11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਦਾਣਾ ਮੰਡੀ ਭੁਲੱਥ ਵਿਖ਼ੇ ਬਰਸਾਤ ਨਾਲ ਝੋਨੇ ਦੀਆਂ ਢੇਰੀਆਂ ਤੇ ਬੋਰੀਆਂ ਭਿੱਜੀਆਂ

ਭੁਲੱਥ (ਕਪੂਰਥਲਾ), 11 ਅਕਤੂਬਰ (ਮਨਜੀਤ ਸਿੰਘ ਰਤਨ)- ਬੇਮੌਸਮੀ ਬਰਸਾਤ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ....

ਅਜੀਤ ਡੈਸਕ 11-10-2026

ਭੁਲੱਥ (ਕਪੂਰਥਲਾ), 11 ਅਕਤੂਬਰ (ਮਨਜੀਤ ਸਿੰਘ ਰਤਨ)- ਬੇਮੌਸਮੀ ਬਰਸਾਤ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਮੰਡੀਆਂ ਵਿਚ ਵਿਕਰੀ ਲਈ ਲਿਆਂਦੇ ਝੋਨੇ ਦੀਆਂ ਢੇਰੀਆਂ ਅਤੇ ਭਰੀਆਂ ਹੋਈਆਂ ਬੋਰੀਆਂ ਮੀਂਹ ਦੇ ਪਾਣੀ ਨਾਲ ਭਿੱਜਦੀਆਂ ਦੇਖੀਆਂ ਗਈਆਂ। ਮੀਂਹ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਦੇ ਖ਼ਰਾਬ ਹੋਣ ਦਾ ਖ਼ਦਸ਼ਾ ਪੈਦਾ ਹੋ ਗਿਆ ਹੈ।

ਮੰਡੀਆਂ ਵਿਚ ਪਹਿਲਾਂ ਹੀ ਝੋਨੇ ਦੀਆਂ ਢੇਰੀਆਂ ਅਤੇ ਬੋਰੀਆਂ ਪਈਆਂ ਹੋਣ ਕਾਰਨ ਕਿਸਾਨਾਂ ਨੂੰ ਆਪਣੀ ਫ਼ਸਲ ਦੀ ਸੰਭਾਲ ਦੀ ਚਿੰਤਾ ਸਤਾਉਣ ਲੱਗੀ ਹੈ। ਬੇਮੌਸਮੀ ਬਰਸਾਤ ਨੇ ਕਿਸਾਨਾਂ ਦੀਆਂ ਉਮੀਦਾਂ ’ਤੇ ਪਾਣੀ ਫੇਰ ਦਿੱਤਾ ਹੈ। ਕਿਸਾਨਾਂ ਨੂੰ ਡਰ ਹੈ ਕਿ ਜੇਕਰ ਮੌਸਮ ਇਸੇ ਤਰ੍ਹਾਂ ਖ਼ਰਾਬ ਰਿਹਾ ਤਾਂ ਫ਼ਸਲ ਦੀ ਗੁਣਵੱਤਾ ਪ੍ਰਭਾਵਿਤ ਹੋ ਸਕਦੀ ਹੈ ਅਤੇ ਉਨ੍ਹਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਸਕਦਾ ਹੈ।

ਪਿਛਲੀ ਖ਼ਬਰ ਰਮਿੰਦਰ ਸਿੰਘ ਆਵਲਾ ਵਲੋਂ ਮੁਫ਼ਤ ਮੈਗਾ ਮੈਡੀਕਲ ਕੈਂਪ, ਵੱਡੀ ਗਿਣਤੀ ’ਚ ਮਰੀਜ਼ਾਂ ਨੇ ਕਰਵਾਈ ਜਾਂਚ ਅਗਲੀ ਖ਼ਬਰ ਫਾਜ਼ਿਲਕਾ 'ਚ ਝੋਨੇ ਦੇ ਨੁਕਸਾਨ ਨੂੰ ਲੈ ਕੇ ਆੜ੍ਹਤੀ ਭੜਕੇ, ਨੈਸ਼ਨਲ ਹਾਈਵੇਅ ਕੀਤਾ ਬੰਦ