11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਅੰਮ੍ਰਿਤ ਵੇਲੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ, 11 ਅਕਤੂਬਰ (ਜੇ. ਐਸ. ਨਿੱਕੂਵਾਲ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਅੰਮ੍ਰਿਤ ਵੇਲੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਨਤਮਸਤਕ ਹੋਏ। ਉਨ੍ਹਾਂ ਆਰੰਭਤਾ ਦੀ ਅਰਦਾਸ ਵਿਚ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਉਹ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਆਏ ਹਨ ।

ਅਜੀਤ ਡੈਸਕ 11-10-2026

ਸ੍ਰੀ ਅਨੰਦਪੁਰ ਸਾਹਿਬ, 11 ਅਕਤੂਬਰ (ਜੇ. ਐਸ. ਨਿੱਕੂਵਾਲ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਅੰਮ੍ਰਿਤ ਵੇਲੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਨਤਮਸਤਕ ਹੋਏ। ਉਨ੍ਹਾਂ ਆਰੰਭਤਾ ਦੀ ਅਰਦਾਸ  ਵਿਚ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਉਹ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਆਏ ਹਨ । ਇਸ ਦੇ ਨਾਲ ਹੀ ਉਹ ਅਕਾਲ ਪੁਰਖ ਦਾ ਸ਼ੁਕਰਾਨਾ ਵੀ ਕਰਦੇ ਹਨ, ਜੋ ਨਿਮਾਣੇ ਨੂੰ ਇੰਨਾ ਵੱਡਾ ਅਹੁਦਾ ਬਖ਼ਸ਼ਿਆ ਗਿਆ ਹੈ। ਉਨ੍ਹਾਂ ਕਿਹਾ ਕਿ ਤਖਤ ਸ੍ਰੀ ਕੇਸਗੜ੍ਹ ਸਾਹਿਬ ਉਹ ਮੁਕੱਦਸ ਅਸਥਾਨ ਹੈ, ਜਿੱਥੇ ਦਸ਼ਮੇਸ਼ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਲੋਕਾਈ ਲਈ ਆਪਣਾ ਸਰਬੰਸ ਵਾਰ ਦਿੱਤਾ ਸੀ  ਤੇ ਜਿਥੋਂ ਮਨੁੱਖਤਾ ਦੀ ਭਲਾਈ ਦੀ ਸੇਧ ਮਿਲਦੀ ਹੈ । ਉਹ ਇਸ ਪਵਿੱਤਰ ਅਸਥਾਨ ’ਤੇ ਆਸ਼ੀਰਵਾਦ ਵੀ ਲੈਣ ਆਏ ਹਨ ਤਾਂ ਜੋ ਪਾਰਟੀ ਅਤੇ ਸਰਬੱਤ ਦੇ ਭਲੇ ਦੀ ਗੱਲ ਕਰ ਸਕੀਏ।

ਉਨ੍ਹਾਂ ਕਿਹਾ ਕਿ ਪੰਜਾਬ ਪ੍ਰਦੇਸ਼ ਪ੍ਰਧਾਨ ਦੀ ਨਵੀਂ ਮਿਲੀ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਨਿਭਾਉਣ ਦੀ ਪੂਰੀ ਕੋਸ਼ਿਸ਼ ਕਰਨਗੇ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਅਤੇ ਉਨਾਂ ਦੀ ਧਰਮ ਪਤਨੀ ਵਰਿੰਦਰ ਪ੍ਰੀਤ ਕੌਰ ਤੋਂ ਇਲਾਵਾ ਹਲਕਾ ਮਜੀਠਾ ਤੋਂ ਭਗਵੰਤ ਪਾਲ ਸਿੰਘ ਸੱਚਰ,  ਮਹਿੰਦਰ ਸਿੰਘ ਗਿਲਜੀਆਂ ਤੋਂ ਇਲਾਵਾ ਹਰਕੀਰਤ ਸਿੰਘ ਮਿਨਹਾਸ , ਚਰਨ ਸਿੰਘ ਤੇ ਲਾਲ ਸਿੰਘ ਵੀ ਹਾਜ਼ਰ ਸਨ। ਉਨ੍ਹਾਂ ਵਲੋਂ ਲਗਭਗ ਇਕ ਘੰਟਾ ਗੁਰਬਾਣੀ ਦਾ ਮਨੋਹਰ ਕੀਰਤਨ ਵੀ ਸਰਵਣ ਕੀਤਾ ਗਿਆ ।

ਪਿਛਲੀ ਖ਼ਬਰ ਸਿੱਖ ਕੌਮ ਭਾਜਪਾ ਸਰਕਾਰ ਨੂੰ ਕਦੇ ਨਹੀਂ ਕਰੇਗੀ ਮੁਆਫ਼- ਮੁੱਖ ਮੰਤਰੀ ਮਾਨ ਅਗਲੀ ਖ਼ਬਰ ⭐️ਮਾਣਕ ਮੋਤੀ ⭐️