ਸ਼ਾਹਕੋਟ/ਮਲਸੀਆਂ, 15 ਅਕਤੂਬਰ (ਏ ਐੱਸ ਅਰੋੜਾ/ਸੁਖਦੀਪ ਸਿੰਘ): ਪਿਛਲੇ ਦਿਨੀਂ ਮਾਨਸਾ ਵਿਖੇ ਨਸ਼ਾ ਤਸਕਰਾਂ ਵੱਲੋਂ ਨਸ਼ਿਆਂ ਦਾ ਵਿਰੋਧ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੇ ਰੋਸ ਵਜੋਂ ਅੱਜ ਵੱਖ-ਵੱਖ ਇਨਸਾਫ਼ ਪਸੰਦ ਜਥੇਬੰਦੀਆਂ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਤਹਿਤ ਸ਼ਾਹਕੋਟ ਅਤੇ ਮਲਸੀਆਂ ਮੁਕੰਮਲ ਤੌਰ ’ਤੇ ਬੰਦ ਰਹੇ। ਇਸ ਦੌਰਾਨ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੇ ਸੂਬਾ ਕਮੇਟੀ ਆਗੂ ਰਣਜੀਤ ਸਿੰਘ ਅਤੇ ਬਲਾਕ ਪ੍ਰਧਾਨ ਰਣਚੇਤ ਸਿੰਘ ਕੋਟਲੀ ਗਾਜਰਾਂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਮਜ਼ਦੂਰ ਇਕੱਠੇ ਹੋਏ।ਇਕੱਠੇ ਹੋਏ ਕਿਸਾਨਾਂ ਅਤੇ ਮਜ਼ਦੂਰਾਂ ਨੇ ਸ਼ਹਿਰ ਵਿੱਚ ਮਾਰਚ ਕੀਤਾ ਅਤੇ ਦੁਕਾਨਦਾਰਾਂ, ਵਪਾਰੀਆਂ ਅਤੇ ਰੇੜ੍ਹੀਆਂ-ਫੜ੍ਹੀਆਂ ਵਾਲਿਆਂ ਨੂੰ ਬੰਦ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ।ਇਸ ਮੌਕੇ ਆਗੂ ਰਣਜੀਤ ਸਿੰਘ ਅਤੇ ਰਣਚੇਤ ਸਿੰਘ ਕੋਟਲੀ ਗਾਜਰਾਂ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦਾ ਕਤਲ ਕੇਂਦਰ ਅਤੇ ਪੰਜਾਬ ਸਰਕਾਰ ਦੀ ਮਿਲੀਭੁਗਤ ਨਾਲ ਹੋਇਆ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਬੰਦ ਕਰਨ ਲਈ ਅਜਿਹੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਕਰਨ ਵਿੱਚ ਬਿਲਕੁਲ ਫੇਲ੍ਹ ਸਾਬਤ ਹੋਈ ਹੈ। ਆਗੂਆਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਇਨਸਾਫ਼ ਨਹੀਂ ਮਿਲ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਦੌਰਾਨ ਡੀਐੱਸਪੀ ਸ਼ਾਹਕੋਟ ਸਰਵਨ ਸਿੰਘ ਬੱਲ ਅਤੇ ਐੱਸਐੱਚਓ ਸ਼ਾਹਕੋਟ ਸਬ-ਇੰਸਪੈਕਟਰ ਸੁਖਵਿੰਦਰ ਪਾਲ ਦੀ ਅਗਵਾਈ ਹੇਠ ਪੁਲਿਸ ਪ੍ਰਸ਼ਾਸਨ ਵੱਲੋਂ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਵੱਲੋਂ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ।
ਤਾਜ਼ਾ ਖ਼ਬਰਾਂ
Free
ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਸ਼ਾਹਕੋਟ ਤੇ ਮਲਸੀਆਂ ਮੁਕੰਮਲ ਬੰਦ
ਸ਼ਾਹਕੋਟ/ਮਲਸੀਆਂ, 15 ਅਕਤੂਬਰ (ਏ ਐੱਸ ਅਰੋੜਾ/ਸੁਖਦੀਪ ਸਿੰਘ): ਪਿਛਲੇ ਦਿਨੀਂ ਮਾਨਸਾ ਵਿਖੇ ਨਸ਼ਾ ਤਸਕਰਾਂ ਵੱਲੋਂ ਨਸ਼ਿਆਂ ਦਾ ਵਿਰੋਧ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੇ ਰੋਸ ਵਜੋਂ ਅੱਜ ਵੱਖ-ਵੱਖ ਇਨਸਾਫ਼ ਪਸੰਦ ਜਥੇਬੰਦੀਆਂ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਤਹਿਤ ਸ਼ਾਹਕੋਟ ਅਤੇ ਮਲਸੀਆਂ ਮੁਕੰਮਲ ਤੌਰ ’ਤੇ ਬੰਦ ਰਹੇ।
ਅਜੀਤ ਡੈਸਕ
15-10-2026