15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਵੱਲੋਂ ਰਾਜਾਸਾਂਸੀ ਚ ਰੋਸ ਪ੍ਰਦਰਸ਼ਨ

ਰਾਜਾਸਾਂਸੀ,15 ਅਕਤੂਬਰ (ਹਰਦੀਪ ਸਿੰਘ ਖੀਵਾ)- ਮਾਨਸਾ ਚ ਹੋਏ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਬਣੀ ਇਨਸਾਫ ਕਮੇਟੀ ਵੱਲੋਂ ਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਅੱਜ 15 ਅਕਤੂਬਰ ਨੂੰ ਦਿੱਤੇ ਗਏ ਬੰਦ ਦੇ ਸੱਦੇ ਦੌਰਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਰਾਜਾਸਾਂਸੀ ਦੇ ਇੰਚਾਰਜ ਦਲਜੀਤ ਸਿੰਘ ਮਿਆਦੀਆਂ ਦੀ ਅਗਵਾਈ ਵਰਕਰਾਂ

ਅਜੀਤ ਡੈਸਕ 15-10-2026

ਰਾਜਾਸਾਂਸੀ,15 ਅਕਤੂਬਰ (ਹਰਦੀਪ ਸਿੰਘ ਖੀਵਾ)- ਮਾਨਸਾ ਚ ਹੋਏ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਬਣੀ ਇਨਸਾਫ ਕਮੇਟੀ ਵੱਲੋਂ ਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਅੱਜ 15 ਅਕਤੂਬਰ ਨੂੰ ਦਿੱਤੇ ਗਏ ਬੰਦ ਦੇ ਸੱਦੇ ਦੌਰਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਰਾਜਾਸਾਂਸੀ ਦੇ ਇੰਚਾਰਜ ਦਲਜੀਤ ਸਿੰਘ ਮਿਆਦੀਆਂ ਦੀ ਅਗਵਾਈ ਵਰਕਰਾਂ ਵੱਲੋਂ ਜਿੱਥੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਉੱਥੇ ਰਾਜਾਸਾਂਸੀ ਹਲਕੇ ਦੇ ਸਮੂਹ ਦੁਕਾਨਦਾਰਾਂ ਨੂੰ ਦੁਕਾਨਾਂ ਬੰਦ ਰੱਖਣ ਦੀ ਨਿਮਰਤਾ ਸਹਿਤ ਅਪੀਲ ਕੀਤੀ ਗਈ। ਵਰਕਰਾਂ ਵੱਲੋਂ ਰਾਜਾਸਾਂਸੀ ਸ਼ਹਿਰ ਵਿੱਚ ਮੋਟਰਸਾਈਕਲਾਂ ਦੇ ਕਾਫ਼ਲੇ ਨਾਲ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਰਾਜਾਸਾਂਸੀ ਤੇ ਆਸ ਪਾਸ ਦੇ ਖੇਤਰ ਵਿੱਚ ਬਜ਼ਾਰ ਮੁਕੰਮਲ ਤੌਰ ਤੇ ਬੰਦ ਰਹੇ ।

ਪਿਛਲੀ ਖ਼ਬਰ ਪੰਜਾਬ ਬੰਦ ਦੇ ਸੱਦੇ ’ਤੇ ਕਸਬਾ ਭੁਲੱਥ ਮੁਕੰਮਲ ਬੰਦ, ਬਾਜ਼ਾਰਾਂ ’ਚ ਪਸਰੀ ਸੁੰਨਸਾਨੀ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ‌'ਚ ਪੰਜਾਬ ਬੰਦ ਦੇ ਸੱਦੇ ਨੂੰ ਬਰਨਾਲਾ ਵਿਚ ਮਿਲਿਆ ਪੂਰਨ ਸਮਰਥਨ, ਜਥੇਬੰਦੀਆਂ ਨੇ ਸ਼...