10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਵਿਧਾਇਕਾ ਨਰਿੰਦਰ ਕੌਰ ਭਰਾਜ ਵਲੋਂ ‘ਮੇਰਾ ਘਰ, ਮੇਰੇ ਨਾਂ’ ਸਕੀਮ ਤਹਿਤ ਪ੍ਰਾਪਰਟੀ ਕਾਰਡਾਂ ਦੀ ਵੰਡ

ਸੰਗਰੂਰ, 10 ਅਕਤੂਬਰ (ਧੀਰਜ ਪਸ਼ੌਰੀਆ)- ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਿੰਡ ਥਲੇਸਾ ਅਤੇ ਹਰਕਿਸ਼ਨਪੁਰਾ ਵਿਖੇ...

ਅਜੀਤ ਡੈਸਕ 10-10-2026

ਸੰਗਰੂਰ, 10 ਅਕਤੂਬਰ (ਧੀਰਜ ਪਸ਼ੌਰੀਆ)- ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਿੰਡ ਥਲੇਸਾ ਅਤੇ ਹਰਕਿਸ਼ਨਪੁਰਾ ਵਿਖੇ ‘ਮੇਰਾ ਘਰ, ਮੇਰੇ ਨਾਂ’ ਸਕੀਮ ਤਹਿਤ ਲੋਕਾਂ ਨੂੰ ਪ੍ਰਾਪਰਟੀ ਕਾਰਡ ਵੰਡੇ। ਭਰਾਜ ਨੇ ਕਿਹਾ ਕਿ ਆਪਣੇ ਘਰ ਦੀ ਮਾਲਕੀ ਦਾ ਦਸਤਾਵੇਜ਼ੀ ਰਿਕਾਰਡ ਹਰ ਪਰਿਵਾਰ ਲਈ ਅਹਿਮ ਹੈ ਅਤੇ ਇਹ ਸਕੀਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਸਬੰਧੀ ਸਪੱਸ਼ਟ ਪਛਾਣ ਮੁਹੱਈਆ ਕਰਵਾਉਣ ਦਾ ਮਹੱਤਵਪੂਰਨ ਉਪਰਾਲਾ ਹੈ।

ਭਰਾਜ ਨੇ ਕਿਹਾ ਕਿ ਆਪਣਾ ਘਰ ਹਰ ਵਿਅਕਤੀ ਦੀ ਮਿਹਨਤ, ਪਰਿਵਾਰਕ ਯਾਦਾਂ ਅਤੇ ਭਵਿੱਖ ਦੀਆਂ ਉਮੀਦਾਂ ਨਾਲ ਜੁੜਿਆ ਹੁੰਦਾ ਹੈ। ਘਰ ਦੀ ਮਾਲਕੀ ਸਬੰਧੀ ਦਸਤਾਵੇਜ਼ ਮਿਲਣ ਨਾਲ ਪਰਿਵਾਰਾਂ ਨੂੰ ਭਰੋਸਾ ਮਿਲਦਾ ਹੈ ਅਤੇ ਜਾਇਦਾਦ ਦੇ ਰਿਕਾਰਡ ਵਿਚ ਸਪੱਸ਼ਟਤਾ ਆਉਂਦੀ ਹੈ। ਉਨ੍ਹਾਂ ਕਿਹਾ ਕਿ ਪ੍ਰਾਪਰਟੀ ਕਾਰਡਾਂ ਦੀ ਵੰਡ ਨਾਲ ਪਿੰਡਾਂ ਦੇ ਲੋਕਾਂ ਨੂੰ ਆਪਣੇ ਘਰਾਂ ਦੀ ਮਾਲਕੀ ਸਬੰਧੀ ਰਿਕਾਰਡ ਸੰਭਾਲਣ ਵਿਚ ਸਹੂਲਤ ਮਿਲੇਗੀ। ਵਿਧਾਇਕਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਰੋਜ਼ਾਨਾ ਜ਼ਿੰਦਗੀ ਨਾਲ ਜੁੜੀਆਂ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਕੰਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਦੇ ਵਿਕਾਸ ਦੇ ਨਾਲ-ਨਾਲ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਸੁਚੱਜੇ ਢੰਗ ਨਾਲ ਮੁਹੱਈਆ ਕਰਵਾਉਣਾ ਵੀ ਉਨ੍ਹਾਂ ਦੀ ਤਰਜੀਹ ਹੈ।ਭਰਾਜ ਨੇ ਕਿਹਾ ਕਿ ‘ਮੇਰਾ ਘਰ, ਮੇਰੇ ਨਾਂ’ ਸਕੀਮ ਦਾ ਲਾਭ ਹਰ ਯੋਗ ਪਰਿਵਾਰ ਤੱਕ ਪਹੁੰਚਾਉਣ ਲਈ ਸਬੰਧਤ ਵਿਭਾਗਾਂ ਅਤੇ ਪਿੰਡ ਵਾਸੀਆਂ ਵਿਚਕਾਰ ਨਿਰੰਤਰ ਤਾਲਮੇਲ ਜ਼ਰੂਰੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਕੀਮ ਨਾਲ ਸਬੰਧਤ ਲੋਕਾਂ ਦੇ ਸਵਾਲਾਂ ਅਤੇ ਰਿਕਾਰਡ ਸਬੰਧੀ ਮਸਲਿਆਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਵੇ ਅਤੇ ਲੋੜੀਂਦੀ ਜਾਣਕਾਰੀ ਸਰਲ ਢੰਗ ਨਾਲ ਮੁਹੱਈਆ ਕਰਵਾਈ ਜਾਵੇ।

ਉਨ੍ਹਾਂ ਪ੍ਰਾਪਰਟੀ ਕਾਰਡ ਪ੍ਰਾਪਤ ਕਰਨ ਵਾਲੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਦਸਤਾਵੇਜ਼ਾਂ ਨੂੰ ਸੁਰੱਖਿਅਤ ਰੱਖਣ ਅਤੇ ਦਰਜ ਵੇਰਵਿਆਂ ਨੂੰ ਧਿਆਨ ਨਾਲ ਪੜ੍ਹਨ। ਕਿਸੇ ਵੀ ਵੇਰਵੇ ਸਬੰਧੀ ਸਪੱਸ਼ਟੀਕਰਨ ਜਾਂ ਸੋਧ ਦੀ ਲੋੜ ਹੋਣ ’ਤੇ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾਵੇ। ਹਲਕਾ ਸੰਗਰੂਰ ਦੇ ਪਿੰਡਾਂ ਵਿਚ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਉਣ ਅਤੇ ਸਰਕਾਰੀ ਸੇਵਾਵਾਂ ਦੀ ਪਹੁੰਚ ਬਿਹਤਰ ਬਣਾਉਣ ਲਈ ਉਪਰਾਲੇ ਜਾਰੀ ਰਹਿਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਲੋਕਾਂ ਦੇ ਮਸਲਿਆਂ ਦੇ ਹੱਲ ਲਈ ਉਹ ਲਗਾਤਾਰ ਉਨ੍ਹਾਂ ਨਾਲ ਰਾਬਤਾ ਬਣਾਈ ਰੱਖਣਗੇ।

ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਜ਼ਿਲ੍ਹਾ ਸੰਗਰੂਰ ਦੇ ਪਿੰਡ ਬੱਲਰਾਂ ਵਿਖੇ ਲੋਕ ਮਿਲਣੀ ਕੀਤੀ ਗਈ ਅਗਲੀ ਖ਼ਬਰ ਕੁਰੂਕਸ਼ੇਤਰ ’ਚ ਰੇਗੂਲਰ ਕੀਤੇ ਜਾਣ ਦੀ ਮੰਗ ਕਰ ਰਹੇ ਗੈਸਟ ਟੀਚਰਾਂ ’ਤੇ ਵਾਟਰ ਕੈਨਨ ਦੀ ਕੀਤੀ ਗਈ ਵਰਤੋਂ