ਕਪੂਰਥਲਾ, 13 ਅਕਤੂਬਰ (ਅਮਰਜੀਤ ਕੋਮਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਿਖੇ ਅੱਜ ਆਮਦ ਨੂੰ ਮੁੱਖ ਰੱਖਦਿਆਂ ਪੰਜਾਬ ਪੁਲਿਸ ਵਲੋਂ ਸੀ.ਪੀ.ਐਫ. ਕਰਮਚਾਰੀ ਦੇ ਜ਼ਿਲ੍ਹਾ ਪ੍ਰਧਾਨ ਸੰਗਤ ਰਾਮ ਬਾਗੀ ਨੂੰ ਉਨ੍ਹਾਂ ਦੇ ਘਰ ਕੋਕਲਪੁਰ ਵਿਖੇ ਸਵੇਰੇ 6 ਵਜੇ ਹੀ ਨਜ਼ਰਬੰਦ ਕਰ ਦਿੱਤਾ ਗਿਆ। ਸੰਗਤ ਰਾਮ ਬਾਗੀ ਨੇ 'ਅਜੀਤ' ਨੂੰ ਦੱਸਿਆ ਕਿ ਉਹ ਸਵੇਰੇ ਉੱਠੇ ਹੀ ਸਨ ਤਾਂ ਪੁਲਿਸ ਉਨਾਂ ਦੇ ਘਰ ਆ ਗਈ ਤੇ ਉਹਨਾਂ ਨੂੰ ਸਵੇਰੇ ਤੋਂ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਪੁਲਿਸ ਕਰਮਚਾਰੀਆਂ ਨੂੰ ਕਿਹਾ ਕਿ ਉਨ੍ਹਾਂ ਨੇ ਦਫਤਰ ਜਾਣਾ ਹੈ ਤਾਂ ਪੁਲਿਸ ਉਨ੍ਹਾਂ ਨੂੰ ਦਫ਼ਤਰ ਲੈ ਗਈ ਤੇ ਉੱਥੇ ਵੀ ਨਜ਼ਰਬੰਦ ਕੀਤਾ ਹੋਇਆ ਹੈ। ਉਨ੍ਹਾਂ ਨੂੰ ਕਿਤੇ ਵੀ ਜਾਣ ਦੀ ਆਗਿਆ ਨਹੀਂ ਹੈ। ਸੰਗਤ ਰਾਮ ਬਾਗੀ ਨੇ ਦੱਸਿਆ ਕਿ ਜਦੋਂ ਵੀ ਮੁੱਖ ਮੰਤਰੀ ਜਲੰਧਰ ਕਪੂਰਥਲਾ ਜਾਂ ਨੇੜਲੇ ਜ਼ਿਲ੍ਹੇ ਵਿਚ ਆਉਂਦੇ ਹਨ ਤਾਂ ਉਨ੍ਹਾਂ ਨੂੰ ਪਹਿਲਾਂ ਹੀ ਨਜ਼ਰਬੰਦ ਕਰ ਦਿੱਤਾ ਜਾਂਦਾ ਹੈ।
ਤਾਜ਼ਾ ਖ਼ਬਰਾਂ
Free
ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਸੀ.ਪੀ.ਐਫ. ਕਰਮਚਾਰੀ ਸੰਗਤ ਰਾਮ ਬਾਗੀ ਨਜ਼ਰਬੰਦ
ਕਪੂਰਥਲਾ, 13 ਅਕਤੂਬਰ (ਅਮਰਜੀਤ ਕੋਮਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਿਖੇ ਅੱਜ ਆਮਦ ਨੂੰ ਮੁੱਖ ਰੱਖਦਿਆਂ ਪੰਜਾਬ ਪੁਲਿਸ ਵਲੋਂ ਸੀ.ਪੀ.ਐਫ. ਕਰਮਚਾਰੀ ਦੇ ਜ਼ਿਲ੍ਹਾ ਪ੍ਰਧਾਨ ਸੰਗਤ ਰਾਮ ਬਾਗੀ ਨੂੰ ਉਨ੍ਹਾਂ ਦੇ ਘਰ ਕੋਕਲਪੁਰ ਵਿਖੇ ਸਵੇਰੇ 6 ਵਜੇ ਹੀ ਨਜ਼ਰਬੰਦ ਕਰ ਦਿੱਤਾ ਗਿਆ।
ਅਜੀਤ ਡੈਸਕ
13-10-2026