ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ)- ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਵੱਖ-ਵੱਖ ਜਥੇਬੰਦੀਆਂ ਵੱਲੋਂ ਦਿੱਤੇ ਅੱਜ ਬੰਦ ਦੇ ਸੱਦੇ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਅਤੇ ਸ਼੍ਰੋਮਣੀ ਕਮੇਟੀ ਦੇ ਦਫਤਰ ਵੀ ਬੰਦ ਰਹੇ। ਜਿਕਰਯੋਗ ਹੈ ਕਿ ਬੀਤੇ ਦਿਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਬੰਦ ਦੇ ਸੱਦੇ ਨੂੰ ਸਮਰਥਨ ਦਿੰਦਿਆਂ 16 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਦੇ ਦਫਤਰ ਅਤੇ ਸਮੂਹ ਅਦਾਰੇ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਸੀ। ਇਸ ਦੇ ਨਾਲ ਹੀ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਵੀ ਬੰਦ ਦੇ ਮੱਦੇਨਜ਼ਰ ਆਪ ਆਗੂਆਂ ਨੂੰ ਸਪਸ਼ਟੀਕਰਨ ਲਈ ਸੱਦੇ ਜਾਣ ਸਬੰਧੀ ਨੀਅਤ ਤਾਰੀਖ 15 ਅਕਤੂਬਰ ਦੀ ਥਾਂ ਬਦਲ ਕੇ 16 ਅਕਤੂਬਰ ਕਰ ਦਿੱਤੀ ਗਈ ਸੀ।
ਤਾਜ਼ਾ ਖ਼ਬਰਾਂ
Free
ਅਕਾਲ ਤਖਤ ਸਾਹਿਬ ਸਕੱਤਰੇਤ ਤੇ ਸ਼੍ਰੋਮਣੀ ਕਮੇਟੀ ਦੇ ਦਫਤਰ ਵੀ ਰਹੇ ਬੰਦ
ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ)- ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਵੱਖ-ਵੱਖ ਜਥੇਬੰਦੀਆਂ ਵੱਲੋਂ ਦਿੱਤੇ ਅੱਜ ਬੰਦ ਦੇ ਸੱਦੇ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਅਤੇ ਸ਼੍ਰੋਮਣੀ ਕਮੇਟੀ ਦੇ ਦਫਤਰ ਵੀ ਬੰਦ ਰਹੇ।
ਅਜੀਤ ਡੈਸਕ
15-10-2026