10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਹਰ ਪੰਜਾਬੀ ਪਰਿਵਾਰ ਦੀ ਸਾਂਝੀ ਲੜਾਈ ਬਣ ਚੁੱਕੀ ਹੈ ਨਸ਼ਿਆਂ ਦੀ ਸਮੱਸਿਆ - ਬੀਬਾ ਹਰਸਿਮਰਤ ਕੌਰ ਬਾਦਲ

ਜੈਤੋ (ਫ਼ਰੀਦਕੋਟ), 10 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਗੁਰਮੀਤ ਪਾਲ ਰੋੜੀਕਪੂਰਾ) - ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਮਾਵਾਂ ਧੀਆਂ ਦੀ ਲਲਕਾਰ, ਬੰਦ ਕਰਵਾਵਾਂਗੇ ਨਸ਼ੇ ਦਾ ਵਪਾਰ ਤਹਿਤ ਸਥਾਨਕ

ਅਜੀਤ ਡੈਸਕ 10-10-2026

ਜੈਤੋ (ਫ਼ਰੀਦਕੋਟ), 10 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਗੁਰਮੀਤ ਪਾਲ ਰੋੜੀਕਪੂਰਾ) - ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਮਾਵਾਂ ਧੀਆਂ ਦੀ ਲਲਕਾਰ, ਬੰਦ ਕਰਵਾਵਾਂਗੇ ਨਸ਼ੇ ਦਾ ਵਪਾਰ ਤਹਿਤ ਸਥਾਨਕ ਗੁਰਦੁਆਰਾ ਗੰਗਸਰ ਸਾਹਿਬ ਦੇ ਦੀਵਾਨ ਹਾਲ ਵਿਖੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨੇ  ਕਿਹਾ ਕਿ ਨਸ਼ਿਆਂ ਦੀ ਸਮੱਸਿਆ ਹੁਣ ਸਿਰਫ਼ ਸਰਕਾਰ ਜਾਂ ਪੁਲਿਸ ਦਾ ਮਾਮਲਾ ਨਹੀਂ, ਸਗੋਂ ਹਰ ਪੰਜਾਬੀ ਪਰਿਵਾਰ ਦੀ ਸਾਂਝੀ ਲੜਾਈ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਔਰਤਾਂ ਦੀ ਵਿਸ਼ੇਸ਼ ਟਾਸਕ ਫੋਰਸ ਬਣਾਉਣ, ਔਰਤ ਨੂੰ ਡੀ.ਜੀ.ਪੀ. ਪੱਧਰ ਦੀ ਜ਼ਿੰਮੇਵਾਰੀ ਦੇਣ ਅਤੇ ਨਸ਼ਾ ਤਸਕਰਾਂ ਲਈ ਸਖ਼ਤ ਸਜ਼ਾਵਾਂ ਦੀ ਵਿਵਸਥਾ ਕਰਨ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਹੱਥ ’ਚ ਗੁਟਕਾ ਸਾਹਿਬ ਫ਼ੜ ਕੇ ਕਿਹਾ ਸੀ ਕਿ ਪੰਜਾਬ ’ਚੋਂ ਚਾਰ ਮਹੀਨਿਆਂ ’ਚ ਨਸ਼ਾ ਖ਼ਤਮ ਕਰ ਦਿੱਤਾ ਜਾਵੇਗਾ ਦਾ ਦਾਅਵਾ ਕੀਤਾ, ਪਰ ਪੰਜ ਸਾਲ ’ਚ ਨਸ਼ੇ ਦੇ ਕਾਰੋਬਾਰ ਨੂੰ ਵੱਧਦੇ ਹੋਏ ਲੋਕਾਂ ਨੇ ਦੇਖਿਆ। ਉਪਰੰਤ ਪੰਥ ਦੋਖੀ ਮੁੱਖ ਮੰਤਰੀ ਭਗਵੰਤ ਮਾਨ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਭਾਵੇਂ ਉਨ੍ਹਾਂ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਗਈ ਪਰ ਨਸ਼ਾਂ ਹਰ ਪਿੰਡ ਤੇ ਸ਼ਹਿਰ ਵਿਚ ਆਮ ਵਿਕ ਰਿਹਾ ਹੈ। ਸਰਕਾਰ ਤੇ ਪੁਲਿਸ ਪ੍ਰਸ਼ਾਸ਼ਨ ਨਸ਼ਾ ਵੇਚਣ ਵਾਲਿਆਂ ਦੇ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਨਸ਼ੇ ਦੇ ਵਿਰੁੱਧ ਅਵਾਜ਼ ਚੁੱਕਣ ਵਾਲਿਆਂ ਨੂੰ ਹੀ ਡਰਾਉਂਦੀ ਤੇ ਧਮਕਾਉਂਦੀ ਹੈ।   ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਨੇ ਬੀਬਾ ਹਰਸਿਮਰਤ ਕੌਰ ਬਾਦਲ ਦਾ ਸਵਾਗਤ ਕਰਦਿਆ ਬੀਬੀਆਂ ਦੀ ਭਰਵੀਂ ਰੈਲੀ ਵਿਚ ਲੈ ਕੇ ਪਹੁੰਚੇ। 

ਪਿਛਲੀ ਖ਼ਬਰ ਬੀਬੀ ਰੂਪ ਕੌਰ ਸੰਧੂ ਨੇ ਮੁੜ ਜਾਰੀ ਕੀਤਾ ਵੀਡੀਓ ਬਿਆਨ ਅਗਲੀ ਖ਼ਬਰ ਦਿੱਲੀ ਪੁਲਿਸ ਨੇ ਕੇਜਰੀਵਾਲ ਨੂੰ ਲਿਆ ਹਿਰਾਸਤ ਚ