ਫ਼ਾਜ਼ਿਲਕਾ, 14 ਅਕਤੂਬਰ (ਬਲਜੀਤ ਸਿੰਘ) - ਫ਼ਾਜ਼ਿਲਕਾ ਦੀ ਦਾਣਾ ਮੰਡੀ ਵਿੱਚ ਬੇਮੌਸਮੀ ਬਰਸਾਤ ਕਾਰਨ ਝੋਨੇ ਦੀ ਫ਼ਸਲ ਨੂੰ ਹੋਏ ਭਾਰੀ ਨੁਕਸਾਨ ਤੋਂ ਬਾਅਦ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਤਹਿਤ ਅੱਜ ਬੁੱਧਵਾਰ, 14 ਅਕਤੂਬਰ ਨੂੰ ਕਾਂਗਰਸ ਦੇ ਸੂਬਾ ਪ੍ਰਧਾਨ ਪਰਗਟ ਸਿੰਘ ਸਮੇਤ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਨੇ ਫ਼ਾਜ਼ਿਲਕਾ ਦੀ ਦਾਣਾ ਮੰਡੀ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਨੁਕਸਾਨ ਸੰਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਉਨ੍ਹਾਂ ਨਾਲ ਹਮਦਰਦੀ ਪ੍ਰਗਟਾਈ। ਇਸ ਮੌਕੇ ਕਾਂਗਰਸੀ ਆਗੂਆਂ ਨੇ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੇ ਨੁਕਸਾਨ ਲਈ 80 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿਵਾਉਣ ਦਾ ਮੁੱਦਾ ਵਿਧਾਨ ਸਭਾ ਵਿਚ ਮੁੱਦਾ ਚੁੱਕਣ ਦੀ ਗੱਲ ਕਹੀ।
ਕਾਂਗਰਸੀ ਆਗੂਆਂ ਨੇ ਮੰਡੀ ਦੇ ਆੜ੍ਹਤੀਆਂ ਨੂੰ ਵੀ ਅਪੀਲ ਕੀਤੀ ਕਿ ਬਰਸਾਤ ਕਾਰਨ ਹੋਏ ਨੁਕਸਾਨ ਦੀ ਵਿਸਥਾਰਪੂਰਵਕ ਰਿਪੋਰਟ ਤਿਆਰ ਕਰਕੇ ਉਨ੍ਹਾਂ ਨੂੰ ਸੌਂਪੀ ਜਾਵੇ, ਤਾਂ ਜੋ ਇਸ ਮਾਮਲੇ ਨੂੰ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਦੌਰਾਨ ਪੰਜਾਬ ਸਰਕਾਰ ਦੇ ਸਾਹਮਣੇ ਜ਼ੋਰਦਾਰ ਢੰਗ ਨਾਲ ਚੁੱਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੇ ਹੋਏ ਨੁਕਸਾਨ ਨੂੰ ਗੰਭੀਰਤਾ ਨਾਲ ਲੈਂਦਿਆਂ ਪ੍ਰਭਾਵਿਤ ਕਿਸਾਨਾਂ ਨੂੰ 80 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿਵਾਉਣ ਦੀ ਮੰਗ ਉਠਾਈ ਜਾਵੇਗੀ।
ਇਸ ਮੌਕੇ ਉਨ੍ਹਾਂ ਨਾਲ ਸਾਂਸਦ ਸ਼ੇਰ ਸਿੰਘ ਘੁਬਾਇਆ, ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ, ਸਾਬਕਾ ਵਿਧਾਇਕ ਕਿੱਕੀ ਢਿਲੋ, ਸਾਬਕਾ ਵਿਧਾਇਕ ਦਵਿੰਦਰ ਸਿੰਘ ਘੁਬਾਇਆ, ਸਾਬਕਾ ਵਿਧਾਇਕ ਰਮਿੰਦਰ ਆਵਲਾ, ਸਾਬਕਾ ਸੰਸਦ ਮੈਂਬਰ ਵਿਜੇ ਇੰਦਰ ਸਿੰਗਲਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਹਾਜਰ ਸਨ।
ਤਾਜ਼ਾ ਖ਼ਬਰਾਂ
Free
ਪਰਗਟ ਸਿੰਘ ਵਲੋਂ ਝੋਨੇ ਦੀ ਫ਼ਸਲ ਦੇ ਨੁਕਸਾਨ ਲਈ ਕਿਸਾਨਾਂ ਵਾਸਤੇ 80 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ
ਫ਼ਾਜ਼ਿਲਕਾ, 14 ਅਕਤੂਬਰ (ਬਲਜੀਤ ਸਿੰਘ) - ਫ਼ਾਜ਼ਿਲਕਾ ਦੀ ਦਾਣਾ ਮੰਡੀ ਵਿੱਚ ਬੇਮੌਸਮੀ ਬਰਸਾਤ ਕਾਰਨ ਝੋਨੇ ਦੀ ਫ਼ਸਲ ਨੂੰ ਹੋਏ ਭਾਰੀ ਨੁਕਸਾਨ ਤੋਂ ਬਾਅਦ...
ਅਜੀਤ ਡੈਸਕ
14-10-2026