟੇਸ਼ਨ ਬੰਦ ਕਰ ਦਿੱਤੇ ਗਏ ਹਨ ਅਤੇ ਕੁਝ ਖੇਤਰਾਂ ਵਿਚ ਇੰਟਰਨੈਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ।

ਵਿਰੋਧ ਪ੍ਰਦਰਸ਼ਨ ਕਾਰਨ ਦਿੱਲੀ-ਗਾਜ਼ੀਆਬਾਦ ਸਰਹੱਦ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਸਰਹੱਦ 'ਤੇ ਸੁਰੱਖਿਆ ਬਲ ਤਾਇਨਾਤ ਹਨ। ਪੁਲਿਸ ਨੇ ਨਿਗਰਾਨੀ ਵਧਾ ਦਿੱਤੀ ਹੈ। ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪ੍ਰਦਰਸ਼ਨਕਾਰੀਆਂ ਨੂੰ ਦਿੱਲੀ ਵਿਚ ਦਾਖਲ ਹੋਣ ਤੋਂ ਰੋਕਣ ਲਈ ਬੈਰੀਕੇਡ ਲਗਾਏ ਗਏ ਹਨ। ਸਰਹੱਦੀ ਰਸਤਿਆਂ 'ਤੇ ਪੁਲਿਸ ਬਲ ਤਾਇਨਾਤ ਹਨ।

ਦਿੱਲੀ ਪੁਲਿਸ ਦੇ ਅਨੁਸਾਰ ਹੁਣ ਤੱਕ 150 ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਕਾਕਰੋਚ ਜਨਤਾ ਪਾਰਟੀ (CJP) ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ SIR ਮਾਮਲੇ ਨੂੰ ਲੈ ਕੇ ਜੰਤਰ-ਮੰਤਰ 'ਤੇ ਵਿਰੋਧ ਪ੍ਰਦਰਸ਼ਨ ਦਾ ਸੱਦਾ ਦਿੱਤਾ ਹੈ।

ਪਿਛਲੀ ਖ਼ਬਰ ਦਿੱਲੀ ਪੁਲਿਸ ਦੀ ਹਿਰਾਸਤ ’ਚ ਯੂ.ਟਿਊਬਰ ਧਰੁਵ ਰਾਠੀ ਅਗਲੀ ਖ਼ਬਰ ਚਾਹੇ ਮੈਨੂੰ ਗ੍ਰਿਫ਼ਤਾਰ ਕਰ ਲਿਆ ਜਾਵੇ, ਮੈਨੂੰ ਕੋਈ ਫਰਕ ਨਹੀਂ ਪੈਂਦਾ- ਅਭਿਜੀਤ ਦੀਪਕੇ