ਚੋਗਾਵਾਂ (ਅੰਮ੍ਰਿਤਸਰ), 14 ਅਕਤੂਬਰ (ਗੁਰਵਿੰਦਰ ਸਿੰਘ ਕਲਸੀ) - ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ‘ਮੇਰਾ ਘਰ ਮੇਰੇ ਨਾਮ’ ਪ੍ਰਾਪਰਟੀ ਕਾਰਡ ਯੋਜਨਾ ਤਹਿਤ ਹਲਕਾ ਰਾਜਾਸਾਂਸੀ ਦੇ ਪਿੰਡ ਕੋਟਲੀ ਦਸੰਧੀ ਵਿਖੇ ਲਾਲ ਲਕੀਰ ਅੰਦਰ ਆਉਂਦੇ ਘਰਾਂ ਦੇ ਲਾਭਪਾਤਰੀਆਂ ਨੂੰ ਰਜਿਸਟਰੀਆਂ ਵੰਡਣ ਦੀ ਸ਼ੁਰੂਆਤ ਹਲਕਾ ਇੰਚਾਰਜ ਸੋਨੀਆ ਮਾਨ ਵਲੋਂ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਨਾਇਬ ਤਹਿਸੀਲਦਾਰ ਤਰਲੋਚਨ ਸਿੰਘ ਲੋਪੋਕੇ, ਸਰਪੰਚ ਗੁਰਦੀਪ ਕੌਰ, ਤਰਸੇਮ ਸਿੰਘ, ਮੈਂਬਰ ਗੁਰਮੇਜ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਸੋਨੀਆ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਡਰੋਨ ਮੈਪਿੰਗ ਰਾਹੀਂ ਇਹ ਰਜਿਸਟਰੀਆਂ ਦਿੱਤੀਆਂ ਜਾ ਰਹੀਆਂ ਹਨ, ਜਿਸ ਨਾਲ ਪਿੰਡ ਵਾਸੀਆਂ ਨੂੰ ਕਾਨੂੰਨੀ ਮਾਲਕਾਨਾ ਹੱਕ ਮਿਲਣਗੇ ਅਤੇ ਬੈਂਕਾਂ ਤੋਂ ਲੋਨ ਲੈਣਾ ਆਸਾਨ ਹੋਵੇਗਾ। ਇਸ ਮੌਕੇ ਰਜਿਸਟਰੀਆਂ ਪ੍ਰਾਪਤ ਕਰਨ ਵਾਲੇ ਪਰਿਵਾਰਾਂ ਨੇ ਇਸ ਲੋਕ ਪੱਖੀ ਫ਼ੈਸਲੇ ਲਈ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਤਾਜ਼ਾ ਖ਼ਬਰਾਂ
Free
‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਸੋਨੀਆ ਮਾਨ ਨੇ ਲਾਭਪਾਤਰੀਆਂ ਨੂੰ ਵੰਡੀਆਂ ਰਜਿਸਟਰੀਆਂ
ਚੋਗਾਵਾਂ (ਅੰਮ੍ਰਿਤਸਰ), 14 ਅਕਤੂਬਰ (ਗੁਰਵਿੰਦਰ ਸਿੰਘ ਕਲਸੀ) - ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ...
ਅਜੀਤ ਡੈਸਕ
14-10-2026