14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਭਾਰਤ-ਵੈਸਟ ਇੰਡੀਜ਼ ਚੌਥਾ ਟੀ-20 : ਟਾਸ ਜਿੱਤ ਕੇ ਭਾਰਤ ਵਲੋਂ ਵੈਸਟ ਇੰਡੀਜ਼ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ

ਹੈਦਰਾਬਾਦ, 14 ਅਕਤੂਬਰ - ਭਾਰਤ ਅਤੇ ਵੈਸਟ ਇੰਡੀਜ਼ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਚੌਥਾ ਟੀ-20 ਮੈਚ ਅੱਜ ਹੋਣ ਜਾ ਰਿਹਾ ਹੈ। ਰਾਜੀਵ ਗਾਂਧੀ

ਅਜੀਤ ਡੈਸਕ 14-10-2026

ਹੈਦਰਾਬਾਦ, 14 ਅਕਤੂਬਰ - ਭਾਰਤ ਅਤੇ ਵੈਸਟ ਇੰਡੀਜ਼ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਚੌਥਾ ਟੀ-20 ਮੈਚ ਅੱਜ  ਹੋਣ ਜਾ ਰਿਹਾ ਹੈ। ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ਹੈਦਰਾਬਾਦ ਵਿਖੇ ਹੋਣ ਜਾ ਰਹੇ ਇਸ ਮੈਚ ਵਿਚ ਟਾਸ ਜਿੱਤ ਕੇ ਭਾਰਤੀ ਟੀਮ ਦੇ ਕਪਤਾਨ ਸ਼੍ਰੇਅਸ ਅਈਅਰ ਨੇ ਵੈਸਟ ਇੰਡੀਜ਼ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ ਹੈ। 5 ਮੈਚਾਂ ਦੀ ਲੜੀ ਵਿਚ ਭਾਰਤ 2-1 ਨਾਲ ਅੱਗੇ ਹੈ ਤੇ ਅੱਜ ਦਾ ਮੈਚ ਜਿੱਤ ਕੇ ਭਾਰਤ ਦੀਆਂ ਨਜ਼ਰਾਂ ਲੜੀ ਉੱਪਰ ਕਬਜ਼ਾ ਕਰਨ ''ਤੇ ਹੋਣਗੀਆਂ। ਓਧਰ ਵੈਸਟ ਇੰਡੀਜ਼ ਦੀ ਟੀਮ ਵੀ ਅੱਜ ਦਾ ਮੈਚ ਜਿੱਤ ਕੇ ਲੜੀ ਵਿਚ ਬਰਾਬਰੀ 'ਤੇ ਆਉਣ ਦੀ ਕੋਸ਼ਿਸ਼ ਕਰੇਗੀ।

ਪਿਛਲੀ ਖ਼ਬਰ ਸੂਬੇ ਦੀਆਂ ਮੰਡੀਆਂ 'ਚ 26 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨਾ ਪੁੱਜਾ" ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਕਤਲ ਦੇ ਵਿਰੋਧ ਚ ਅਕਾਲੀ ਦਲ ਵਾਰਸ ਪੰਜਾਬ ਦੇ ਵਲੋਂ 15 ਨੂੰ ਫੂਕਿਆ ਜਾਵੇਗਾ ਪੁਤਲਾ - ਦਲਜੀਤ ਸਿੰ...