11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸੁਲਤਾਨਪੁਰ ਲੋਧੀ ਹਲਕੇ ਅੰਦਰ ਮੀਂਹ ਨੇ ਵਧਾਈ ਕਿਸਾਨਾਂ ਚਿੰਤਾ, ਮੰਡੀਆਂ ਵਿੱਚ ਪਿਆ ਝੋਨਾ ਭਿੱਜਿਆ

ਸੁਲਤਾਨਪੁਰ ਲੋਧੀ, (ਕਪੂਰਥਲਾ), 11 ਅਕਤੂਬਰ (ਥਿੰਦ)- ਹਲਕਾ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ ਪਾਸ ਇਲਾਕਿਆਂ ਵਿਚ ਅੱਜ ਸਵੇਰੇ 8 ਵਜੇ ਦੇ ਕਰੀਬ ਸ਼ੁਰੂ ਹੋਏ ਬੇਮੌਸਮੇ ਮੀੰਹ ਨੇ ਕਿਸਾਨਾਂ ਸਾਹਮਣੇ ਝੋਨੇ ਦੀ ਫ਼ਸਲ ਨੂੰ ਲੈ ਕੇ ਮੁਸ਼ਕਿਲ ਖੜ੍ਹੀ ਕਰ ਦਿੱਤੀ ਹੈ।

ਅਜੀਤ ਡੈਸਕ 11-10-2026

ਸੁਲਤਾਨਪੁਰ ਲੋਧੀ, (ਕਪੂਰਥਲਾ), 11 ਅਕਤੂਬਰ (ਥਿੰਦ)- ਹਲਕਾ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ ਪਾਸ ਇਲਾਕਿਆਂ ਵਿਚ ਅੱਜ ਸਵੇਰੇ 8 ਵਜੇ ਦੇ ਕਰੀਬ ਸ਼ੁਰੂ ਹੋਏ ਬੇਮੌਸਮੇ ਮੀੰਹ ਨੇ ਕਿਸਾਨਾਂ ਸਾਹਮਣੇ ਝੋਨੇ ਦੀ ਫ਼ਸਲ ਨੂੰ ਲੈ ਕੇ ਮੁਸ਼ਕਿਲ ਖੜ੍ਹੀ ਕਰ ਦਿੱਤੀ ਹੈ। ਹਲਕੇ ਦੀਆਂ ਮੰਡੀਆਂ ਝੋਨੇ ਦੀ ਫ਼ਸਲ ਨਾਲ਼ ਨੱਕੋ ਨੱਕ ਭਰੀਆਂ ਪਈਆਂ ਹਨ। ਮੰਡੀਆਂ ਵਿਚ ਪਈਆਂ ਝੋਨੇ ਦੀਆਂ ਢੇਰੀਆਂ ਨੂੰ ਭਿੱਜਣੋ ਬਚਾਉਣ ਲਈ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਾਫੀ ਜੱਦੋ ਜਹਿਦ ਕਰਨੀ ਪੈ ਰਹੀ ਹੈ। ਮੰਡੀਆਂ ਵਿਚ ਝੋਨੇ ਦੀ ਫ਼ਸਲ ਨੂੰ ਸ਼ੈਲਰ ਮਾਲਕਾਂ ਵਲੋਂ ਖ਼ਰੀਦ ਕਰਨ ਸਮੇਂ ਪਹਿਲਾਂ ਹੀ ਕੱਟ ਲਾਇਆ ਜਾ ਰਿਹਾ ਸੀ, ਉੱਤੋਂ ਬੇਮੌਸਮੀ ਬਾਰਸ਼ ਨੇ ਕਿਸਾਨਾਂ ਨੂੰ ਨਿਰਾਸ਼ ਕੀਤਾ ਹੈ। ਸਯੁੰਕਤ ਕਿਸਾਨ ਮੋਰਚੇ ਦੇ ਕਨਵੀਨਰ ਐਡਵੋਕੇਟ ਰਾਜਿੰਦਰ ਸਿੰਘ ਰਾਣਾ,ਅਮਰਜੀਤ ਸਿੰਘ ਟਿੱਬਾ, ਸੁਖਵਿੰਦਰ ਸਿੰਘ ਸ਼ਹਿਰੀ,ਦਿਆਲ ਸਿੰਘ ਦੀਪੇਵਾਲ,ਸਰਵਨ ਸਿੰਘ ਚੰਦੀ ਆਦਿ ਨੇ ਕਿਹਾ ਕਿ ਸ਼ੈਲਰ ਮਾਲਕਾਂ ਵਲੋਂ ਕਿਸਾਨਾਂ ਦੀ ਲੁੱਟ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸ਼ੈਲਰ ਮਾਲਕਾਂ ਵਲੋਂ ਇਸ ਵਾਰ ਝੋਨੇ ਦੀ ਫ਼ਸਲ ਤੋਂ ਪ੍ਰਤੀ ਕੁਇੰਟਲ ਚੌਲ ਘੱਟ ਨਿਕਲਣ ਅਤੇ ਟੋਟਾ ਹੋਣ ਦਾ ਬਹਾਨਾ ਬਣਾਇਆ ਜਾ ਰਿਹਾ ਹੈ ਜਦ ਕਿ ਪ੍ਰਤੀ ਕੁਇੰਟਲ 300 ਰੁਪਏ ਤੋਂ ਵੱਧ ਦਾ ਕੱਟ ਲਾਏ ਜਾਣ ਨਾਲ ਕਿਹੜਾ ਚੌਲ ਪੂਰਾ ਹੋ ਜਾਵੇਗਾ।

'ਅਜੀਤ' ਦੀ ਟੀਮ ਵਲੋਂ ਟਿੱਬਾ, ਤਲਵੰਡੀ ਚੌਧਰੀਆਂ, ਸੁਲਤਾਨਪੁਰ ਲੋਧੀ,ਡੱਲਾ, ਡਡਵਿੰਡੀ ਆਦਿ ਮੰਡੀਆਂ ਦਾ ਦੌਰਾ ਕਰਨ ਤੇ ਦੇਖਿਆ ਕਿ ਝੋਨੇ ਦੀਆਂ ਢੇਰੀਆਂ ਨੂੰ ਭਿੱਜਣੋ ਬਚਾਉਣ ਲਈ ਤਰਪਾਲਾਂ ਆਦਿ ਦਾ ਸਹਾਰਾ ਲਿਆ ਜਾ ਰਿਹਾ ਸੀ।ਉੱਧਰ ਬਰਸਾਤ ਨਾਲ ਝੋਨੇ ਦੀ ਕਟਾਈ ਦਾ ਕੰਮ ਵੀ ਰੁਕ ਗਿਆ ਹੈ ਅਤੇ ਸਬਜ਼ੀਆਂ ਦੀ ਬਿਜਾਈ ਲਈ ਖੇਤ ਤਿਆਰ ਕਰ ਰਹੇ ਕਿਸਾਨਾਂ ਨੂੰ ਹੁਣ ਇੰਤਜ਼ਾਰ ਕਰਨਾ ਪਵੇਗਾ।

ਪਿਛਲੀ ਖ਼ਬਰ ਤੇਜ਼ ਬਾਰਿਸ਼ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਧਾਈਆਂ ਅਗਲੀ ਖ਼ਬਰ ਦਿੱਲੀ ’ਚ ਅੱਜ ਮੁੜ ਪ੍ਰਦਰਸ਼ਨ ਕਰੇਗੀ ਸੀ.ਜੇ.ਪੀ.