11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਹਲਕਾ ਤਲਵੰਡੀ ਸਾਬੋ ਦੇ ਕਾਂਗਰਸੀ ਵਰਕਰਾਂ ਨੇ ਪੰਜਾਬ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਪਰਗਟ ਸਿੰਘ ਦੇ ਤਾਜਪੋਸ਼ੀ ਸਮਾਗਮ 'ਚ ਹਾਜ਼ਰੀ ਲਗਵਾਈ

ਰਾਮਾ ਮੰਡੀ (ਬਠਿੰਡਾ),11 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)- ਪੰਜਾਬ ਕਾਂਗਰਸ ਦੇ ਨਵ ਨਿਯੁਕਤ ਸੂਬਾ ਪ੍ਰਧਾਨ ਸਰਦਾਰ ਪਰਗਟ ਸਿੰਘ...

ਅਜੀਤ ਡੈਸਕ 11-10-2026

ਰਾਮਾ ਮੰਡੀ (ਬਠਿੰਡਾ),11 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)- ਪੰਜਾਬ ਕਾਂਗਰਸ ਦੇ ਨਵ ਨਿਯੁਕਤ ਸੂਬਾ ਪ੍ਰਧਾਨ ਸਰਦਾਰ ਪਰਗਟ ਸਿੰਘ ਦੇ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਹੋਏ ਤਾਜਪੋਸ਼ੀ ਸਮਾਗਮ ਮੌਕੇ ਜਿੱਥੇ ਪੰਜਾਬ ਭਰ ਚੋਂ ਵੱਡੀ ਗਿਣਤੀ ਵਿਚ ਕਾਂਗਰਸ ਵਰਕਰਾਂ ਅਤੇ ਆਗੂਆਂ ਨੇ ਵੱਧ ਚੜ੍ਹਕੇ ਹਿੱਸਾ ਲਿਆ। ਉੱਥੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਕਾਂਗਰਸੀਆਂ ਵਲੋਂ ਵੀ ਸਰਦਾਰ ਪਰਗਟ ਸਿੰਘ ਦੇ ਤਾਜਪੋਸ਼ੀ ਸਮਾਗਮ ਵਿਚ ਆਪਣੀ ਭਰਵੀਂ ਹਾਜ਼ਰੀ ਲਗਵਾਕੇ ਕਾਂਗਰਸ ਪਾਰਟੀ ਦੇ ਨਵ ਨਿਯੁਕਤ ਸੂਬਾ ਪ੍ਰਧਾਨ ਅਤੇ ਕਾਂਗਰਸ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਨੂੰ ਵਧਾਈ ਦਿੱਤੀ ਗਈ।

ਸਰਦਾਰ ਪਰਗਟ ਸਿੰਘ ਦੇ ਤਾਜਪੋਸ਼ੀ ਸਮਾਗਮ ਵਿਚ ਹੋਏ ਵਿਸ਼ਾਲ ਇਕੱਠ ਤੋਂ ਸਾਫ਼ ਸੰਕੇਤ ਮਿਲ ਰਹੇ ਸਨ ਕਿ ਪੰਜਾਬ ਦੇ ਲੋਕ ਵਿਧਾਨ ਸਭਾ ਚੋਣਾਂ 2027 ਵਿਚ ਕਾਂਗਰਸ ਪਾਰਟੀ ਦੇ ਹੱਕ ਵਿਚ ਆਪਣਾ ਫ਼ਤਵਾ ਦੇਣਗੇ। ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਹਲਕੇ ਤੋਂ ਪਹੁੰਚੇ ਕਾਂਗਰਸ ਵਰਕਰਾਂ ਵਿਚ ਸਵਰਗੀ ਖੁਸ਼ਬਾਜ ਸਿੰਘ ਜਟਾਣਾ ਦੀ ਸਮੁੱਚੀ ਕਾਂਗਰਸ ਵਰਕਰ ਟੀਮ ਸਮੇਤ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਰਣਜੀਤ ਸਿੰਘ ਸੰਧੂ, ਯੂਥ ਕਾਂਗਰਸ ਦੇ ਲਖਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਾਂਗਰਸ ਵਰਕਰ ਹਾਜ਼ਰ ਸਨ।

ਪਿਛਲੀ ਖ਼ਬਰ ਬੇ-ਮੌਸਮੀ ਮੀਂਹ ਅਤੇ ਝੱਖੜ ਨੇ ਕਿਸਾਨਾ ਦੀ ਵਧਾਈ ਚਿੰਤਾ ਅਗਲੀ ਖ਼ਬਰ ਜਨਮਦਿਨ ਦੀ ਪਾਰਟੀ ਦੌਰਾਨ ਚੱਲੀ ਗੋਲੀ, ਇਕ ਔਰਤ ਦੀ ਮੌਤ, ਇਕ ਬੱਚਾ ਅਤੇ ਫੋਟੋਗ੍ਰਾਫਰ ਜ਼ਖਮੀ