ਚੰਡੀਗੜ੍ਹ, 11 ਅਕਤੂਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਕੱਲ੍ਹ ਦਿੱਲੀ ਵਿਖੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਚ ਭਾਜਪਾ ਦੀ ਪੁਲਿਸ ਵਲੋਂ ਜਬਰਨ ਦਾਖਲ ਹੋਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਾ ਹਾਂ... ਇਤਿਹਾਸ ਗਵਾਹ ਹੈ ਕਿ ਗੁਰੂ ਘਰ ਤਾਂ ਜ਼ਰੂਰਤਮੰਦਾਂ ਨੂੰ ਸ਼ਰਨ ਦੇਣ ਲਈ ਆਪਣੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਰੱਖਦੇ ਨੇ...ਜੇ ਕੱਲ੍ਹ ਪ੍ਰੋਟੈਸਟ ਕਰ ਰਹੇ ਇਸ ਦੇਸ਼ ਦੇ ਨੌਜਵਾਨ ਉਥੇ ਦਾਖਲ ਹੋ ਗਏ ਤਾਂ ਗੁਰੂ ਘਰ ਦਾ ਸਿਧਾਂਤ ਹੈ ਕਿ ਸੇਵਾਦਾਰ ਉਨ੍ਹਾਂ ਨੂੰ ਸ਼ਰਨ ਦੇਣ...
ਤਾਲਿਬਾਨੀ ਰਵੱਈਏ ਵਾਲੀ ਭਾਜਪਾ ਦੀ ਦਿੱਲੀ ਪੁਲਿਸ ਨੰਗੇ ਸਿਰ ਤੇ ਪੈਰਾਂ 'ਚ ਬੂਟ ਪਾ ਕੇ ਗੁਰਦੁਆਰਾ ਸਾਹਿਬ ਵਿਚ ਦਾਖਲ ਹੋਈ ਤੇ ਉਨ੍ਹਾਂ ਵਲੋਂ ਗੁਰੂ ਘਰ ਦੀ ਮਰਿਯਾਦਾ ਨੂੰ ਰੋਲਿਆ ਗਿਆ... ਸਿੱਖ ਕੌਮ ਇਸ ਸ਼ਰਮਨਾਕ ਹਰਕਤ ਲਈ ਭਾਜਪਾ ਨੂੰ ਕਦੇ ਵੀ ਮੁਆਫ਼ ਨਹੀਂ ਕਰੇਗੀ...