14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਰਵਿੰਦਰ ਸਿੰਘ ਝੋਟਾ ਕਤਲ ਦੇ ਵਿਰੋਧ ਚ ਅਕਾਲੀ ਦਲ ਵਾਰਸ ਪੰਜਾਬ ਦੇ ਵਲੋਂ 15 ਨੂੰ ਫੂਕਿਆ ਜਾਵੇਗਾ ਪੁਤਲਾ - ਦਲਜੀਤ ਸਿੰਘ ਮਿਆਦੀਆਂ

ਚੋਗਾਵਾਂ (ਅੰਮ੍ਰਿਤਸਰ), 14 ਅਕਤੂਬਰ (ਗੁਰਵਿੰਦਰ ਸਿੰਘ ਕਲਸੀ) - ਨਸ਼ਾ ਵਿਰੋਧੀ ਕਾਰਕੁਨ ਭਾਈ ਪਰਵਿੰਦਰ ਸਿੰਘ ਝੋਟਾ ਦੇ ਨਸ਼ਾ ਤਸਕਰਾਂ ਵਲੋਂ ਕੀਤੇ ਗਏ...

ਅਜੀਤ ਡੈਸਕ 14-10-2026

ਚੋਗਾਵਾਂ (ਅੰਮ੍ਰਿਤਸਰ), 14 ਅਕਤੂਬਰ (ਗੁਰਵਿੰਦਰ ਸਿੰਘ ਕਲਸੀ) - ਨਸ਼ਾ ਵਿਰੋਧੀ ਕਾਰਕੁਨ ਭਾਈ ਪਰਵਿੰਦਰ ਸਿੰਘ ਝੋਟਾ ਦੇ ਨਸ਼ਾ ਤਸਕਰਾਂ ਵਲੋਂ ਕੀਤੇ ਗਏ ਬੇਰਹਿਮ ਕਤਲ ਦੇ ਰੋਸ ਵਜੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਸਮੇਤ ਵੱਖ-ਵੱਖ ਸਿੱਖ ਅਤੇ ਕਿਸਾਨ ਜਥੇਬੰਦੀਆਂ ਵਲੋਂ ਤਿੱਖਾ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਗਿਆ ਹੈ। 15 ਅਕਤੂਬਰ ਨੂੰ ਦਿੱਤੇ ਗਏ 'ਪੰਜਾਬ ਬੰਦ' ਦੇ ਸੱਦੇ ਤਹਿਤ ਇਲਾਕੇ ਵਿਚ ਮੁਕੰਮਲ ਰੋਸ ਪ੍ਰਦਰਸ਼ਨ ਕੀਤੇ ਜਾਣਗੇ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ  ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਰਾਜਾਸਾਂਸੀ ਤੋਂ ਇੰਚਾਰਜ ਦਲਜੀਤ ਸਿੰਘ ਮਿਆਦੀਆਂ ਨੇ ਕਿਹਾ ਕਿ ਸੂਬਾ ਸਰਕਾਰ ਅਤੇ ਪ੍ਰਸ਼ਾਸਨ ਦੀ ਨਾਕਾਮੀ ਖ਼ਿਲਾਫ਼ ਰੋਸ ਪ੍ਰਗਟ ਕਰਨ ਲਈ ਸਵੇਰੇ 15 ਅਕਤੂਬਰ ਨੂੰ  (ਚੋਗਾਵਾਂ) ਚੌਂਕ ਵਿਖੇ ਇਕੱਠੇ ਹੋ ਕੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਭਾਈ ਪਰਵਿੰਦਰ ਸਿੰਘ ਝੋਟਾ ਦਾ ਕਤਲ ਇਕ ਡੂੰਘੀ ਸਾਜ਼ਿਸ਼ ਤਹਿਤ ਕੀਤਾ ਗਿਆ ਹੈ, ਜਿਸ ਲਈ ਸਿੱਧੇ ਤੌਰ 'ਤੇ ਸੂਬਾ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਹਲਕਾ ਰਾਜਾਸਾਂਸੀ  ਦੇ ਸਮੂਹ ਦੁਕਾਨਦਾਰਾਂ, ਵਪਾਰੀਆਂ ਅਤੇ ਟ੍ਰਾਂਸਪੋਰਟ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਉਹ ਨਸ਼ਿਆਂ ਖ਼ਿਲਾਫ਼ ਜਾਨ ਵਾਰਨ ਵਾਲੇ ਯੋਧੇ ਨੂੰ ਇਨਸਾਫ਼ ਦਿਵਾਉਣ ਲਈ ਭਲਕੇ ਸਵੇਰੇ ਆਪਣੇ ਕਾਰੋਬਾਰ ਮੁਕੰਮਲ ਤੌਰ 'ਤੇ ਬੰਦ ਰੱਖਣ ਅਤੇ ਚੋਗਾਵਾਂ ਚੌਂਕ ਵਿਖੇ ਹੋਣ ਵਾਲੇ ਰੋਸ ਮੁਜ਼ਾਹਰੇ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ।

ਪਿਛਲੀ ਖ਼ਬਰ ਭਾਰਤ-ਵੈਸਟ ਇੰਡੀਜ਼ ਚੌਥਾ ਟੀ-20 : ਟਾਸ ਜਿੱਤ ਕੇ ਭਾਰਤ ਵਲੋਂ ਵੈਸਟ ਇੰਡੀਜ਼ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਅਗਲੀ ਖ਼ਬਰ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਸੋਨੀਆ ਮਾਨ ਨੇ ਲਾਭਪਾਤਰੀਆਂ ਨੂੰ ਵੰਡੀਆਂ ਰਜਿਸਟਰੀਆਂ