12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਭਾਜਪਾ ਮਹਿਲਾ ਮੋਰਚਾ ਵਲੋਂ ਕਾਂਗਰਸੀ ਸੰਸਦ ਮੈਂਬਰ ਅੰਗੋਮਚਾ ਬਿਮੋਲ ਅਕੋਈਜਮ ਖ਼ਿਲਾਫ਼ ਰੋਸ ਮਾਰਚ

ਨਵੀਂ ਦਿੱਲੀ, 12 ਅਕਤੂਬਰ - ਭਾਜਪਾ ਮਹਿਲਾ ਮੋਰਚਾ ਅਤੇ ਪਾਰਟੀ ਵਰਕਰਾਂ ਨੇ ਕਾਂਗਰਸ ਦਫ਼ਤਰ ਤੱਕ ਰੋਸ ਮਾਰਚ ਕੀਤਾ। ਉਹ ਇਨਰ ਮਨੀਪੁਰ...

ਅਜੀਤ ਡੈਸਕ 12-10-2026

ਨਵੀਂ ਦਿੱਲੀ, 12 ਅਕਤੂਬਰ - ਭਾਜਪਾ ਮਹਿਲਾ ਮੋਰਚਾ ਅਤੇ ਪਾਰਟੀ ਵਰਕਰਾਂ ਨੇ ਕਾਂਗਰਸ ਦਫ਼ਤਰ ਤੱਕ ਰੋਸ ਮਾਰਚ ਕੀਤਾ। ਉਹ ਇਨਰ ਮਨੀਪੁਰ ਤੋਂ ਕਾਂਗਰਸੀ ਸੰਸਦ ਮੈਂਬਰ ਅੰਗੋਮਚਾ ਬਿਮੋਲ ਅਕੋਈਜਮ ਖ਼ਿਲਾਫ਼ ਕਾਰਵਾਈ ਦੀ ਮੰਗ ਕਰ ਰਹੇ ਸਨ, ਜਿਨ੍ਹਾਂ ਨੂੰ ਮਹਿਲਾ ਵਿਦਿਆਰਥਣਾਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਕਾਰਨ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ.ਐਨ.ਯੂ.) ਤੋਂ ਬਰਖਾਸਤ ਕਰ ਦਿੱਤਾ ਗਿਆ ਸੀ।
ਇਸ ਮੌਕੇ ਭਾਜਪਾ ਸੰਸਦ ਮੈਂਬਰ ਬਾਂਸੁਰੀ ਸਵਰਾਜ ਨੇ ਕਿਹਾ, "ਇਕ ਅੰਦਰੂਨੀ ਕਮੇਟੀ ਦੀ ਰਿਪੋਰਟ ਵਿਚ ਪਾਇਆ ਗਿਆ ਕਿ ਇਨਰ ਮਨੀਪੁਰ ਤੋਂ ਮੌਜੂਦਾ ਕਾਂਗਰਸੀ ਸੰਸਦ ਮੈਂਬਰ ਅੰਗੋਮਚਾ ਬਿਮੋਲ ਅਕੋਈਜਾਮ ਵਿਰੁੱਧ ਵਿਦਿਆਰਥਣਾਂ ਵਲੋਂ ਜਿਨਸੀ ਸ਼ੋਸ਼ਣ ਦੀਆਂ ਦਰਜ ਕਰਵਾਈਆਂ ਗਈਆਂ ਸਾਰੀਆਂ ਸ਼ਿਕਾਇਤਾਂ ਸੱਚੀਆਂ ਸਨ, ਅਤੇ ਕਮੇਟੀ ਨੇ ਉਨ੍ਹਾਂ ਨੂੰ ਬਰਖਾਸਤ ਕਰਨ ਦੀ ਸਿਫ਼ਾਰਸ਼ ਕੀਤੀ ਸੀ... ਮੈਂ ਪੁੱਛਣਾ ਚਾਹੁੰਦੀ ਹਾਂ ਕਿ ਕੀ 'ਪਿਤ੍ਰਸੱਤਾ ਨੂੰ ਖ਼ਤਮ ਕਰਨ' (ਦਾ ਨਾਅਰਾ ਸਿਰਫ਼ ਇਕ ਸਿਆਸੀ ਨਾਅਰਾ ਹੈ? ਜੇਕਰ ਨਹੀਂ, ਤਾਂ ਤੁਸੀਂ ਆਪਣੇ ਮੌਜੂਦਾ ਸੰਸਦ ਮੈਂਬਰ ਵਿਰੁੱਧ ਹਾਲੇ ਤੱਕ ਕੋਈ ਕਾਰਵਾਈ ਕਿਉਂ ਨਹੀਂ ਕੀਤੀ? ਇਹ ਤੁਹਾਡੇ ਦੋਹਰੇ ਮਾਪਦੰਡਾਂ ਕਾਰਨ ਹੈ। ਉਹ (ਰਾਹੁਲ ਗਾਂਧੀ) ਨਾ ਸਿਰਫ਼ ਅਜਿਹੇ ਵਿਅਕਤੀ—ਇਕ ਸ਼ੋਸ਼ਣ ਕਰਨ ਵਾਲੇ—ਨੂੰ ਲੋਕ ਸਭਾ ਵਿਚ ਸੀਟ ਦਿੰਦੇ ਹਨ, ਸਗੋਂ ਆਪਣੀ ਚੁੱਪ ਰਾਹੀਂ ਉਸਦਾ ਬਚਾਅ ਵੀ ਕਰਦੇ ਹਨ।"

ਪਿਛਲੀ ਖ਼ਬਰ ਭਾਰਤ ਦਾ ਲੋਕਤੰਤਰ ਅਤੇ ਸੰਵਿਧਾਨ ਖਤਰੇ ਵਿਚ ਹਨ - ਇੰਡੀਆ ਗੱਠਜੋੜ ਦੇ ਰੋਸ ਮਾਰਚ 'ਤੇ ਡਾ. ਅਮਰ ਸਿੰਘ ਅਗਲੀ ਖ਼ਬਰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ 'ਇੰਡੀਆ' ਗੱਠਜੋੜ ਵਲੋਂ ਸੁਪਰੀਮ ਕੋਰਟ ਤੱਕ ਕੀਤਾ ਜਾ ਰਿਹਾ ਹੈ ਮਾਰਚ