10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਨੌਜਵਾਨ ਦੀ ਭੇਦਭਰੀ ਹਾਲਤ ਵਿਚ ਨਹਿਰ ਵਿਚੋਂ ਮਿਲੀ ਲਾਸ਼

ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ), 10 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਕਈ ਦਿਨਾਂ ਤੋਂ ਘਰੋਂ ਲਾਪਤਾ ਨੌਜਵਾਨ ਦੀ...

ਅਜੀਤ ਡੈਸਕ 10-10-2026

ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ), 10 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਕਈ ਦਿਨਾਂ ਤੋਂ ਘਰੋਂ ਲਾਪਤਾ ਨੌਜਵਾਨ ਦੀ ਅੱਜ ਸਵੇਰੇ ਭੇਦਭਰੀ ਹਾਲਤ ਵਿਚ ਨਹਿਰ ਚੋਂ ਲਾਸ਼ ਮਿਲਣ ਦੀ ਖ਼ਬਰ ਹੈ। ਸਥਾਨਕ ਸਿਵਲ ਹਸਪਤਾਲ ਵਿਖੇ ਮ੍ਰਿਤਕ ਨੌਜਵਾਨ ਦੇ ਪੋਸਟਮਾਰਟਮ ਸਮੇਂ ਜਾਣਕਾਰੀ ਦਿੰਦਿਆ ਪੁਲਿਸ ਥਾਣਾ ਚੀਮਾ ਦੇ ਸਹਾਇਕ ਥਾਣੇਦਾਰ ਸੁਰੇਸ਼ ਕੁਮਾਰ ਨੇ ਦੱਸਿਆ ਕਿ ਪਿੰਡ ਤੋਲਾਵਾਲ ਦਾ ਨੌਜਵਾਨ ਲਵਪ੍ਰੀਤ ਸਿੰਘ (20) ਪੁੱਤਰ ਅਮਰੀਕ ਸਿੰਘ 7 ਅਕਤੂਬਰ ਤੋਂ ਮੋਟਰਸਾਇਕਲ ਲੈ ਕੇ ਘਰੋਂ ਚਲਾ ਗਿਆ ਪਰ ਵਾਪਸ ਨਹੀ ਪਰਤਿਆ।

ਪਰਿਵਾਰ ਵਲੋਂ ਇਸ ਦੀ ਰਿਸ਼ਤੇਦਾਰੀਆਂ ਸਮੇਤ ਕਈ ਥਾਂਈਂ ਭਾਲ ਕਰਨ ਦੇ ਨਾਲ-ਨਾਲ ਪੁਲਿਸ ਕੋਲ ਵੀ ਸੂਚਨਾ ਦਿੱਤੀ ਗਈ ਪਰ ਅੱਜ ਸਵੇਰੇ ਕਰੀਬ ਅੱਠ ਕੁ ਵਜੇ ਪਿੰਡ ਕੋਟੜਾ ਲਹਿਲ ਕੋਲ ਲਵਪ੍ਰੀਤ ਸਿੰਘ ਦੀ ਭੇਦਭਰੀ ਹਾਲਤ ਵਿਚ ਨਹਿਰ ਚੋਂ ਲਾਸ਼ ਮਿਲੀ। ਸਹਾਇਕ ਥਾਣੇਦਾਰ ਸੁਰੇਸ਼ ਕੁਮਾਰ ਨੇ ਕਿਹਾ ਕਿ ਮੁੱਢਲੀ ਪੜ੍ਹਤਾਲ ਦੌਰਾਨ ਮ੍ਰਿਤਕ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਨਹੀ ਲੱਗਿਆ ਪਰ ਪੁਲਿਸ ਵਲੋਂ ਮਾਮਲੇ ਦੀ ਹਰ ਪੱਖ ਤੋਂ ਡੂੰਘਾਈ ਨਾਲ ਪੜ੍ਹਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਨੌਜਵਾਨ ਦੇ ਪਿਤਾ ਅਮਰੀਕ ਸਿੰਘ ਦੇ ਬਿਆਨਾਂ ਤੇ ਬੀ. ਐਨ. ਐਸ. ਐਸ. ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਅਤੇ ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।

ਪਿਛਲੀ ਖ਼ਬਰ ਹੁਸ਼ਿਆਰਪੁਰ ’ਚ 36ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ ਸ਼ੁਰੂ, ਜਥਿਆਂ ਦੇ ਰੂਪ ’ਚ ਸੰਗਤਾਂ ਹੋ ਰਹੀਆਂ ਸ਼ਾਮਲ ਅਗਲੀ ਖ਼ਬਰ ਵਿਗੜਿਆ ਬੱਸ ਦਾ ਸੰਤੁਲਨ, ਬਸ ਪਲਟਣੋ ਬਚੀ